ਮੁੰਬਈ(ਬਿਊਰੋ) : ਟੈਲੀਵਿਜ਼ਨ ਤੋਂ ਬਾਲੀਵੁੱਡ 'ਚ ਡੈਬਿਊ ਕਰਨ ਵਾਲੀ ਮੌਨੀ ਰਾਏ ਹਮੇਸ਼ਾ ਕਿਸੇ ਨਾ ਕਿਸੇ ਵਜ੍ਹਾ ਨਾਲ ਸੁਰਖੀਆਂ 'ਚ ਰਹਿੰਦੀ ਹੈ। ਉਹ ਨਾ ਸਿਰਫ ਆਪਣੀਆਂ ਫਿਲਮਾਂ ਸਗੋਂ ਸੋਸ਼ਲ ਮੀਡੀਆ 'ਤੇ ਆਪਣੀ ਤਸਵੀਰਾਂ ਲਈ ਵੀ ਕਾਫੀ ਚਰਚਾ 'ਚ ਰਹਿੰਦੀ ਹੈ। ਬਾਲੀਵੁੱਡ 'ਚ ਨਵੀਂ ਸਨਸਨੀ ਮੰਨੀ ਜਾਣ ਵਾਲੀ ਮੌਨੀ ਰਾਏ ਨੇ ਹਾਲ ਹੀ 'ਚ ਆਪਣੀਆਂ ਕੁਝ ਅਜਿਹੀਆਂ ਹੀ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਪਿਛਲੇ ਸਾਲ ਬਾਲੀਵੁੱਡ 'ਚ ਅਕਸ਼ੈ ਕੁਮਾਰ ਦੇ ਓਪੋਜਿਟ ਫਿਲਮ 'ਗੋਲਡ' ਨਾਲ ਬਾਲੀਵੁੱਡ 'ਚ ਡੈਬਿਊ ਕਰਨ ਵਾਲੀ ਮੌਨੀ ਰਾਏ ਨੇ ਹਾਲ ਹੀ 'ਚ ਆਪਣੀਆਂ ਕੁਝ ਤਸਵੀਰਾਂ ਬਲੈਕ ਗਾਊਨ 'ਚ ਇੰਸਟਾ 'ਤੇ ਸ਼ੇਅਰ ਕੀਤੀਆਂ ਹਨ। ਮੌਨੀ ਦੀਆਂ ਇਹ ਤਸਵੀਰਾਂ ਫੈਨਜ਼ ਵਲੋਂ ਕਾਫੀ ਪਸੰਦ ਕੀਤੀਆਂ ਜਾ ਰਹੀਆਂ ਹਨ। ਮੌਨੀ ਰਾਏ ਦੇ ਇੰਸਟਾ 'ਤੇ 67 ਲੱਖ ਤੋਂ ਜ਼ਿਆਦਾ ਫਾਲੋਅਰਸ ਹਨ। ਦੱਸਣਯੋਗ ਹੈ ਕਿ ਮੌਨੀ ਰਾਏ ਇਨ੍ਹੀਂ ਦਿਨੀਂ 'ਬ੍ਰਹਮਾਸਤਰ', 'ਮੇਡ ਇਨ ਚਾਇਨਾ' ਤੇ 'ਮੁਗਲ' ਵਰਗੀਆਂ ਵੱਡੀਆਂ ਫਿਲਮਾਂ ਦੀ ਸ਼ੂਟਿੰਗ 'ਚ ਰੁੱਝੀ ਹੋਈ ਹੈ।