FacebookTwitterg+Mail

ਬੇਹੱਦ ਭਾਵੁਕ ਹੈ ਨਿਮਰਤ ਖਹਿਰਾ ਦੇ ਨਵੇਂ ਗੀਤ 'ਸੁਪਨਾ ਲਾਵਾਂ ਦਾ' ਟੀਜ਼ਰ (ਵੀਡੀਓ)

nimrat khaira upcoming song supna laavan da teaser
27 November, 2019 09:14:34 AM

ਜਲੰਧਰ (ਬਿਊਰੋ) — ਪੰਜਾਬੀ ਗਾਇਕਾ ਨਿਮਰਤ ਖਹਿਰਾ ਹਮੇਸ਼ਾ ਹੀ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ। ਬਹੁਤ ਜਲਦ ਨਿਮਰਤ ਖਹਿਰਾ ਆਪਣੇ ਨਵੇਂ ਸਿੰਗਲ ਟਰੈਕ 'ਸੁਪਨਾ ਲਾਵਾਂ ਦਾ' ਨਾਲ ਦਰਸ਼ਕਾਂ ਦੇ ਰੁ-ਬ-ਰੂ ਹੋਣ ਜਾ ਰਹੇ ਹਨ। 'ਸੁਪਨਾ ਲਾਵਾਂ ਦਾ' ਗੀਤ ਦੇ ਪੋਸਟਰ ਤੋਂ ਬਆਦ ਗੀਤ ਦਾ ਟੀਜ਼ਰ ਦਰਸ਼ਕਾਂ ਦੇ ਸਨਮੁਖ ਹੋ ਚੁੱਕਿਆ ਹੈ। ਜੇ ਗੱਲ ਕਰੀਏ ਟੀਜ਼ਰ ਦੀ ਤਾਂ ਉਹ ਬਹੁਤ ਹੀ ਸ਼ਾਨਦਾਰ ਹੈ, ਜਿਸ 'ਚ ਖੁਸ਼ੀ ਅਤੇ ਗਮੀ ਦੋਵੇਂ ਹੀ ਰੰਗਾਂ ਨੂੰ ਪੇਸ਼ ਕੀਤਾ ਗਿਆ ਹੈ। ਟੀਜ਼ਰ 'ਚ ਨਿਮਰਤ ਖਹਿਰਾ ਦੀ ਆਵਾਜ਼ ਦੇ ਨਾਲ-ਨਾਲ ਅਦਾਕਾਰੀ ਦੇਖਣ ਨੂੰ ਮਿਲ ਰਹੀ ਹੈ।

ਦੱਸ ਦਈਏ ਕਿ 'ਸੁਪਨਾ ਲਾਵਾਂ ਦਾ' ਗੀਤ ਦੇ ਬੋਲ ਗਿਫਟੀ ਨੇ ਲਿਖੇ ਹਨ, ਜਿਸ ਦਾ ਮਿਊਜ਼ਿਕ ਪ੍ਰੀਤ ਹੁੰਦਲ ਵਲੋਂ ਤਿਆਰ ਕੀਤਾ ਗਿਆ ਹੈ। ਨਿਮਰਤ ਖਹਿਰਾ ਦੇ ਗੀਤ 'ਸੁਪਨਾ ਲਾਵਾਂ ਦਾ' ਨੂੰ ਵ੍ਹਾਈਟ ਹਿੱਲ ਮਿਊਜ਼ਿਕ ਦੇ ਬੈਨਰ ਹੇਠ 29 ਨਵੰਬਰ ਨੂੰ ਰਿਲੀਜ਼ ਕੀਤਾ ਜਾਵੇਗਾ। ਗੀਤ ਦੇ ਟੀਜ਼ਰ ਨੂੰ ਰਿਲੀਜ਼ ਹੋਏ ਅਜੇ ਕੁਝ ਹੀ ਸਮਾਂ ਹੋਇਆ ਹੈ ਤੇ ਟੀਜ਼ਰ ਦੇ ਵਿਊਜ਼ ਲਗਾਤਾਰ ਵੱਧ ਰਹੇ ਹਨ।


Tags: Nimrat KhairaUpcoming SongSupna Laavan DaTeaserPunjabi Celebrity

Edited By

Sunita

Sunita is News Editor at Jagbani.