FacebookTwitterg+Mail

ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ’ਤੇ ਪੰਜਾਬੀ ਸਿਤਾਰਿਆਂ ਨੇ ਇੰਝ ਦਿੱਤੀ ਸ਼ਰਧਾਂਜਲੀ

martyrs day sardar bhagat singh rajguru sukhdev
23 March, 2020 01:55:58 PM

ਜਲੰਧਰ(ਬਿਊਰੋ)- ਸ਼ਹੀਦ ਭਗਤ ਸਿੰਘ ਤੇ ਸਾਥੀਆਂ ਦੀ ਸ਼ਹਾਦਤ ਨੂੰ ਅੱਜ ਪੂਰਾ ਦੇਸ਼ ਯਾਦ ਕਰ ਰਿਹਾ ਹੈ। ਅੱਜ ਸ਼ਹੀਦ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ । ਅੱਜ ਭਾਵੇਂ ਪੂਰੇ ਦੇਸ਼ ‘ਚ ਕੋਰੋਨਾ ਵਾਇਰਸ ਦੇ ਖੌਫ ਕਾਰਨ ਲੋਕ ਘਰਾਂ ‘ਚ ਬੰਦ ਹੋ ਕੇ ਰਹਿ ਚੁੱਕੇ ਹਨ ਪਰ ਪੰਜਾਬੀ ਸਿਤਾਰੇ ਉਨ੍ਹਾਂ ਦੀ ਸ਼ਹਾਦਤ ਨੂੰ ਆਪੋ-ਆਪਣੇ ਤਰੀਕੇ ਦੇ ਨਾਲ ਯਾਦ ਕਰ ਰਹੇ ਹਨ। ਪੰਜਾਬੀ ਗਾਇਕ ਸੱਜਣ ਅਦੀਬ ਨੇ ਵੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਇਕ ਤਸਵੀਰ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਕ ਪੋਸਟ ਵੀ ਸਾਂਝੀ ਕੀਤੀ ਹੈ । ਇਸ ਪੋਸਟ ਨੂੰ ਸਾਂਝੇ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ “ਸ਼ਹੀਦ ਭਗਤ ਸਿੰਘ ਤੇ ਉਸ ਦੇ ਸਾਥੀਆਂ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ। ਫ਼ਾਂਸੀ ਤੋਂ ਪਹਿਲਾਂ ਭਗਤ ਸਿੰਘ ਵੱਲੋਂ ਸਾਥੀ ਸ਼ਿਵ ਵਰਮਾ ਨੂੰ 1930 ਵਿਚ ਕਹੇ ਸ਼ਬਦ:- “ਜਦੋਂ ਮੈਂ ਇਨਕਲਾਬ ਦੇ ਰਾਹ ’ਤੇ ਕਦਮ ਵਧਾਇਆ, ਮੈਂ ਸੋਚਿਆ ਕਿ ਜੇ ਮੈਂ ਆਪਣੀ ਜਾਨ ਵਾਰ ਕੇ ਵੀ ‘ਇਨਕਲਾਬ ਜ਼ਿੰਦਾਬਾਦ’ ਦਾ ਨਾਅਰਾ ਦੇਸ਼ ਦੇ ਕੋਨੇ-ਕੋਨੇ ਵਿਚ ਫੈਲਾ ਸਕਿਆ ਤਾਂ ਮੈਂ ਸਮਝਾਂਗਾ ਕਿ ਮੇਰੀ ਜ਼ਿੰਦਗੀ ਦੀ ਕੀਮਤ ਪੈ ਗਈ ਹੈ। ਅੱਜ, ਜਦੋਂ ਮੈਂ ਫ਼ਾਂਸੀ ਦੀ ਸ਼ਜਾ ਲਈ ਜੇਲ ਕੋਠੀ ਦੀਆਂ ਸਲਾਖ਼ਾਂ ਪਿੱਛੇ ਹਾਂ, ਮੈਂ ਆਪਣੇ ਦੇਸ਼ ਦੇ ਕਰੋੜਾਂ ਲੋਕਾਂ ਦੀ ਗਰਜਵੀਂ ਆਵਾਜ਼ ਵਿਚ ਨਾਅਰੇ ਸੁਣ ਸਕਦਾ ਹਾਂ… ਇਕ ਨਿੱਕੀ ਜਿਹੀ ਜ਼ਿੰਦਗੀ ਦੀ ਇਸ ਤੋਂ ਵੱਧ ਕੀ ਕੀਮਤ ਪੈ ਸਕਦੀ ਹੈ।”

