FacebookTwitterg+Mail

ਭਾਰਤੀ ਮਨੋਰੰਜਨ ਜਗਤ 'ਚ ਬੈਨ ਹੋਏ ਗਾਇਕ ਮੀਕਾ ਸਿੰਘ ਨੇ ਮੰਗੀ ਮੁਆਫੀ, ਮਿਲੀ ਰਾਹਤ

mika singh after singer apologises for show in pakistan
22 August, 2019 10:01:18 AM

ਮੁੰਬਈ(ਬਿਊਰੋ)— ਬੀਤੇ ਕੁਝ ਦਿਨ ਪਹਿਲਾਂ ਪਾਕਿਸਤਾਨ 'ਚ ਪ੍ਰਦਰਸ਼ਨ ਕਰਨ ਕਰਕੇ ਪੰਜਾਬੀ ਗਾਇਕ ਮੀਕਾ ਸਿੰਘ ਨੂੰ ਬੈਨ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਹੁਣ ਮੀਕਾ ਸਿੰਘ ਨੇ ਮੁਆਫੀ ਮੰਗ ਲਈ ਹੈ। ਮੀਕਾ ਸਿੰਘ ਨੇ ਕਿਹਾ ਹੈ ਕਿ ਉਹ ਅੱਗੇ ਤੋਂ ਅਜਿਹੀ ਗਲਤੀ ਨਹੀਂ ਕਰਨਗੇ। ਇਸ ਤੋਂ ਬਾਅਦ ਉਨ੍ਹਾਂ ਨੂੰ ਰਾਹਤ ਵੀ ਮਿਲ ਗਈ ਹੈ। ਮੀਕਾ ਸਿੰਘ ਨੇ ਬੀਤੀ 8 ਅਗਸਤ ਨੂੰ ਪਾਕਿਸਤਾਨ ਦੇ ਸ਼ਹਿਰ ਕਰਾਚੀ 'ਚ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦੇ ਰਿਸ਼ਤੇਦਾਰ ਦੀ ਧੀ ਦੇ ਵਿਆਹ 'ਚ ਪ੍ਰਦਰਸ਼ਨ ਕੀਤਾ ਸੀ। ਇਸ ਤੋਂ ਮਗਰੋਂ ਫੈਡਰੇਸ਼ਨ ਆਫ ਵੈਸਟਰਨ ਇੰਡੀਆ ਸਿਨੇ ਇੰਪਲਾਈਜ਼ ਨੇ ਉਨ੍ਹਾਂ 'ਤੇ ਰੋਕ ਲਾ ਦਿੱਤੀ ਸੀ।


ਭਾਰਤ ਵੱਲੋਂ ਜੰਮੂ-ਕਸ਼ਮੀਰ 'ਚੋਂ ਧਾਰਾ 370 ਹਟਾਉਣ ਤੋਂ ਬਾਅਦ ਪਾਕਿਸਤਾਨ ਨੇ ਭਾਰਤ ਤੋਂ ਕਈ ਤਰ੍ਹਾਂ ਦੇ ਰਿਸ਼ਤੇ ਤੋੜਨ ਦਾ ਐਲਾਨ ਕਰ ਦਿੱਤਾ, ਜਿਸ ਦੇ ਜਵਾਬ 'ਚ FWICE ਨੇ ਪਾਕਿਸਤਾਨੀ ਕਲਾਕਾਰਾਂ ਨੂੰ ਭਾਰਤ 'ਚ ਕੰਮ ਨਾ ਕਰਨ ਦੇਣ ਲਈ ਪ੍ਰਧਾਨ ਮੰਤਰੀ ਨੂੰ ਵੀ ਅਪੀਲ ਕੀਤੀ ਸੀ। ਇਸ ਤੋਂ ਬਾਅਦ ਮੀਕਾ ਸਿੰਘ FWICE ਦੇ ਅਧਿਕਾਰੀਆਂ ਨੂੰ ਮਿਲਣ ਪਹੁੰਚੇ। ਇੱਥੇ ਮੀਕਾ ਸਿੰਘ ਨੇ ਸਿਨੇਮਾ ਕਰਮਚਾਰੀਆਂ ਤੋਂ ਮੁਆਫੀ ਮੰਗੀ। ਉਨ੍ਹਾਂ ਕਿਹਾ ਕਿ ਉਹ ਆਪਣੀ ਗਲਤੀ ਮੰਨਦੇ ਹਨ ਅਤੇ ਅੱਗੇ ਤੋਂ ਅਜਿਹੀ ਗਲਤੀ ਨਹੀਂ ਕਰਨਗੇ ਤੇ ਕਦੇ ਵੀ ਪਾਕਿਸਤਾਨ 'ਚ ਪ੍ਰੋਗਰਾਮ ਨਹੀਂ ਕਰਨਗੇ। ਇਸ ਤੋਂ ਬਾਅਦ FWICE ਨੇ ਮੀਕਾ 'ਤੇ ਲਾਇਆ ਬੈਨ ਵੀ ਹਟਾ ਲਿਆ।


Tags: Mika SinghPakistanFederation of Western India Cine EmployeesKarachiBan

About The Author

manju bala

manju bala is content editor at Punjab Kesari