ਮੁੰਬਈ (ਬਿਊਰੋ)— ਛੋਟੇ ਪਰਦੇ 'ਤੇ ਵੱਖਰਾ ਮੁਕਾਮ ਹਾਸਲ ਕਰ ਚੁੱਕੀ ਮਸ਼ਹੂਰ ਅਦਾਕਾਰਾ ਮੌਨੀ ਰਾਏ ਅੱਜਕਲ ਸੱਤਵੇਂ ਆਸਮਾਨ 'ਤੇ ਹੈ। ਮੌਨੀ ਜਲਦ ਹੀ ਐਕਟਰ ਅਕਸ਼ੈ ਕੁਮਾਰ ਨਾਲ ਫਿਲਮ 'ਗੋਲਡ' ਰਾਹੀਂ ਵੱਡੇ ਪਰਦੇ 'ਤੇ ਨਜ਼ਰ ਆਉਣ ਵਾਲੀ ਹੈ। ਹਾਲ ਹੀ 'ਚ ਮੌਨੀ ਰਾਏ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫੀ ਖੂਬਸੂਰਤ ਲੱਗ ਰਹੀ ਹੈ।
ਇਸ ਦੌਰਾਨ ਉਸ ਨੇ ਚਿੱਟੇ ਰੰਗ ਦੀ ਡਰੈੱਸ ਪਹਿਨੀ ਹੈ, ਜਿਸ 'ਚ ਉਹ ਵੱਖ-ਵੱਖ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਇਸ ਡਰੈੱਸ ਨਾਲ ਮੌਨੀ ਨੇ ਖੂਬਸੂਰਤ ਝੁਮਕੇ ਪਹਿਨੇ ਹਨ, ਜੋ ਉਸ ਦੀ ਖੂਬਸੂਰਤੀ ਨੂੰ ਹੋਰ ਵੀ ਚਾਰ-ਚੰਨ੍ਹ ਲਗਾ ਰਹੇ ਹਨ।
ਦੱਸ ਦੇਈਏ ਕਿ ਮੌਨੀ ਫਿਲਮ ਨਿਰਮਾਤਾ ਕਰਨ ਜੌਹਰ ਦੀ ਫਿਲਮ 'ਬ੍ਰਹਮਾਸਤਰ' 'ਚ ਅਦਾਕਾਰ ਰਣਬੀਰ ਕਪੂਰ, ਆਲੀਆ ਭੱਟ ਅਤੇ ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਨਾਲ ਨਜ਼ਰ ਆਵੇਗੀ। ਇਸ ਫਿਲਮ 'ਚ ਮੌਨੀ ਨੈਗੇਟਿਵ ਕਿਰਦਾਰ 'ਚ ਦਿਖਾਈ ਦੇਵੇਗੀ।
ਮੌਨੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਹੌਟ ਤਸਵੀਰਾਂ ਸ਼ੇਅਰ ਕਰਕੇ ਸੋਸ਼ਲ ਮੀਡੀਆ 'ਤੇ ਤਹਿਲਕਾ ਮਚਾ ਦਿੰਦੀ ਹੈ।
ਖਬਰਾਂ ਦੀ ਮੰਨੀਏ ਤਾਂ ਮੌਨੀ ਦਿਨੇਸ਼ ਵਿਜਨ ਦੀ ਅਗਲੀ ਫਿਲਮ 'ਮੇਡ ਇਨ ਚਾਈਨਾ' 'ਚ ਲੀਡ ਭੂਮਿਕਾ ਲਈ ਕਾਸਟ ਕੀਤੀ ਗਈ ਹੈ।
ਖਾਸ ਗੱਲ ਇਹ ਹੈ ਕਿ ਮੌਨੀ ਦੀ ਇਹ ਤੀਜੀ ਫਿਲਮ ਇਕ ਕਾਮੇਡੀ ਫਿਲਮ ਹੋਵੇਗੀ, ਜਿਸ 'ਚ ਉਸ ਨਾਲ ਬਾਲੀਵੁੱਡ ਦਾ ਚਮਕਦਾ ਸਿਤਾਰਾ ਭਾਵ ਮਸ਼ਹੂਰ ਅਭਿਨੇਤਾ ਰਾਜਕੁਮਾਰ ਰਾਓ ਮੁੱਖ ਭੂਮਿਕਾ 'ਚ ਹੋਣਗੇ। ਇਸ ਤੋਂ ਇਲਾਵਾ ਮੌਨੀ ਨੇ ਜਾਨ ਅਬ੍ਰਾਹਿਮ ਨਾਲ ਵੀ ਇਕ ਫਿਲਮ ਸਾਈਨ ਕੀਤੀ ਹੋਈ ਹੈ।