ਮੁੰਬਈ (ਬਿਊਰੋ)— ਨਿਊਯਾਰਕ ਦੀ ਮਾਡਲ ਮੇਗਨ ਮਿਲਨ ਨੇ ਸੋਸ਼ਲ ਮੀਡੀਆ 'ਤੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਖੂਬ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ਦੇ ਵਾਇਰਲ ਹੋਣ ਦੀ ਵਜ੍ਹਾ ਇਹ ਹੈ ਕਿ ਇਸ 'ਚ ਉਹ ਹੂ-ਬ-ਹੂ ਪ੍ਰਿਯੰਕਾ ਦੀ ਤਰ੍ਹਾਂ ਦਿਖਾਈ ਦੇ ਰਹੀ ਹੈ।
ਮਿਲਨ ਦੇ ਸੋਸ਼ਲ ਮੀਡੀਆ ਅਕਾਊਂਟ 'ਤੇ ਨਜ਼ਰ ਮਾਰੀਏ ਤਾਂ ਉਨ੍ਹਾਂ ਦੀਆਂ ਕਈ ਤਸਵੀਰਾਂ ਸਾਹਮਣੇ ਆਉਂਦੀਆਂ ਹਨ, ਜਿਸ 'ਚ ਉਹ ਪੂਰੀ ਤਰ੍ਹਾਂ ਨਾਲ ਪ੍ਰਿਯੰਕਾ ਨੂੰ ਕਾਪੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਇਸ ਤੋਂ ਪਹਿਲਾਂ ਪਾਕਿਸਤਾਨ ਮਾਡਲ ਜਹਾਲੇ ਅਫਰੀਦੀ ਅਤੇ ਵੈਨਕੂਵਰ ਦੀ ਰਹਿਣ ਵਾਲੀ ਨਵਪ੍ਰੀਤ ਬੰਗਾ ਨੂੰ ਪ੍ਰਿਯੰਕਾ ਦੀ ਹਮਸ਼ਕਲ ਦੱਸਿਆ ਜਾ ਚੁੱਕਿਆ ਹੈ।