ਮੁੰਬਈ (ਬਿਊਰੋ)— ਬਾਲੀਵੁੱਡ ਅਭਿਨੇਤਾ ਅਭੈ ਦਿਓਲ ਕਾਫੀ ਸਮੇਂ ਬਾਅਦ ਵੱਡੇ ਪਰਦੇ 'ਤੇ ਵਾਪਸੀ ਕਰ ਰਹੇ ਹਨ। ਦਰਸਅਲ, ਅਭੈ ਇਕ ਹਾਰਰ ਕਾਮੇਡੀ ਫਿਲਮ ਨਾਲ ਸਿਲਵਰ ਸਕ੍ਰੀਨ 'ਤੇ ਨਜ਼ਰ ਆਉਣਗੇ। ਹਾਲ ਹੀ 'ਚ ਇਸ ਫਿਲਮ ਦਾ ਟਰੇਲਰ ਰਿਲੀਜ਼ ਹੋਇਆ ਹੈ ਜਿਸ 'ਚ ਜ਼ਬਰਦਸਤ ਕਾਮੇਡੀ ਦਾ ਤੜਕਾ ਦੇਖਣ ਨੂੰ ਮਿਲ ਰਿਹਾ ਹੈ। ਇਸ ਟਰੇਲਰ 'ਚ ਇਸ ਟਰੇਲਰ ਨੂੰ ਯੂਟਿਊਬ 'ਤੇ ਪ੍ਰਸ਼ੰਸਕਾਂ ਵਲੋਂ ਕਾਫੀ ਹੁੰਗਾਰਾ ਮਿਲ ਰਿਹਾ ਹੈ।
ਦੱਸਣਯੋਗ ਹੈ ਕਿ ਇਸ ਫਿਲਮ 'ਚ ਅਭੈ ਦਿਓਲ ਨਾਲ ਲੀਡ ਅਭਿਨੇਤਰੀ ਦੇ ਤੌਰ 'ਤੇ ਪਤਰਲੇਖਾ ਨਜ਼ਰ ਆਵੇਗੀ। ਟਰੇਲਰ ਦੇਖਣ ਤੋਂ ਬਾਅਦ ਅਜਿਹਾ ਲੱਗ ਰਿਹਾ ਹੈ ਕਿ ਪਤਰਲੇਖਾ ਫਿਲਮ 'ਚ ਭੂਤ ਦਾ ਕਿਰਦਾਰ ਨਿਭਾਅ ਰਹੀ ਹੈ। ਇਸ ਤੋਂ ਇਲਾਵਾ ਇਸ ਫਿਲਮ 'ਚ ਹਰਿਆਣਵੀ ਡਾਂਸਰ ਸਪਨਾ ਚੌਧਰੀ ਆਈਟਮ ਨੰਬਰ ਕਰਦੀ ਨਜ਼ਰ ਆਵੇਗੀ। ਇਹ ਫਿਲਮ 20 ਅਪ੍ਰੈਲ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ।