FacebookTwitterg+Mail

ਦਿਲਾਂ ਦੀਆਂ ਤੰਦਾਂ ਨੂੰ ਮਜ਼ਬੂਤ ਕਰਦਾ ਹੈ 'ਮਿੰਦੋ ਤਸੀਲਦਾਰਨੀ' ਦਾ ਇਹ ਗੀਤ(ਵੀਡੀਓ)

mindo taseeldarni movie song kachiye lagre out now
17 June, 2019 04:22:05 PM

ਜਲੰਧਰ (ਬਿਊਰੋ)- 21 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਪੰਜਾਬੀ ਫਿਲਮ 'ਮਿੰਦੋ ਤਸੀਲਦਾਰਨੀ' ਆਪਣੇ ਬਾਕਮਾਲ ਟਰੇਲਰ ਤੇ ਹੁਣ ਤੱਕ ਰਿਲੀਜ਼ ਹੋਏ ਗੀਤਾਂ ਕਾਰਨ ਖੂਬ ਚਰਚਾ ਦਾ ਵਿਸ਼ਾ ਬਣੀ ਹੈ।ਫਿਲਮ ਦਾ ਤੀਜਾ ਗੀਤ 'ਕੱਚੀਏ ਲਗਰੇ' ਅੱਜ ਰਿਲੀਜ਼ ਹੋ ਗਿਆ ਹੈ।ਰਾਜਵੀਰ ਜਵੰਦਾ ਤੇ ਈਸ਼ਾ ਰਿਖੀ 'ਤੇ ਫਿਲਮਾਇਆ ਗਿਆ ਇਹ ਗੀਤ ਬੇਹੱਦ ਰੋਮਾਂਟਿਕ ਹੈ ਇਹ ਗੀਤ ਦਿਲਾਂ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਦਾ ਹੈ। ਇਸ ਡਿਊਟ ਗੀਤ ਨੂੰ ਆਵਾਜ਼ ਸਿਕੰਦਰ ਸਲੀਮ ਤੇ ਮੰਨਤ ਨੂਰ ਨੇ ਦਿੱਤੀ ਹੈ। ਗੀਤਕਾਰ ਹਰਮਨਜੀਤ ਵੱਲੋਂ ਲਿਖੇ ਇਸ ਗੀਤ ਨੂੰ ਮਿਊਜ਼ਿਕ ਗੁਰਮੀਤ ਸਿੰਘ ਨੇ ਦਿੱਤਾ ਹੈ।ਜੱਸ ਰਿਕਾਰਡਸ ਦੇ ਬੈਨਰ ਹੇਠ ਰਿਲੀਜ਼ ਕੀਤੇ ਗਏ ਇਸ ਗੀਤ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ।

ਦੱਸਣਯੋਗ ਹੈ ਕਿ ਇਸ ਫਿਲਮ ਨੂੰ ਕਰਮਜੀਤ ਅਨਮੋਲ ਤੇ ਰੰਜੀਵ ਸਿੰਗਲਾ ਨੇ ਪ੍ਰੋਡਿਊਸ ਕੀਤਾ ਹੈ।ਅਵਤਾਰ ਸਿੰਘ ਨੇ ਇਸ ਫਿਲਮ ਨੂੰ ਲਿਖਿਆ ਤੇ ਡਾਇਰੈਕਟ ਕੀਤਾ ਹੈ।ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਰਾਜਵੀਰ ਜਵੰਦਾ ਤੇ ਈਸ਼ਾ ਰਿੱਖੀ ਇਸ ਫਿਲਮ 'ਚ ਲੀਡ ਕਿਰਦਾਰ ਨਿਭਾ ਰਹੇ ਹਨ।ਇਸ ਤੋਂ ਇਲਾਵਾ ਹਾਰਬੀ ਸੰਘਾ, ਸਰਦਾਰ ਸੋਹੀ, ਰੁਪਿੰਦਰ ਰੂਪੀ, ਮਲਕੀਤ ਰੌਣੀ ਤੇ ਪ੍ਰਕਾਸ਼ ਗਾਧੂ ਨੇ ਵੀ ਅਹਿਮ ਭੂਮਿਕਾ ਨਿਭਾਈ ਹੈ।ਫਿਲਮ ਦੇ ਡਾਇਲਾਗਸ ਟਾਟਾ ਬੈਨੀਪਾਲ ਤੇ ਅਮਨ ਸਿੱਧੂ ਨੇ ਲਿਖੇ ਹਨ।ਓਮਜੀ ਗਰੁੱਪ ਵੱਲੋਂ ਇਸ ਫਿਲਮ ਨੂੰ ਡਿਸਟ੍ਰੀਬਿਊਟ ਕੀਤਾ ਜਾਵੇਗਾ।ਮੌਂਟੀ ਬੈਨੀਪਾਲ ਤੇ ਪਵਿੱਤਰ ਬੈਨੀਪਾਲ ਇਸ ਫਿਲਮ ਦੇ ਕੋ-ਪ੍ਰੋਡਿਊਸਰ ਹਨ।


Tags: Mindo TaseeldarniSong Kachiye LagreSikander SaleemMannat NoorHarmanjeetGurmeet SinghPunjabi Movie SongPollywood Update

About The Author

Lakhan

Lakhan is content editor at Punjab Kesari