FacebookTwitterg+Mail

ਗਾਇਕ ਮੀਕਾ ਸਿੰਘ ਸ੍ਰੀ ਨਨਕਾਣਾ ਸਾਹਿਬ ਹੋਏ ਨਤਮਸਤਕ

mika singh
08 August, 2019 04:14:59 PM

ਜਲੰਧਰ (ਬਿਊਰੋ) - ਪੰਜਾਬੀ ਤੇ ਬਾਲੀਵੁੱਡ ਦੇ ਮਸ਼ਹੂਰ ਗਾਇਕ ਮੀਕਾ ਸਿਘ ਬੀਤੇ ਦਿਨੀਂ ਸ੍ਰੀ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਨਤਮਸਤਕ ਹੋਣ ਪਾਕਿਸਤਾਨ ਪਹੁੰਚੇ ਸਨ। ਇੱਥੇ ਮੀਕਾ ਸਿੰਘ ਨੇ ਗੁਰੂ ਘਰ ਵਿਚ ਮੱਥਾ ਟੇਕ ਕੇ ਇਸ ਪਵਿੱਤਰ ਨਗਰੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਅਤੇ ਪੰਗਤ ਵਿਚ ਬੈਠ ਕੇ ਲੰਗਰ ਵੀ ਛੱਕਿਆ। 


ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਹੀ ਵਾਹਘਾ ਪਾਰ ਨਨਕਾਣੇ ਦੀ ਧਰਤੀ ਤੋਂ ਨਗਰ ਕੀਰਤਨ ਭਾਰਤ ਆਇਆ ਸੀ, ਜਿਸ ਦੌਰਾਨ ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਨਗਰ ਕੀਰਤਨ ਵਿਚ ਹਿੱਸਾ ਲਿਆ ਸੀ ਪਰ ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਇਕ ਵਾਰ ਫਿਰ ਦੋਹਾਂ ਦੇਸ਼ਾਂ ਦੇ ਰਿਸ਼ਤਿਆਂ ਵਿਚ ਖਟਾਸ ਨਜ਼ਰ ਆ ਰਹੀ ਹੈ।

Punjabi Bollywood Tadka


Tags: Mika SinghPakistanNankana SahibBollywood Celebrity

Edited By

Sunita

Sunita is News Editor at Jagbani.