FacebookTwitterg+Mail

23 ਅਪ੍ਰੈਲ ਨੂੰ ਰਿਲੀਜ਼ ਹੋਵੇਗਾ 'ਨਾਢੂ ਖਾਂ' ਦਾ ਗੀਤ 'ਗੱਭਰੂ'

nadhoo khan new song gabru
23 April, 2019 12:15:09 PM

ਜਲੰਧਰ (ਬਿਊਰੋ)— 26 ਅਪ੍ਰੈਲ ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਪੰਜਾਬੀ ਫਿਲਮ 'ਨਾਢੂ ਖਾਂ' ਦੇ ਟਰੇਲਰ, ਪ੍ਰੋਮੋਜ਼ ਤੇ ਹੁਣ ਤੱਕ ਰਿਲੀਜ਼ ਹੋਏ ਗਾਣਿਆਂ ਨੇ ਧੁੰਮਾਂ ਪਾਈਆਂ ਹੋਈਆਂ ਹਨ, ਉਥੇ ਦਰਸ਼ਕਾਂ 'ਚ ਇਸ ਫਿਲਮ ਪ੍ਰਤੀ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਦਰਸ਼ਕਾਂ ਦੇ ਉਤਸ਼ਾਹ 'ਚ ਵਾਧਾ ਕਰਨ ਲਈ ਨਾਢੂ ਖਾਂ ਦੇ ਇਕ ਹੋਰ ਗੀਤ 'ਗੱਭਰੂ' 23 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਗੀਤ ਨੂੰ ਗੀਤਕਾਰ ਫਤਿਹ ਸ਼ੇਰਗਿੱਲ ਨੇ ਲਿਖਿਆ ਹੈ ਤੇ ਮਿਊਜ਼ਿਕ ਗੈਗ ਸ਼ਟੂਡੀਓਜ਼ ਨੇ ਬਣਾਈਆ ਹੈ। 'ਗੱਭਰੂ' ਗੀਤ ਇਕ ਡਿਊਟ ਗੀਤ ਹੈ, ਜਿਸ ਨੂੰ ਨਿੰਜਾ ਤੇ ਗੁਰਲੇਜ ਅਖਤਰ ਨੇ ਆਪਣੀ ਸੁਰੀਲੀ ਆਵਾਜ਼ ਨਾਲ ਸ਼ਿੰਗਾਰਿਆ ਹੈ। ਗਾਣੇ ਦੇ ਟਾਈਟਲ ਤੋਂ ਲੱਗਦਾ ਹੈ ਕਿ ਇਹ ਇਕ ਰੋਮਾਂਟਿਕ ਬੀਟ ਸੌਂਗ ਹੋਵੇਗਾ।

   ਪੰਜਾਬੀ ਮੂਵੀ ਨਾਢੂ ਖਾਂ 'ਚ ਹਰੀਸ਼ ਵਰਮਾ ਤੇ ਵਾਮਿਕਾ ਗੱਬੀ ਆਉਣਗੇ ਨਜ਼ਰ 

ਜ਼ਿਕਰਯੋਗ ਹੈ ਕਿ 'ਨਾਢੂ ਖਾਂ' ਫਿਲਮ ਨੂੰ ਇਮਰਾਨ ਸ਼ੇਖ ਨੇ ਡਾਇਰੈਕਟ ਕੀਤਾ ਹੈ। ਹਰੀਸ਼ ਵਰਮਾ ਤੇ ਵਾਮਿਕਾ ਗੱਬੀ ਇਸ ਫਿਲਮ 'ਚ ਮੁੱਖ ਭੂਮਿਕਾ ਨਿਭਾਅ ਰਹੇ ਹਨ। ਇਸ ਤੋਂ ਇਲਾਵਾ ਬੀ. ਐੱਨ. ਸ਼ਰਮਾ, ਬਨਿੰਦਰ ਬੰਨੀ, ਹੋਬੀ ਧਾਲੀਵਾਲ, ਮਲਕੀਤ ਰੌਣੀ, ਰੁਪਿੰਦਰ ਰੂਪੀ, ਗੁਰਪ੍ਰੀਤ ਭੰਗੂ, ਹਰਿੰਦਰ ਭੁੱਲਰ, ਗੁਰਚੇਤ ਚਿੱਤਰਕਾਰ, ਸਿਮਰਨ ਢੀਂਡਸਾ, ਪ੍ਰਕਾਸ਼ ਗਾਧੂ, ਮਹਾਬੀਰ ਭੁੱਲਰ, ਰਾਜ ਧਾਲੀਵਾਲ, ਸਤਵਿੰਦਰ ਕੌਰ, ਸੀਮਾ ਕੌਸ਼ਲ, ਮਾਸਟਰ ਅੰਸ਼ ਤੇਜਪਾਲ ਤੇ ਚਾਚਾ ਬਿਸ਼ਨਾ ਸਮੇਤ ਕਈ ਕਲਾਕਾਰ ਅਹਿਮ ਭੂਮਿਕਾ ਨਿਭਾਅ ਰਹੇ ਹਨ। 'ਨਾਢੂ ਖਾਂ' ਫਿਲਮ ਨੂੰ ਹਰਪ੍ਰੀਤ ਸਿੰਘ ਦੇਵਗਨ, ਅਚਿੰਤ ਗੋਇਲ ਤੇ ਰਾਕੇਸ਼ ਦਹੀਆ ਨੇ ਪ੍ਰੋਡਿਊਸ ਕੀਤਾ ਹੈ।


Tags: Nadhoo KhanHarish VermaWamiqa GabbiNinjaGurlej AkhtarPunjabi Movie Song

Edited By

Lakhan

Lakhan is News Editor at Jagbani.