FacebookTwitterg+Mail

'ਮਰ ਗਏ ਓਏ ਲੋਕੋ' ਦਾ ਟਾਈਟਲ ਟਰੈਕ ਰਿਲੀਜ਼, ਮਲਕੀਤ ਤੇ ਗਿੱਪੀ ਦੀ ਜੋੜੀ ਨੇ ਮਚਾਈ ਧਮਾਲ

mar gaye oye loko
01 August, 2018 01:06:34 PM

ਜਲੰਧਰ (ਬਿਊਰੋ)— 31 ਅਗਸਤ ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਪੰਜਾਬੀ ਫਿਲਮ 'ਮਰ ਗਏ ਓਏ ਲੋਕੋ' ਦਾ ਟਾਈਟਲ ਅੱਜ ਰਿਲੀਜ਼ ਹੋ ਚੁੱਕੀ ਹੈ। ਇਸ ਗੀਤ ਨੂੰ ਗਿੱਪੀ ਗਰੇਵਾਲ ਨਾਲ ਗੋਲਡਨ ਸਟਾਰ ਮਲਕੀਤ ਸਿੰਘ ਨੇ ਆਵਾਜ਼ ਦਿੱਤੀ ਹੈ, ਜਿਨ੍ਹਾਂ ਨੂੰ ਇਕੱਠਿਆਂ ਫਿਲਮ 'ਚ ਵੀ ਦੇਖਿਆ ਜਾਵੇਗਾ। ਦੱਸ ਦੇਈਏ ਕਿ ਅਜਿਹਾ ਪਹਿਲੀ ਵਾਰ ਹੈ ਜਦੋਂ ਗਿੱਪੀ ਗਰੇਵਾਲ ਅਤੇ ਮਲਕੀਤ ਸਿੰਘ ਇਕੱਠੇ ਕਿਸੇ ਗੀਤ 'ਚ ਨਜ਼ਰ ਆਉਣਗੇ। ਇਸ ਗੀਤ 'ਚ ਗਿੱਪੀ ਤੇ ਮਲਕੀਤ ਤੋਂ ਇਲਾਵਾ ਬੀਨੂੰ ਢਿੱਲੋਂ ਤੇ ਸਪਨਾ ਪੱਬੀ ਦੀ ਸ਼ਾਨਦਾਰ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ।

ਦੱਸਣਯੋਗ ਹੈ ਕਿ 'ਮਰ ਗਏ ਓਏ ਲੋਕੋ' ਇਕ ਕਾਮੇਡੀ ਫਿਲਮ ਹੈ, ਜਿਸ 'ਚ ਗਿੱਪੀ ਗਰੇਵਾਲ, ਸਪਨਾ ਪੱਬੀ, ਬੀਨੂੰ ਢਿੱਲੋਂ, ਜਸਵਿੰਦਰ ਭੱਲਾ, ਬੀ. ਐੱਨ. ਸ਼ਰਮਾ, ਕਰਮਜੀਤ ਅਨਮੋਲ ਤੇ ਗੁਰਪ੍ਰੀਤ ਘੁੱਗੀ ਮੁੱਖ ਭੂਮਿਕਾ 'ਚ ਹਨ। ਫਿਲਮ ਨੂੰ ਸਿਮਰਜੀਤ ਸਿੰਘ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਗਿੱਪੀ ਗਰੇਵਾਲ ਨੇ ਲਿਖੀ ਹੈ ਅਤੇ ਫਿਲਮ ਪ੍ਰੋਡਿਊਸ ਵੀ ਗਿੱਪੀ ਗਰੇਵਾਲ ਨੇ ਕੀਤੀ ਹੈ। ਹੰਬਲ ਮਿਊਜ਼ਿਕ ਦੇ ਬੈਨਰ ਹੇਠ ਫਿਲਮ ਦਾ ਸੰਗੀਤ ਰਿਲੀਜ਼ ਹੋ ਰਿਹਾ ਹੈ। ਫਿਲਮ ਦਾ ਇਕ ਗੀਤ ਰਿਲੀਜ਼ ਹੋ ਚੁੱਕਾ ਹੈ, ਜਿਸ ਦਾ ਨਾਂ 'ਆਜਾ ਨੀ ਆਜਾ' ਹੈ। ਇਸ ਗੀਤ ਨੂੰ ਮਸ਼ਹੂਰ ਗਾਇਕ ਗੁਰੂ ਰੰਧਾਵਾ ਨੇ ਗਾਇਆ, ਜਿਸ ਨੂੰ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।


Tags: Mar Gaye Oye LokoGippy GrewalMalkiat SinghBinnu DhillonSapna PabbiJaswinder Bhalla Karamjit Anmol B N Sharma Raghveer Boli

Edited By

Sunita

Sunita is News Editor at Jagbani.