FacebookTwitterg+Mail

ਰਿਲੀਜ਼ ਹੁੰਦਿਆ ਹੀ ਟਰੈਂਡਿੰਗ 'ਚ ਛਾਇਆ 'ਮੰਜੇ ਬਿਸਤਰੇ 2' ਦਾ ਗੀਤ 'ਜ਼ੁਬਾਨ'

manje bistre 2 new song zubaan
26 March, 2019 10:46:46 AM

ਜਲੰਧਰ (ਬਿਊਰੋ) : ਉੱਘੇ ਅਦਾਕਾਰ ਤੇ ਗਾਇਕ ਗਿੱਪੀ ਗਰੇਵਾਲ ਦੀ ਆਉਣ ਵਾਲੀ ਫਿਲਮ 'ਮੰਜੇ ਬਿਸਤਰੇ 2' ਆਪਣੇ ਐਲਾਨ ਦੌਰਾਨ ਤੋਂ ਹੀ ਸੁਰਖੀਆਂ 'ਚ ਬਣੀ ਹੋਈ ਹੈ। ਹਾਲ ਹੀ 'ਚ 'ਮੰਜੇ ਬਿਸਤਰੇ 2' ਦਾ ਨਵਾਂ ਗੀਤ 'ਜ਼ੁਬਾਨ' ਰਿਲੀਜ਼ ਹੋਇਆ ਹੈ, ਜੋ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਜੀ ਹਾਂ, ਹਾਲ ਹੀ 'ਚ ਰਿਲੀਜ਼ ਹੋਇਆ ਗੀਤ 'ਜ਼ੁਬਾਨ' ਟਰੈਂਡਿੰਗ 'ਚ ਛਾਇਆ ਹੋਇਆ ਹੈ। ਇਸ ਗੀਤ ਨੂੰ ਰਿੱਕੀ ਖਾਨ ਨੇ ਆਪਣੀ ਸੁਰੀਲੀ ਆਵਾਜ਼ 'ਚ ਗਾਇਆ ਹੈ ਜਦੋਂ ਕਿ ਗੀਤ ਦੇ ਬੋਲ ਵੀ ਰਿੱਕੀ ਵਲੋਂ ਹੀ ਸ਼ਿੰਗਾਰੇ ਗਏ ਹਨ। ਇਸ ਗੀਤ ਨੂੰ 'ਸਾਗਾ ਮਿਊਜ਼ਿਕ' ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ। ਇਸ ਗੀਤ 'ਚ ਸਿਮੀ ਚਾਹਲ ਤੇ ਗਿੱਪੀ ਗਰੇਵਾਲ ਦੀ ਖੂਬਸੂਰਤ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ, ਜੋ ਫਿਲਮ ਪ੍ਰਤੀ ਲੋਕਾਂ ਦਾ ਹੋਰ ਵੀ ਉਤਸ਼ਾਹ ਵਧਾ ਰਹੀ ਹੈ।


ਦੱਸ ਦਈਏ ਕਿ 'ਮੰਜੇ ਬਿਸਤਰੇ 2' ਦੀ ਕਹਾਣੀ ਕੈਨੇਡਾ 'ਚ ਹੋਣ ਵਾਲੇ ਪੰਜਾਬੀ ਵਿਆਹ ਦੇ ਆਲੇ-ਦੁਆਲੇ ਘੁੰਮਦੀ ਹੈ। ਫਿਲਮ 'ਮੰਜੇ ਬਿਸਤਰੇ 2' ਸਾਲ 2017 'ਚ ਆਈ ਸੁਪਰ ਹਿੱਟ ਪੰਜਾਬੀ ਫਿਲਮ 'ਮੰਜੇ ਬਿਸਤਰੇ' ਦਾ ਹੀ ਸੀਕਵਲ ਹੈ, ਜਿਸ ਨੇ ਪੰਜਾਬੀ ਫਿਲਮ ਜਗਤ 'ਚ ਵਿਆਹਾਂ ਵਾਲੀਆਂ ਫਿਲਮਾਂ ਦਾ ਰੁਝਾਨ ਸ਼ੁਰੂ ਕੀਤਾ ਸੀ। 'ਮੰਜੇ ਬਿਸਤਰੇ 2' 'ਚ ਗਿੱਪੀ ਗਰੇਵਾਲ ਤੋਂ ਇਲਾਵਾ ਸਿੰਮੀ ਚਾਹਲ, ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਬੀ. ਐੱਨ. ਸ਼ਰਮਾ, ਸਰਦਾਰ ਸੋਹੀ, ਹੌਬੀ ਧਾਲੀਵਾਲ ਤੇ ਕਈ ਹੋਰ ਸਿਤਾਰੇ ਅਹਿਮ ਭੂਮਿਕਾ 'ਚ ਹਨ। 'ਮੰਜੇ ਬਿਸਤਰੇ 2' ਫਿਲਮ ਨੂੰ ਬਲਜੀਤ ਸਿੰਘ ਦਿਓ ਨੇ ਡਾਇਰੈਕਟ ਕੀਤਾ ਹੈ, ਜਦਕਿ ਕਹਾਣੀ ਤੇ ਸਕ੍ਰੀਨਪਲੇਅ ਗਿੱਪੀ ਗਰੇਵਾਲ ਨੇ ਲਿਖਿਆ ਹੈ ਅਤੇ ਫਿਲਮ ਦੇ ਡਾਇਲਾਗਸ ਨਰੇਸ਼ ਕਥੂਰੀਆ ਵਲੋਂ ਲਿਖੇ ਗਏ ਹਨ। 'ਮੰਜੇ ਬਿਸਤਰੇ 2' 12 ਅਪ੍ਰੈਲ ਨੂੰ ਦੁਨੀਆ ਭਰ 'ਚ ਰਿਲੀਜ਼ ਹੋ ਰਹੀ ਹੈ।

Punjabi Bollywood Tadka


Tags: ZubaanManje Bistre 2Ricky KhanJassi KatyalSaga MusicGippy GrewalSimmi ChahalGurpreet GhuggiKaramjit AnmolBN SharmaSardar SohiHobby Dhaliwal

Edited By

Sunita

Sunita is News Editor at Jagbani.