ਜਲੰਧਰ (ਬਿਊਰੋ) – 24 ਮਈ ਨੂੰ ਰਿਲੀਜ਼ ਹੋਣ ਜਾ ਰਹੀ ਪੰਜਾਬੀ ਫਿਲਮ 'ਮੁਕਲਾਵਾ' ਦਾ ਪਹਿਲਾ ਗੀਤ 27 ਅਪ੍ਰੈਲ ਨੂੰ ਰਿਲੀਜ਼ ਹੋਵੇਗਾ।ਇਸ ਡਿਊਟ ਗੀਤ ਨੂੰ ਐਮੀ ਵਿਰਕ ਤੇ ਮੰਨਤ ਨੂਰ ਨੇ ਆਪਣੀ ਸੁਰੀਲੀ ਆਵਾਜ਼ ਵਿਚ ਗਾਇਆ ਹੈ ।ਗੁਰਮੀਤ ਸਿੰਘ ਨੇ ਇਸ ਦਾ ਮਿਊਜ਼ਿਕ ਤਿਆਰ ਕੀਤਾ ਹੈ ਤੇ ਹਰਮਨਜੀਤ ਵੱਲੋਂ ਇਸ ਗੀਤ ਨੂੰ ਕਲਮਬੱਧ ਕੀਤਾ ਗਿਆ ਹੈ।ਇਹ ਗੀਤ ਫਿਲਮ ਦੇ ਹੀਰੋ ਐਮੀ ਵਿਰਕ ਤੇ ਸੋਨਮ ਬਾਜਵਾ 'ਤੇ ਫਿਲਮਾਇਆ ਗਿਆ ਹੈ ।
'ਮੁਕਲਾਵਾ' ਫਿਲਮ ਵਿਚ ਐਮੀ ਵਿਰਕ ਤੇ ਸੋਨਮ ਬਾਜਵਾ ਤੋਂ ਇਲਾਵਾ ਇਸ ਫਿਲਮ ਵਿਚ ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਬੀ.ਐਨ.ਸ਼ਰਮਾ, ਗੁਰਪ੍ਰੀਤ ਕੌਰ ਭੰਗੂ, ਸਰਬਜੀਤ ਚੀਮਾ, ਦ੍ਰਿਸ਼ਟੀ ਗਰੇਵਾਲ ਤੇ ਨਿਰਮਲ ਰਿਸ਼ੀ ਅਹਿਮ ਭੂਮਿਕਾ ਵਿਚ ਨਜ਼ਰ ਆਉਣਗੇ। ਜ਼ਿਕਰਯੋਗ ਹੈ ਕਿ ਇਸ ਫਿਲਮ ਸਿਮਰਜੀਤ ਸਿੰਘ ਨੇ ਡਾਇਰੈਕਟ ਕੀਤਾ ਹੈ।ਵਾਈਟ ਹਿਲ ਸਟੂਡੀਓ ਅਤੇ ਗਰ੍ਰੈਸਲੇਟ ਪਿਕਚਰਜ਼ ਵੱਲੋਂ ਪ੍ਰੋਡਿਊਸ ਕੀਤੀ ਇਸ ਫਿਲਮ ਦੇ ਪ੍ਰੋਡਿਊਸਰ ਗੁਨਬੀਰ ਸਿੰਘ ਤੇ ਮਨਮੌੜ ਸਿੱਧੂ ਹਨ।