ਜਲੰਧਰ(ਬਿਊਰੋ)— ਅਨੇਕਾਂ ਸੁਪਰਹਿੱਟ ਧਾਰਮਿਕ ਸਿੰਗਲ ਟਰੈਕਾਂ ਨਾਲ ਆਪਣੀ ਵੱਖਰੀ ਪਛਾਣ ਬਣਾਉਣ ਵਾਲੀ ਗਾਇਕ ਜੋੜੀ ਦਿਲਰਾਜ ਤੇ ਮਿਸ ਨੀਲਮ ਦੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਜਨਮ ਦਿਹਾੜੇ ਮੌਕੇ ਰਿਲੀਜ਼ ਕੀਤੇ ਜਾ ਰਹੇ ਸਿੰਗਲ ਟਰੈਕ ਦੀ ਸ਼ੂਟਿੰਗ ਮੁਕੰਮਲ ਹੋ ਗਈ ਹੈ। ਜਾਣਕਾਰੀ ਦਿੰਦਿਆਂ ਦਿਲਰਾਜ ਨੇ ਦੱਸਿਆ ਕਿ ਇਸ ਧਾਰਮਿਕ ਸਿੰਗਲ ਟਰੈਕ ਦੇ ਪੇਸ਼ਕਾਰ ਬਿਲ ਬਸਰਾ ਹਨ ਤੇ ਇਸ ਦਾ ਮਿਊਜ਼ਿਕ ਜੱਸੀ ਬ੍ਰਦਰਜ਼ ਵੱਲੋਂ ਤਿਆਰ ਕੀਤਾ ਗਿਆ ਹੈ, ਜਿਸ ਨੂੰ ਕਲਮਬੱਧ ਕੀਤਾ ਹੈ ਗੀਤਕਾਰ ਨਰਿੰਦਰ ਖੇੜਾ ਤੇ ਬਿਲ ਬਸਰਾ ਨੇ। ਇਸ ਦਾ ਵੀਡੀਓ ਲਾਡੀ ਗਿੱਲ ਵੱਲੋਂ ਧਾਰਮਿਕ ਸਥਾਨਾਂ 'ਤੇ ਸ਼ੂਟ ਕੀਤਾ ਗਿਆ ਹੈ ਜੋ ਕਿ ਜਲਦ ਹੀ ਯੂ-ਟਿਊੂਬ ਦੇ ਨਾਲ-ਨਾਲ ਧਾਰਮਿਕ ਚੈਨਲਾਂ 'ਤੇ ਚਲਾਇਆ ਜਾਵੇਗਾ।