FacebookTwitterg+Mail

ਮਸ਼ਹੂਰ ਗਾਇਕ ਮੀਕਾ ਸਿੰਘ ਦੇ ਬੰਗਲੇ 'ਚ ਮੈਨੇਜਰ ਨੇ ਕੀਤੀ ਖੁਦਕੁਸ਼ੀ

mika singh manager found dead  police say she died of drug overdose
22 February, 2020 09:09:25 AM

ਮੁੰਬਈ (ਬਿਊਰੋ) — ਮਸ਼ਹੂਰ ਗਾਇਕ ਮੀਕਾ ਸਿੰਘ ਦੀ ਮੈਨੇਜਰ ਨੇ ਮੁੰਬਈ ਦੇ ਅੰਧੇਰੀ ਵਿਚ ਨੀਂਦ ਦੀਆਂ ਗੋਲੀਆਂ ਖਾ ਕੇ ਕਥਿਤ ਤੌਰ 'ਤੇ ਆਤਮ ਹੱਤਿਆ ਕਰ ਲਈ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਵਰਸੋਵਾ ਪੁਲਸ ਥਾਣੇ ਦੇ ਸੀਨੀਅਰ ਇੰਸਪੈਕਟਰ ਰਾਘਵੇਂਦਰ ਠਾਕੁਰ ਨੇ ਦੱਸਿਆ ਕਿ ਸੋਮਿਆ ਖਾਨ ਮੀਕਾ ਸਿੰਘ ਦੇ ਅੰਧੇਰੀ ਸਥਿਤ 4 ਮੰਜ਼ਿਲਾ ਬੰਗਲੇ ਦੀ ਪਹਿਲੀ ਮੰਜ਼ਿਲ ਦੇ ਸਟੂਡੀਓ ਵਿਚ ਰਹਿੰਦੀ ਸੀ। ਉਸ ਦੀ ਲਾਸ਼ ਨੂੰ ਅੰਤਿਮ ਸੰਸਕਾਰ ਲਈ ਪੰਜਾਬ ਵਿਚ ਰਹਿਣ ਵਾਲੇ ਉਸ ਦੇ ਰਿਸ਼ਤੇਦਾਰਾਂ ਨੂੰ ਸੌਂਪ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਨੂੰ ਇਸ ਮਾਮਲੇ ਵਿਚ ਕਿਸੇ ਵੀ ਸਾਜ਼ਿਸ਼ ਦਾ ਸ਼ੱਕ ਨਹੀਂ ਹੈ ਅਤੇ ਦੁਰਘਟਨਾ ਨੂੰ ਮੌਤ ਦੇ ਮਾਮਲੇ ਵਜੋਂ ਦਰਜ ਕੀਤਾ ਗਿਆ ਹੈ।


Tags: Mika SinghManager Found DeadPoliceDied Of Drug OverdoseSoumya Zoheb KhanPlayback SingerStudioAndheriMumbai

About The Author

sunita

sunita is content editor at Punjab Kesari