 
 
 
 
 
 
 
 
 
 
 
 
 
 

ਸ਼ਹੀਦ ਭਗਤ ਸਿੰਘ ਤੇ ਉਸ ਦੇ ਸਾਥੀਆਂ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ | ਫ਼ਾਂਸੀ ਤੋਂ ਪਹਿਲਾਂ ਭਗਤ ਸਿੰਘ ਦੁਆਰਾ ਆਪਣੇ ਸਾਥੀ ਸ਼ਿਵ ਵਰਮਾ ਨੂੰ 1930 ਵਿੱਚ ਕਹੇ ਸ਼ਬਦ:- "ਜਦੋਂ ਮੈਂ ਇਨਕਲਾਬ ਦੇ ਰਾਹ ’ਤੇ ਕਦਮ ਵਧਾਇਆ, ਮੈਂ ਸੋਚਿਆ ਕਿ ਜੇ ਮੈਂ ਆਪਣੀ ਜਾਨ ਵਾਰ ਕੇ ਵੀ ‘ਇਨਕਲਾਬ ਜ਼ਿੰਦਾਬਾਦ’ ਦਾ ਨਾਅਰਾ ਦੇਸ਼ ਦੇ ਕੋਨੇ-ਕੋਨੇ ਵਿੱਚ ਫੈਲਾ ਸਕਿਆ ਤਾਂ ਮੈਂ ਸਮਝਾਂਗਾ ਕਿ ਮੇਰੀ ਜ਼ਿੰਦਗੀ ਦੀ ਕੀਮਤ ਪੈ ਗਈ ਹੈ। ਅੱਜ, ਜਦੋਂ ਮੈਂ ਫ਼ਾਂਸੀ ਦੀ ਸ਼ਜਾ ਲੲੀ ਜੇਲ੍ਹ ਕੋਠੀ ਦੀਆਂ ਸਲਾਖ਼ਾਂ ਪਿੱਛੇ ਹਾਂ, ਮੈਂ ਆਪਣੇ ਦੇਸ਼ ਦੇ ਕਰੋੜਾਂ ਲੋਕਾਂ ਦੀ ਗਰਜਵੀਂ ਆਵਾਜ਼ ਵਿੱਚ ਨਾਅਰੇ ਸੁਣ ਸਕਦਾ ਹਾਂ…ਇੱਕ ਨਿੱਕੀ ਜਿਹੀ ਜ਼ਿੰਦਗੀ ਦੀ ਇਸ ਤੋਂ ਵੱਧ ਕੀ ਕੀਮਤ ਪੈ ਸਕਦੀ ਹੈ।"

A post shared by Sajjan Adeeb(ਸੱਜਣ ਅਦੀਬ) (@sajjanadeeb) on Mar 22, 2020 at 8:40pm PDT


ਇਸ ਤੋਂ ਇਲਾਵਾ ਦਿਲਜੀਤ ਦੋਸਾਂਝ ਨੇ ਵੀ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਇਕ ਤਸਵੀਰ ਸਾਂਝੀ ਕੀਤੀ ਹੈ।


ਇਸ ਦੇ ਨਾਲ ਹੀ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਤਰਸੇਮ ਜੱਸੜ ਨੇ ਵੀ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕੀਤਾ ਹੈ।

 

ਕਰਮਜੀਤ ਅਨਮੋਲ ਨੇ ਵੀ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕੀਤਾ ਹੈ। ਇਨ੍ਹਾਂ ਸਭ ਗਾਇਕਾਂ ਨੇ ਆਪੋ ਆਪਣੇ ਤਰੀਕੇ ਨਾਲ ਦੇਸ਼ ਦੀ ਖਾਤਿਰ ਜਾਨ ਵਾਰਨ ਵਾਲੇ ਇਨ੍ਹਾਂ ਸੂਰਬੀਰ ਯੋਧਿਆਂ ਨੂੰ ਸ਼ਰਧਾਂਜਲੀ ਦਿੱਤੀ ਹੈ।

 

 
 
 
 
 
 
 
 
 
 
 
 
 
 

ਪ੍ਰਣਾਮ ਸ਼ਹੀਦਾਂ ਨੂੰ 🙏🙏🙏🙏

A post shared by Karamjit Anmol (@karamjitanmol) on Mar 22, 2020 at 8:21pm PDT


Tags: Sardar Bhagat SinghRajguruSukhdevPollywood CelebrityMartyrs DaySajjan Adeeb

About The Author

manju bala

manju bala is content editor at Punjab Kesari