FacebookTwitterg+Mail

1 ਅਗਸਤ ਨੂੰ ਰਿਲੀਜ਼ ਹੋਵੇਗਾ 'ਮਰ ਗਏ ਓਏ ਲੋਕੋ' ਦਾ ਟਾਈਟਲ ਟਰੈਕ

mar gaye oye loko title track
25 July, 2018 04:11:22 PM

ਜਲੰਧਰ (ਬਿਊਰੋ)— ਆਗਾਮੀ ਪੰਜਾਬੀ ਫਿਲਮ 'ਮਰ ਗਏ ਓਏ ਲੋਕੋ' ਦਾ ਟਾਈਟਲ ਟਰੈਕ 1 ਅਗਸਤ ਨੂੰ ਸਵੇਰੇ 11 ਵਜੇ ਰਿਲੀਜ਼ ਹੋਣ ਜਾ ਰਿਹਾ ਹੈ। ਟਾਈਟਲ ਟਰੈਕ ਨੂੰ ਆਵਾਜ਼ ਮਲਕੀਤ ਸਿੰਘ ਨੇ ਦਿੱਤੀ ਹੈ, ਜਦਕਿ ਇਸ ਦਾ ਸੰਗੀਤ ਜੇ. ਕੇ. (ਜੱਸੀ ਕਟਿਆਲ) ਨੇ ਦਿੱਤਾ ਹੈ। ਟਾਈਟਲ ਟਰੈਕ ਤੋਂ ਪਹਿਲਾਂ ਫਿਲਮ ਦਾ ਟੀਜ਼ਰ ਤੇ ਇਕ ਗੀਤ 'ਆਜਾ ਨੀ ਆਜਾ' ਰਿਲੀਜ਼ ਹੋ ਚੁੱਕੇ ਹਨ। ਦੋਵਾਂ ਨੂੰ ਦਰਸ਼ਕਾਂ ਨੇ ਭਰਵਾਂ ਹੁੰਗਾਰਾ ਦਿੱਤਾ ਹੈ ਤੇ ਉਮੀਦ ਕੀਤੀ ਜਾ ਰਹੀ ਹੈ ਕਿ ਮਲਕੀਤ ਸਿੰਘ ਦੀ ਆਵਾਜ਼ 'ਚ ਰਿਲੀਜ਼ ਹੋ ਰਹੇ ਫਿਲਮ ਦੇ ਟਾਈਟਲ ਟਰੈਕ 'ਮਰ ਗਏ ਓਏ ਲੋਕੋ' ਨੂੰ ਵੀ ਜ਼ਬਰਦਸਤ ਹੁੰਗਾਰਾ ਮਿਲੇਗਾ।
Punjabi Bollywood Tadka
ਦੱਸਣਯੋਗ ਹੈ ਕਿ 'ਮਰ ਗਏ ਓਏ ਲੋਕੋ' ਫਿਲਮ 'ਚ ਗਿੱਪੀ ਗਰੇਵਾਲ, ਸਪਨਾ ਪੱਬੀ, ਬੀਨੂੰ ਢਿੱਲੋਂ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਬੀ. ਐੱਨ. ਸ਼ਰਮਾ ਤੇ ਗੁਰਪ੍ਰੀਤ ਘੁੱਗੀ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫਿਲਮ ਦੀ ਕਹਾਣੀ ਗਿੱਪੀ ਗਰੇਵਾਲ ਨੇ ਲਿਖੀ ਹੈ ਤੇ ਇਸ ਨੂੰ ਪ੍ਰੋਡਿਊਸ ਵੀ ਖੁਦ ਗਿੱਪੀ ਨੇ ਕੀਤਾ ਹੈ। ਫਿਲਮ ਦਾ ਨਰਦੇਸ਼ਨ ਸਿਰਮਜੀਤ ਸਿੰਘ ਨੇ ਕੀਤਾ ਹੈ, ਜਿਹੜੀ ਦੁਨੀਆ ਭਰ 'ਚ 31 ਅਗਸਤ, 2018 ਨੂੰ ਰਿਲੀਜ਼ ਹੋਵੇਗੀ।


Tags: Mar Gaye Oye Loko Title Track Malkiat Singh Gippy Grewal Binnu Dhillon

Edited By

Rahul Singh

Rahul Singh is News Editor at Jagbani.