ਜਲੰਧਰ (ਬਿਊਰੋ) — ਇਨ੍ਹੀਂ ਦਿਨੀਂ ਪੰਜਾਬੀ ਫਿਲਮਾਂ 'ਚ ਨਵੇਂ-ਨਵੇਂ ਚਿਹਰੇ ਵੀ ਅਦਾਕਾਰੀ ਦੇ ਖੇਤਰ 'ਚ ਆ ਰਹੇ ਹਨ। ਅਜਿਹੀ ਹੀ ਇਕ ਫਨਕਾਰ ਹੈ ਪੰਜਾਬੀ ਗਾਇਕ ਮਹਿਤਾਬ ਵਿਰਕ। ਜੀ ਹਾਂ, ਹਾਲ ਹੀ 'ਚ ਉਨ੍ਹਾਂ ਨੇ ਇੰਸਟਾਗ੍ਰਾਮ 'ਤੇ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ, ''ਸਤਿ ਸ੍ਰੀ ਅਕਾਲ ਜੀ...ਵਾਹਿਗੁਰੂ ਜੀ ਦੀ ਕਿਰਪਾ ਨਾਲ ਅੱਜ ਮੇਰੀ ਡੈਬਿਊ ਫਿਲਮ ਸ਼ੁਰੂ ਹੋਈ ਹੈ।…ਜਿਵੇਂ ਤੁਸੀਂ ਮੇਰੇ ਮਿਊਜ਼ਿਕ ਨੂੰ ਪਿਆਰ ਦਿੱਤਾ ਹੈ ਤੇ ਹੁਣ ਉਮੀਦ ਕਰਦਾ ਹਾਂ ਤੁਸੀਂ ਫਿਲਮ ਨੂੰ ਵੀ ਜ਼ਰੂਰ ਪਸੰਦ ਕਰੋਗੇ #ਵਾਹਿਗੁਰੂ ਮਿਹਰ ਕਰੇ।''
ਦੱਸ ਦਈਏ ਕਿ ਮਹਿਤਾਬ ਵਿਰਕ ਦੀ ਇਸ ਫਿਲਮ ਦਾ ਨਾਂ 'ਨੀ ਮੈਂ ਸੱਸ ਕੁੱਟਣੀ' ਹੈ, ਜਿਸ ਦਾ ਨਿਰਦੇਸ਼ਨ ਪ੍ਰਵੀਨ ਕੁਮਾਰ ਕਰ ਰਹੇ ਹਨ। ਇਸ ਫਿਲਮ ਦੀ ਕਹਾਣੀ ਪੰਜਾਬੀ ਇੰਡਸਟਰੀ ਦੇ ਨਾਮਵਰ ਲੇਖਕ ਰਾਜੂ ਵਰਮਾ ਵੱਲੋਂ ਲਿਖੀ ਗਈ ਹੈ। ਇਸ ਫਿਲਮ ਨੂੰ ਬਨਵੈਤ ਫਿਲਮਜ਼ ਦੇ ਬੈਨਰ ਹੇਠ ਰਿਲੀਜ਼ ਕੀਤਾ ਜਾਵੇਗਾ। ਮੋਹਿਤ ਬਨਵੈਤ ਵੱਲੋਂ ਫਿਲਮ ਨੂੰ ਪ੍ਰੋਡਿਊਸ ਕੀਤਾ ਜਾ ਰਿਹਾ ਹੈ। ਇਸ ਫਿਲਮ 'ਚ ਪੰਜਾਬੀ ਇੰਡਸਟਰੀ ਦੇ ਨਾਮੀ ਚਿਹਰੇ ਨਿਰਮਲ ਰਿਸ਼ੀ, ਅਨਿਤਾ ਦੇਵਗਨ, ਗੁਰਪ੍ਰੀਤ ਘੁੱਗੀ ਤੇ ਕਰਮਜੀਤ ਅਨਮੋਲ ਤੋਂ ਇਲਾਵਾ ਕਈ ਹੋਰ ਕਲਾਕਾਰ ਵੀ ਨਜ਼ਰ ਆਉਣਗੇ। ਇਹ ਫਿਲਮ ਅਗਲੇ ਸਾਲ ਰਿਲੀਜ਼ ਹੋਵੇਗੀ।
ਦੱਸਣਯੋਗ ਹੈ ਕਿ ਫਿਲਮ 'ਨੀ ਮੈਂ ਸੱਸ ਕੁੱਟਣੀ' ਮਹਿਤਾਬ ਵਿਰਕ ਡੈਬਿਊ ਫਿਲਮ ਹੈ। ਇਸ ਫਿਲਮ ਦੇ ਜਰੀਏ ਉਹ ਪੰਜਾਬੀ ਫਿਲਮ ਇੰਡਸਟਰੀ 'ਚ ਕਦਮ ਰੱਖਣ ਜਾ ਰਹੇ ਹਨ।