FacebookTwitterg+Mail

ਛੇਵੇਂ ਪਾਤਸ਼ਾਹ ਸ੍ਰੀ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ 'ਤੇ ਪੰਜਾਬੀ ਕਲਾਕਾਰਾਂ ਨੇ ਦਿੱਤੀ ਵਧਾਈ

nachhatar gill and gupreet chadha gives wishes guru hargobind sahib parkash purb
06 June, 2020 04:49:52 PM

ਜਲੰਧਰ (ਬਿਊਰੋ) — ਛੇਵੇਂ ਪਾਤਸ਼ਾਹ ਅਤੇ ਮੀਰੀ ਪੀਰੀ ਦੇ ਮਾਲਕ ਸ੍ਰੀ ਹਰਿਗੋਬਿੰਦ ਸਾਹਿਬ ਜੀ ਦਾ ਅੱਜ ਪ੍ਰਕਾਸ਼ ਪੁਰਬ ਹੈ। ਇਸ ਮੌਕੇ ਗੁਰਦੁਆਰਾ ਸਾਹਿਬ 'ਚ ਸਮਾਗਮਾਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬੀ ਇੰਡਸਟਰੀ ਦੀਆਂ ਨਾਮੀ ਹਸਤੀਆਂ ਨੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਉਨ੍ਹਾਂ ਨੂੰ ਯਾਦ ਕੀਤਾ ਹੈ। ਪੰਜਾਬੀ ਗਾਇਕ ਜੈਜ਼ੀ ਬੀ ਨੇ ਸ੍ਰੀ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਪੋਸਟ ਸਾਂਝੀ ਕੀਤੀ ਹੈ। ਇਸ ਤੋਂ ਇਲਾਵਾ ਗਾਇਕ ਨਛੱਤਰ ਗਿੱਲ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ 'ਤੇ ਆਪਣੇ ਟਵਿੱਟਰ 'ਤੇ ਇੱਕ ਤਸਵੀਰ ਸਾਂਝੀ ਕਰਕੇ ਸੰਗਤਾਂ ਨੂੰ ਵਧਾਈ ਦਿੱਤੀ ਹੈ।

ਇਸ ਦੇ ਨਾਲ ਹੀ ਗੁਰਪ੍ਰੀਤ ਕੌਰ ਚੱਢਾ ਨੇ ਵੀ ਇਸ ਪਾਵਨ ਮੌਕੇ 'ਤੇ ਵਧਾਈ ਦਿੱਤੀ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਕਲਾਕਾਰਾਂ ਨੇ ਸ੍ਰੀ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ 'ਤੇ ਉਨ੍ਹਾਂ ਨੂੰ ਯਾਦ ਕਰਦੇ ਹੋਏ ਵਧਾਈ ਦਿੱਤੀ ਹੈ।

ਨਛੱਤਰ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉੇਨ੍ਹਾਂ ਨੇ ਕਈ ਹਿੱਟ ਗੀਤ ਸੰਗੀਤ ਜਗਤ ਨੂੰ ਦਿੱਤੇ ਹਨ। 'ਝੂਠੀ ਏ ਤੂੰ' , 'ਜੇ ਸ਼ੀਸ਼ਾ ਬੋਲਦਾ ਹੁੰਦਾ', 'ਪਿੱਛੋਂ ਵਾਜ ਮਾਰੀ ਏ', 'ਸਾਡੇ ਚੰਮ ਦੀਆਂ ਜੁੱਤੀਆਂ ਸਵਾ ਕੇ ਪਾ ਲੈ' ਸਣੇ ਕਈ ਅਜਿਹੇ ਗੀਤ ਹਨ, ਜਿਨ੍ਹਾਂ ਦੇ ਜ਼ਰੀਏ ਉਨ੍ਹਾਂ ਨੇ ਪਾਲੀਵੁੱਡ 'ਚ ਆਪਣੀ ਖਾਸ ਜਗ੍ਹਾ ਬਣਾਈ ਹੈ।


Tags: Guru Hargoind Sahib jiParkash PurbGurpreet Kaur ChadhaNachhatar GillJazzy B

About The Author

sunita

sunita is content editor at Punjab Kesari