FacebookTwitterg+Mail

Pics : ਮਾਲਦੀਵ 'ਚ ਪਤੀ ਅੰਗਦ ਨਾਲ ਛੁੱਟੀਆਂ ਦਾ ਆਨੰਦ ਮਾਣਦੀ ਨਜ਼ਰ ਆਈ ਨੇਹਾ

neha dhupia
11 August, 2018 11:40:31 AM

ਮੁੰਬਈ (ਬਿਊਰੋ)— ਨੇਹਾ ਧੂਪੀਆ ਅਤੇ ਅੰਗਦ ਬੇਦੀ ਇਨ੍ਹੀਂ ਦਿਨੀਂ ਮਾਲਦੀਵ 'ਚ ਛੁੱਟੀਆਂ ਦਾ ਆਨੰਦ ਮਨਾ ਰਹੇ ਹਨ। ਹਾਲ ਹੀ 'ਚ ਦੋਹਾਂ ਨੇ ਆਪਣੇ ਅਧਿਕਾਰਕ ਇੰਸਟਾਗ੍ਰਾਮ ਅਕਾਊਂਟ 'ਤੇ ਤਸਵੀਰਾਂ ਸ਼ੇਅਰ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ।

Punjabi Bollywood Tadka
ਇਨ੍ਹਾਂ ਤਸਵੀਰਾਂ 'ਚ ਨੇਹਾ ਪਤੀ ਅੰਗਦ ਨਾਲ ਪੂਲ 'ਚ ਇੰਜੁਆਏ ਕਰਦੀ ਨਜ਼ਰ ਆ ਰਹੀ ਹੈ। ਦੋਹਾਂ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ।

Punjabi Bollywood Tadka
ਦੱਸਣਯੋਗ ਹੈ ਕਿ ਅੰਗਦ ਤੇ ਨੇਹਾ ਨੇ 10 ਮਈ ਨੂੰ ਦਿੱਲੀ ਦੇ ਇਕ ਗੁਰਦੁਆਰੇ 'ਚ ਚੋਰੀ-ਛਿਪੇ ਵਿਆਹ ਕਰ ਲਿਆ ਸੀ। ਦੋਹਾਂ ਦੇ ਵਿਆਹ 'ਚ ਸਿਰਫ ਪਰਿਵਾਰਕ ਮੈਬਰ ਤੇ ਕਰੀਬੀ ਰਿਸ਼ਤੇਦਾਰ ਸ਼ਾਮਿਲ ਹੋਏ ਸਨ। ਦੋਹਾਂ ਵਲੋਂ ਸੋਸ਼ਲ ਮੀਡੀਆ 'ਤੇ ਵਿਆਹ ਦੀਆਂ ਤਸਵੀਰਾਂ ਸ਼ੇਅਰ ਕਰਨ ਤੋਂ ਵਿਆਹ ਦੀ ਖਬਰ ਸਾਹਮਣੇ ਆਈ ਸੀ।

Punjabi Bollywood Tadka
ਫਿਲਮਾਂ ਦੀ ਗੱਲ ਕਰੀਏ ਤਾਂ ਕੁਝ ਹਫਤੇ ਪਹਿਲਾਂ ਰਿਲੀਜ਼ ਹੋਈ ਫਿਲਮ 'ਸੂਰਮਾ' 'ਚ ਅੰਗਦ ਨੇ ਸਾਬਕਾ ਹਾਕੀ ਖਿਡਾਰੀ ਸੰਦੀਪ ਸਿੰਘ ਦੇ ਵੱਡੇ ਭਰਾ ਵਿਕਰਮਜੀਤ ਸਿੰਘ ਦਾ ਕਿਰਦਾਰ ਨਿਭਾਇਆ ਸੀ। ਫਿਲਮ ਸੰਦੀਪ ਸਿੰਘ ਦੇ ਜੀਵਨ 'ਤੇ ਆਧਾਰਿਤ ਹੈ। ਇਸ ਦਾ ਨਿਰਦੇਸ਼ਨ ਸ਼ਾਦ ਅਲੀ ਵਲੋਂ ਕੀਤਾ ਗਿਆ ਸੀ।

Punjabi Bollywood Tadka


Tags: Neha Dhupia Angad Bedi Instagram Maldives Vacation Bollywood Actress

Edited By

Kapil Kumar

Kapil Kumar is News Editor at Jagbani.