ਜਲੰਧਰ(ਬਿਊਰੋ)— ਬਾਲੀਵੁੱਡ ਅਦਾਕਾਰਾ ਨੇਹਾ ਧੂਪੀਆ ਅੱਜਕਲ ਕਾਫੀ ਸੁਰਖੀਆਂ 'ਚ ਹੈ। ਉਹ ਅਕਸਰ ਆਪਣੀਆਂ ਤਸਵੀਰਾਂ ਨੂੰ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕਰਦੀ ਰਹਿੰਦੀ ਹੈ। ਇਕ ਵਾਰ ਫਿਰ ਤੋਂ ਨੇਹਾ ਧੂਪੀਆ ਨੇ ਆਪਣੀਆਂ ਗਲੈਮਰਸ ਤਸਵੀਰਾਂ ਆਪਣੇ ਇੰਸਟਾ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ।
ਇਨ੍ਹਾਂ ਤਸਵੀਰਾਂ 'ਚ ਉਹ ਕਾਫੀ ਖੂਬਸੂਰਤ ਦਿਖਾਈ ਦੇ ਰਹੀ ਹੈ।
ਫੈਨਜ਼ ਵੱਲੋਂ ਨੇਹਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
ਦੱਸ ਦੇਈਏ ਕਿ ਨੇਹਾ ਅਤੇ ਅੰਗਦ ਬੇਦੀ ਦੇ ਘਰ ਪਿੱਛਲੇ ਸਾਲ 18 ਨਵੰਬਰ ਨੂੰ ਇਕ ਬੱਚੀ ਨੇ ਜਨਮ ਲਿਆ ਸੀ।
ਮਾਂ ਬਣਨ ਤੋਂ ਬਾਅਦ ਉਹ ਕੰਮ 'ਤੇ ਵਾਪਸ ਆ ਗਈ ਹੈ ਅਤੇ ਇਨ੍ਹੀਂ ਦਿਨੀਂ ਉਹ ਐੱਮ. ਟੀ.ਵੀ. ਦੇ ਰਿਐਲਿਟੀ ਸ਼ੋਅ 'ਰੋਡੀਜ਼ ਰਿਅਲ ਹੀਰੋਜ਼' 'ਚ ਦਿਖਾਈ ਦੇ ਰਹੀ ਹੈ।