FacebookTwitterg+Mail

ਰੈੱਡ ਡਰੈੱਸ 'ਚ ਨਿਆ ਸ਼ਰਮਾ ਨੇ ਲਾਈ ਹੌਟਨੈੱਸ ਦੀ ਅੱਗ, ਤਸਵੀਰਾਂ ਵਾਇਰਲ

nia sharma
17 January, 2019 12:18:20 PM

ਮੁੰਬਈ (ਬਿਊਰੋ)— ਟੀ. ਵੀ. ਇੰਡਸਟਰੀ ਦੀ ਹੌਟ ਅਦਾਕਾਰਾ ਨਿਆ ਸ਼ਰਮਾ ਨੂੰ ਕਲਰਸ ਦੇ ਟੀ. ਵੀ. ਸ਼ੋਅ 'ਇਸ਼ਕ ਮੇਂ ਮਰ ਜਾਂਵਾ' 'ਚ ਦੇਖਿਆ ਜਾ ਰਿਹਾ ਹੈ। ਟੀ. ਵੀ. ਦੀ ਪ੍ਰਸਿੱਧ ਅਦਾਕਾਰਾ ਨਿਆ ਸ਼ਰਮਾ ਇਨ੍ਹੀਂ ਦਿਨੀਂ ਆਪਣੀਆਂ ਖੂਬਸੂਰਤ ਤਸਵੀਰਾਂ ਕਾਰਨ ਸੋਸ਼ਲ ਮੀਡੀਆ 'ਤੇ ਖੂਬ ਸੁਰਖੀਆਂ ਬਟੋਰ ਰਹੀ ਹੈ।

Punjabi Bollywood Tadka

ਹਾਲ ਹੀ 'ਚ ਨਿਆ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਨਿਆ ਸ਼ਰਮਾ ਨੇ ਰੈੱਡ ਕਰਲ ਦੀ ਹੌਟ ਡਰੈੱਸ ਪਾਈ ਹੈ, ਜਿਸ ਦੀਆਂ ਤਸਵੀਰਾਂ ਫੈਨਜ਼ ਵਲੋਂ ਕਾਫੀ ਪਸੰਦ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਸ ਦਾ ਖੂਬਸੂਰਤ ਤੇ ਸਟਾਈਲਿਸ਼ ਲੁੱਕ ਦੇਖਣ ਨੂੰ ਮਿਲ ਰਿਹਾ ਹੈ।

Punjabi Bollywood Tadka
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਨਿਆ ਆਪਣੇ ਬੋਲਡ ਤੇ ਗਲੈਮਰਸ ਅੰਦਾਜ਼ ਨੂੰ ਸੋਸ਼ਲ ਮੀਡੀਆ 'ਤੇ ਸ਼ੇਅਰ ਕਰ ਚੁੱਕੀ ਹੈ। ਨਿਆ ਸ਼ਰਮਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਆਏ ਦਿਨੀਂ ਫੈਨਜ਼ ਨਾਲ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਇੰਸਟਾਗ੍ਰਾਮ 'ਤੇ ਉਸ ਦੇ ਫਾਲੋਅਰਜ਼ ਦੀ ਗਿਣਤੀ ਕਾਫੀ ਜ਼ਿਆਦਾ ਹੈ। ਉਸ ਨੇ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ 'ਏਕ ਹਜ਼ਾਰੋਂ ਮੇਂ ਮੇਰੀ ਬਹਿਨਾ ਹੈ' ਨਾਲ ਕੀਤੀ ਸੀ। ਉਹ ਰੋਹਿਤ ਸ਼ੈੱਟੀ ਦੇ ਸ਼ੋਅ 'ਖਤਰੋਂ ਕੇ ਖਿਲਾੜੀ' 'ਚ ਵੀ ਨਜ਼ਰ ਆ ਚੁੱਕੀ ਹੈ।

Punjabi Bollywood Tadka


Tags: Nia Sharma Mauritius Holidays Instagram Ek Hazaaron Mein Meri Behna Hai Ishq Mein Marjawan

Edited By

Sunita

Sunita is News Editor at Jagbani.