FacebookTwitterg+Mail

2 ਮਿਲੀਅਨ ਤੋਂ ਵੱਧ ਵਾਰ ਦੇਖਿਆ ਗਿਆ 'ਮਰ ਗਏ ਓਏ ਲੋਕੋ' ਦਾ ਟਾਈਟਲ ਟਰੈਕ (ਵੀਡੀਓ)

mar gaye oye loko crossed 2 million views
02 August, 2018 02:29:51 PM

ਜਲੰਧਰ (ਬਿਊਰੋ)— ਫਿਲਮ 'ਮਰ ਗਏ ਓਏ ਲੋਕੋ' ਦਾ ਟਾਈਟਲ ਟਰੈਕ ਰਿਲੀਜ਼ ਹੋ ਗਿਆ ਹੈ, ਜਿਸ ਨੂੰ ਯੂਟਿਊਬ 'ਤੇ 2 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। 'ਮਰ ਗਏ ਓਏ ਲੋਕੋ' ਦੇ ਟਾਈਟਲ ਟਰੈਕ ਨੂੰ ਗਿੱਪੀ ਗਰੇਵਾਲ ਤੇ ਭੰਗੜਾ ਸਟਾਰ ਮਲਕੀਤ ਸਿੰਘ ਨੇ ਆਵਾਜ਼ ਦਿੱਤੀ ਹੈ। ਇਸ ਗੀਤ ਦੇ ਬੋਲ ਮਲਕੀਤ ਸਿੰਘ ਦੇ ਹੀ ਹਨ। ਗੀਤ ਨੂੰ ਮਿਊਜ਼ਿਕ ਜੇ. ਕੇ. (ਜੱਸੀ ਕਟਿਆਲ) ਨੇ ਦਿੱਤਾ ਹੈ, ਜਿਹੜਾ ਹੰਬਲ ਮਿਊਜ਼ਿਕ ਦੇ ਬੈਨਰ ਹੇਠ ਯੂਟਿਊਬ 'ਤੇ ਰਿਲੀਜ਼ ਹੋਇਆ ਹੈ।

ਦੱਸਣਯੋਗ ਹੈ ਕਿ 'ਮਰ ਗਏ ਓਏ ਲੋਕੋ' ਫਿਲਮ 31 ਅਗਸਤ, 2018 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ 'ਚ ਗਿੱਪੀ ਗਰੇਵਾਲ, ਬੀਨੂੰ ਢਿੱਲੋਂ, ਜਸਵਿੰਦਰ ਭੱਲਾ, ਗੁਰਪ੍ਰੀਤ ਘੁੱਗੀ, ਬੀ. ਐੱਨ. ਸ਼ਰਮਾ, ਕਰਮਜੀਤ ਅਨਮੋਲ, ਸਪਨਾ ਪੱਬੀ, ਹੋਬੀ ਧਾਲੀਵਾਲ, ਰਘਵੀਰ ਬੋਲੀ, ਜੱਗੀ ਸਿੰਘ, ਬਨਿੰਦਰ ਬਿੰਨੀ ਤੇ ਗੁਰਪ੍ਰੀਤ ਭੰਗੂ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫਿਲਮ ਨੂੰ ਲਿਖਿਆ ਤੇ ਪ੍ਰੋਡਿਊਸ ਗਿੱਪੀ ਗਰੇਵਾਲ ਨੇ ਕੀਤਾ ਹੈ, ਜਿਸ ਦਾ ਨਿਰਦੇਸ਼ਨ ਸਿਮਰਜੀਤ ਸਿੰਘ ਨੇ ਕੀਤਾ ਹੈ।


Tags: Mar Gaye Oye Loko Gippy Grewal Malkiat Singh Sapna Pabbi Binnu Dhillon

Edited By

Rahul Singh

Rahul Singh is News Editor at Jagbani.