ਜਲੰਧਰ (ਬਿਊਰੋ) : ਗਿੱਪੀ ਗਰੇਵਾਲ ਦੀ ਫਿਲਮ 'ਮੰਜੇ ਬਿਸਤਰੇ 2' 12 ਅਪ੍ਰੈਲ ਨੂੰ ਸਿਨੇਮਾ ਘਰਾਂ 'ਚ ਰਿਲੀਜ਼ ਹੋ ਰਹੀ ਹੈ। ਹਾਲ ਹੀ 'ਚ ਗਿੱਪੀ ਗਰੇਵਾਲ ਨੇ ਆਪਣੀ ਆਉਣ ਵਾਲੀ ਫਿਲਮ ਦਾ ਨਵਾਂ ਗੀਤ ਰਿਲੀਜ਼ ਹੋ ਰਿਹਾ ਹੈ, ਜਿਸ ਦਾ ਨਾਂ 'ਸਾਕ' ਹੈ। 'ਮੰਜੇ ਬਿਸਤਰੇ 2' ਦੇ ਗੀਤ 'ਸਾਕ' ਨੂੰ ਪੰਜਾਬੀ ਗਾਇਕਾ ਸੁਦੇਸ਼ ਕੁਮਾਰੀ ਤੇ ਗਿੱਪੀ ਗਰੇਵਾਲ ਆਪਣੀ ਮਿੱਠੜੀ ਆਵਾਜ਼ 'ਚ ਗਾਉਣਗੇ। ਦੱਸ ਦਈਏ ਕਿ 'ਸਾਕ' ਦੇ ਬੋਲ ਮਸ਼ਹੂਰ ਗੀਤ ਤੇ ਗੀਤਕਾਰ ਹੈਪੀ ਰਾਏਕੋਟੀ ਨੇ ਲਿਖੇ ਹਨ, ਜਿਸ ਨੂੰ ਮਿਊਜ਼ਿਕ ਜੇ. ਕੇ. ਵਲੋਂ ਦਿੱਤਾ ਜਾ ਰਿਹਾ ਹੈ। ਦੱਸ ਦਈਏ ਕਿ ਹੁਣ ਤੱਕ 'ਮੰਜੇ ਬਿਸਤਰੇ 2' ਦੇ ਰਿਲੀਜ਼ ਹੋਏ ਗੀਤ ਤੇ ਫਿਲਮ ਦੇ ਟਰੇਲਰ ਨੂੰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਕੁਝ ਦਿਨ ਪਹਿਲਾਂ ਹੀ ਫਿਲਮ ਦਾ ਗੀਤ 'ਨੈਣਾ' ਰਿਲੀਜ਼ ਹੋਇਆ ਸੀ, ਜਿਸ ਨੂੰ ਕਰਮਜੀਤ ਅਨਮੋਲ ਨੇ ਆਵਾਜ਼ ਦਿੱਤੀ ਸੀ। ਇਸ ਗੀਤ ਨੂੰ ਯੂਟਿਊਬ 'ਤੇ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਗਿਆ।
ਦੱਸਣਯੋਗ ਹੈ ਕਿ 'ਮੰਜੇ ਬਿਸਤਰੇ 2' 'ਚ ਗਿੱਪੀ ਗਰੇਵਾਲ ਤੇ ਸਿਮੀ ਚਾਹਲ ਤੋਂ ਇਲਾਵਾ ਰਾਣਾ ਰਣਬੀਰ, ਗੁਰਪ੍ਰੀਤ ਘੁੱਗੀ, ਹੌਬੀ ਧਾਲੀਵਾਲ, ਬੀ. ਐੱਨ. ਸ਼ਰਮਾ, ਕਰਮਜੀਤ ਅਨਮੋਲ ਸਮੇਤ ਕਈ ਹੋਰ ਦਿੱਗਜ ਕਲਾਕਾਰਾਂ ਮੁੱਖ ਭੂਮਿਕਾ 'ਚ ਨਜ਼ਰ ਆਉਣਗੇ। 'ਮੰਜੇ ਬਿਸਤਰੇ 2' ਨੂੰ ਬਲਜੀਤ ਸਿੰਘ ਦਿਓ ਨੇ ਨਿਰਦੇਸ਼ਤ ਕੀਤਾ ਹੈ ਅਤੇ ਫਿਲਮ ਦੇ ਸਿਨੇਮਾਟੋਗ੍ਰਾਫਰ ਵੀ ਉਹੀ ਹਨ। ਗਿੱਪੀ ਗਰੇਵਾਲ ਵਲੋਂ ਆਪਣੇ ਘਰੇਲੂ ਬੈਨਰ 'ਹੰਬਲ ਮੋਸ਼ਨ ਪਿਕਰਚਸ' ਦੇ ਬੈਨਰ ਹੇਠ ਪ੍ਰੋਡਿਊਸ ਕੀਤੀ ਗਈ ਇਸ ਫਿਲਮ ਦੀ ਕਹਾਣੀ ਤੇ ਸਕ੍ਰੀਨ ਪਲੇਅ ਵੀ ਖੁਦ ਹੀ ਲਿਖੇ ਹਨ। ਹਾਲਾਂਕਿ ਫਿਲਮ ਦੇ ਡਾਇਲਾਗ ਨਰੇਸ਼ ਕਥੂਰੀਆ ਨੇ ਲਿਖੇ ਹਨ।