ਜਲੰਧਰ— 22 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਪੰਜਾਬੀ ਫਿਲਮ 'ਨਿੱਕਾ ਜ਼ੈਲਦਾਰ 2' ਦਾ ਹਾਲ ਹੀ 'ਚ ਗੀਤ 'ਕਲੀ ਜੋਟਾ' ਰਿਲੀਜ਼ ਹੋਇਆ ਹੈ। ਗੀਤ ਨੂੰ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। 2 ਸਤੰਬਰ ਨੂੰ ਰਿਲੀਜ਼ ਹੋਏ ਇਸ ਗੀਤ ਨੂੰ ਹੁਣ ਤਕ 19 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਗੀਤ ਨੂੰ ਐਮੀ ਵਿਰਕ ਨੇ ਗਾਇਆ ਹੈ, ਜਦਕਿ ਇਸ ਦੇ ਬੋਲ ਹਰਮਨਜੀਤ ਨੇ ਲਿਖੇ ਹਨ। ਗੀਤ ਨੂੰ ਸੰਗੀਤ ਗੁਰਮੀਤ ਸਿੰਘ ਨੇ ਦਿੱਤਾ ਹੈ।
ਦੱਸਣਯੋਗ ਹੈ ਕਿ 'ਨਿੱਕਾ ਜ਼ੈਲਦਾਰ 2' ਪਿਛਲੇ ਸਾਲ ਰਿਲੀਜ਼ ਹੋਈ ਫਿਲਮ 'ਨਿੱਕਾ ਜ਼ੈਲਦਾਰ' ਦੀ ਸੀਕੁਅਲ ਹੈ। ਫਿਲਮ 'ਚ ਐਮੀ ਵਿਰਕ ਤੇ ਸੋਨਮ ਬਾਜਵਾ ਮੁੱਖ ਭੂਮਿਕਾ ਨਿਭਾਅ ਰਹੇ ਹਨ, ਜਿਨ੍ਹਾਂ ਨਾਲ ਕਈ ਸਾਰੇ ਕਲਾਕਾਰ ਆਪਣੀ ਕਲਾ ਦਾ ਪ੍ਰਦਰਸ਼ਨ ਕਰਦੇ ਤੇ ਦਰਸ਼ਕਾਂ ਦਾ ਮਨੋਰੰਜਨ ਕਰਦੇ ਨਜ਼ਰ ਆਉਣਗੇ। 'ਨਿੱਕਾ ਜ਼ੈਲਦਾਰ 2' ਦੇ ਟਰੇਲਰ ਨੂੰ ਵੀ ਲੋਕ ਕਾਫੀ ਪਿਆਰ ਦੇ ਰਹੇ ਹਨ।