ਜਲੰਧਰ(ਬਿਊਰੋ)— ਟੀ.ਵੀ. ਤੋਂ ਬਾਲੀਵੁੱਡ ਇੰਡਸਟਰੀ 'ਚ ਐਂਟਰੀ ਕਰ ਚੁੱਕੀ ਮੌਨੀ ਰਾਏ ਆਏ ਦਿਨ ਆਪਣੀਆਂ ਖੂਬਸੂਰਤ ਤਸਵੀਰਾਂ ਕਾਰਨ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਮੌਨੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਤਸਵੀਰਾਂ 'ਚ ਮੌਨੀ ਪਿੰਕ ਕਲਰ ਦੀ ਡਰੈੱਸ 'ਚ ਗਲੈਮਰਸ ਅੰਦਾਜ਼ 'ਚ ਦਿਖਾਈ ਦੇ ਰਹੀ ਹੈ। ਹਮੇਸ਼ਾ ਦੀ ਤਰ੍ਹਾਂ ਮੌਨੀ ਕਾਤਿਲਾਨਾ ਅੰਦਾਜ਼ 'ਚ ਪੋਜ਼ ਦੇ ਰਹੀ ਹੈ। ਫੈਨਜ਼ ਵੱਲੋਂ ਮੌਨੀ ਦੇ ਲੁੱਕ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਤਸਵੀਰਾਂ ਹਨ, ਜਿਸ ਵਿਚ ਮੌਨੀ ਰਾਏ ਕਾਫੀ ਖੂਬਸੂਰਤ ਨਜ਼ਰ ਆ ਰਹੀ ਹੈ।
ਵਰਕਫਰੰਟ ਦੀ ਗੱਲ ਕਰੀਏ ਤਾਂ ਮੌਨੀ ਰਾਏ ਜਲਦ ਹੀ 'ਬ੍ਰਹਮਾਸਤਰ' 'ਚ ਦਿਖਾਈ ਦੇਵੇਗੀ।