ਜਲੰਧਰ(ਬਿਊਰੋ)- ਪੰਜਾਬੀ ਅਦਾਕਾਰਾ ਨੀਰੂ ਬਾਜਵਾ ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਹੀ ਵਿਚ ਉਨ੍ਹਾਂ ਨੇ ਆਪਣੀ ਇਕ ਤਸਵੀਰ ਸਾਂਝੀ ਕੀਤੀ ਹੈ । ਇਹ ਤਸਵੀਰ ਉਦੋਂ ਦੀ ਹੈ, ਜਦੋਂ ਉਹ ਸਿਰਫ 12 ਸਾਲ ਦੀ ਸੀ ਅਤੇ ਆਪਣੇ ਪਰਿਵਾਰ ਨਾਲ ਮਨਸੂਰੀ ‘ਚ ਛੁੱਟੀਆਂ ਮਨਾਉਣ ਲਈ ਗਈ ਸੀ। ਉਨ੍ਹਾਂ ਦੀ ਇਹ ਤਸਵੀਰ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤੀ ਜਾ ਰਹੀ ਹੈ ਅਤੇ ਲਗਾਤਾਰ ਵਾਇਰਲ ਹੋ ਰਹੀ ਹੈ ।
ਤਾਲਾਬੰਦੀ ਦੌਰਾਨ ਪੰਜਾਬੀ ਸਿਤਾਰੇ ਘਰਾਂ ‘ਚ ਸਮਾਂ ਬਿਤਾ ਰਹੇ ਹਨ ਅਤੇ ਆਪਣੀਆਂ ਪੁਰਾਣੀਆਂ ਯਾਦਾਂ ਨੂੰ ਵੀ ਤਾਜ਼ਾ ਕਰ ਰਹੇ ਹਨ।
ਦੱਸ ਦੇਈਏ ਕਿ ਪਾਲੀਵੁੱਡ ਦੀ ਇਹ ਅਦਾਕਾਰਾ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹੈ । ਹੁਣ ਤੱਕ ਉਹ ਕਈ ਹਿੱਟ ਫ਼ਿਲਮਾਂ ‘ਚ ਕੰਮ ਕਰ ਚੁੱਕੀ ਹੈ ਪਰ ਉਨ੍ਹਾਂ ਨੇ ਆਪਣੇ ਫਿਲਮੀ ਕਰੀਅਰ ਦੀ ਸ਼ੁਰੂਆਤ ਬਾਲੀਵੁੱਡ ਤੋਂ ਹੀ ਕੀਤੀ ਸੀ ।