FacebookTwitterg+Mail

Box Office : 'ਮਨਮਰਜ਼ੀਆਂ' ਦੀ ਦੂਜੇ ਦਿਨ ਦੀ ਕਮਾਈ 'ਚ ਆਇਆ ਉਛਾਲ

manmarziyaan
16 September, 2018 03:46:01 PM

ਮੁੰਬਈ (ਬਿਊਰੋ)— ਬੀਤੇ ਦਿਨ ਸਿਨੇਮਾਘਰਾਂ 'ਚ ਰਿਲੀਜ਼ ਹੋਈ ਅਨੁਰਾਗ ਕਸ਼ਯਪ ਦੀ ਫਿਲਮ 'ਮਨਮਰਜ਼ੀਆਂ' ਨੂੰ ਮਿਲਿਆ-ਜੁਲਿਆ ਹੁੰਗਾਰਾ ਮਿਲਿਆ ਹੈ। ਤੁਹਾਨੂੰ ਦੱਸ ਦੇਈਏ ਫਿਲਮ ਨੇ ਭਾਰਤੀ ਬਾਕਸ ਆਫਿਸ 'ਤੇ ਪਹਿਲੇ ਦਿਨ ਸ਼ੁੱਕਰਵਾਰ 3.52 ਕਰੋੜ ਦੀ ਕਮਾਈ ਕੀਤੀ, ਉੱਥੇ ਹੀ ਦੂਜੇ ਦਿਨ ਦੀ ਕਮਾਈ 'ਚ ਉਛਾਲ ਦੇਖਣ ਨੂੰ ਮਿਲਿਆ। ਫਿਲਮ ਨੇ ਦੂਜੇ ਦਿਨ ਸ਼ਨੀਵਾਰ 5.11 ਕਰੋੜ ਦੀ ਕਮਾਈ ਕੀਤੀ ਹੈ। ਫਿਲਮ ਨੇ ਕੁੱਲ ਮਿਲਾ ਕੇ 2 ਦਿਨਾਂ 'ਚ 8.63 ਕਰੋੜ ਦਾ ਕਾਰੋਬਾਰ ਕਰ ਲਿਆ ਹੈ। ਫਿਲਮ ਦੀ ਕਮਾਈ ਦੇ ਅੰਕੜੇ ਟਰੇਡ ਐਨਾਲਿਸਟ ਤਰਣ ਆਦਰਸ਼ ਨੇ ਟਵੀਟ ਰਾਹੀਂ ਸ਼ੇਅਰ ਕੀਤੇ ਹਨ। ਇਸ ਫਿਲਮ ਨੂੰ 1,500 ਸਕ੍ਰੀਨਜ਼ 'ਤੇ ਰਿਲੀਜ਼ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਫਿਲਮ 'ਮਨਮਰਜ਼ੀਆਂ' ਦਾ ਨਿਰਦੇਸ਼ਨ ਅਨੁਰਾਗ ਕਸ਼ਯਪ ਵਲੋਂ ਕੀਤਾ ਗਿਆ। ਫਿਲਮ 'ਚ ਤਾਪਸੀ ਪੰਨੂ, ਅਭਿਸ਼ੇਕ ਬੱਚਨ, ਵਿੱਕੀ ਕੌਸ਼ਲ ਅਤੇ ਅਸ਼ਨੂਰ ਕੌਰ ਵਰਗੇ ਕਲਾਕਾਰ ਅਹਿਮ ਭੂਮਿਕਾਵਾਂ 'ਚ ਹਨ। ਜਾਣਕਾਰੀ ਮੁਤਾਬਕ ਫਿਲਮ ਦਾ ਬਜਟ 30 ਕਰੋੜ ਦੱਸਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਇਹ ਉਮੀਦ ਕਰਦੇ ਹਾਂ ਕਿ ਫਿਲਮ ਵੀਕੈਂਡ ਤੱਕ ਚੰਗਾ ਕਾਰੋਬਾਰ ਕਰਨ 'ਚ ਸਫਲ ਰਹੇਗੀ।


Tags: Abhishek Bachchan Taapsee Pannu Vicky Kaushal Manmarziyaan Box Office Bollywood Actor

Edited By

Kapil Kumar

Kapil Kumar is News Editor at Jagbani.