FacebookTwitterg+Mail

ਹਰ ਪਾਸੇ ਚਰਚਾ ਦਾ ਵਿਸ਼ਾ ਬਣਿਆ ਫਿਲਮ 'ਡਾਕਾ' ਦਾ ਟਰੇਲਰ (ਵੀਡੀਓ)

official trailer daaka
07 October, 2019 02:15:51 PM

ਜਲੰਧਰ (ਬਿਊਰੋ) — 'ਅਰਦਾਸ ਕਰਾਂ' ਦੀ ਅਪਾਰ ਸਫਲਤਾ ਤੋਂ ਬਾਅਦ ਇਨ੍ਹੀਂ ਦਿਨੀਂ ਗਿੱਪੀ ਗਰੇਵਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ 'ਡਾਕਾ' ਦੀ ਪ੍ਰਮੋਸ਼ਨ 'ਚ ਰੁੱਝੇ ਹੋਏ ਹਨ। ਬੀਤੇ ਦਿਨੀਂ ਫਿਲਮ 'ਡਾਕਾ' ਦਾ ਟਰੇਲਰ ਹੋਇਆ, ਜਿਸ ਨੂੰ ਫੈਨਜ਼ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਰਿਲੀਜ਼ ਹੁੰਦਿਆਂ ਹੀ ਫਿਲਮ ਦਾ ਟਰੇਲਰ ਟਰੈਂਡਿੰਗ 'ਚ ਛਾਇਆ ਹੋਇਆ। ਹਾਲ ਹੀ 'ਚ ਗਿੱਪੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਫਿਲਮ 'ਡਾਕਾ' ਦੀ ਇਕ ਪੋਸਟ ਸ਼ੇਅਰ ਕਰਦੇ ਹੋਏ ਦੱਸਿਆ ਕਿ ਫਿਲਮ ਟਰੇਲਰ ਨੂੰ ਯੂਟਿਊਬ 'ਤੇ ਹੁਣ ਤੱਕ 5 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।

ਦੱਸ ਦਈਏ ਕਿ ਫਿਲਮ 'ਡਾਕਾ' 'ਚ ਐਕਸ਼ਨ ਦੇ ਨਾਲ-ਨਾਲ ਡਰਾਮਾ ਤੇ ਰੋਮਾਂਸ ਵੀ ਦੇਖਣ ਮਿਲੇਗਾ। ਗਿੱਪੀ ਗਰੇਵਾਲ ਨਾਲ ਇਸ ਫਿਲਮ 'ਚ ਬਾਲੀਵੁੱਡ ਦੀ ਖੂਬਸੂਰਤ ਤੇ ਹੌਟ ਅਦਾਕਾਰਾ ਜ਼ਰੀਨ ਖਾਨ ਮੁੱਖ ਭੂਮਿਕਾ 'ਚ ਹੈ। ਇਨ੍ਹਾਂ ਦੋਵਾਂ ਤੋਂ ਇਲਾਵਾ ਫਿਲਮ 'ਚ ਨਾਮੀ ਅਦਾਕਾਰ ਰਾਣਾ ਰਣਬੀਰ, ਮੁਕੁਲ ਦੇਵ, ਪ੍ਰਿੰਸ ਕੇ ਜੇ, ਹੌਬੀ ਧਾਲੀਵਾਲ, ਸ਼ਵਿੰਦਰ ਮਾਹਲ, ਰਵਿੰਦਰ ਮੰਡ, ਬਨਿੰਦਰ ਬੰਨੀ, ਰਾਣਾ ਜੰਗ ਬਹਾਦੁਰ, ਸ਼ਹਿਨਾਜ਼ ਕੌਰ ਗਿੱਲ ਖਾਸ ਕਿਰਦਾਰਾਂ 'ਚ ਨਜ਼ਰ ਆਉਣਗੇ।

 

ਦੱਸਣਯੋਗ ਹੈ ਕਿ ਫਿਲਮ 'ਡਾਕਾ' ਦੀ ਕਹਾਣੀ ਅਤੇ ਸਕ੍ਰੀਨਪਲੇਅ ਖੁਦ ਗਿੱਪੀ ਗਰੇਵਾਲ ਨੇ ਲਿਖੇ ਹਨ। ਇਸ ਪੂਰੇ ਪ੍ਰੋਜੈਕਟ ਨੂੰ ਪ੍ਰੋਡਿਊਸ ਭੂਸ਼ਣ ਕੁਮਾਰ, ਕ੍ਰਿਸ਼ਨ ਕੁਮਾਰ, ਗਿੱਪੀ ਗਰੇਵਾਲ ਅਤੇ ਰਵਨੀਤ ਕੌਰ ਗਰੇਵਾਲ ਨੇ ਕੀਤਾ। ਜਤਿੰਦਰ ਸ਼ਾਹ, ਅਦਿਤਿਆ ਦੇਵ, ਜੇ. ਕੇ ਅਤੇ ਰੋਚਕ ਕੋਹਲੀ ਫਿਲਮ ਦੇ ਮਿਊਜ਼ਿਕ ਡਾਇਰੈਕਟਰ ਹਨ। ਵਿਨੋਦ ਭਾਨੁਸ਼ਾਲੀ ਅਤੇ ਵਿਨੋਦ ਅਸਵਾਲ 'ਡਾਕਾ' ਦੇ ਕੋ-ਪ੍ਰੋਡੂਸਰ ਹਨ। 'ਡਾਕਾ' ਫਿਲਮ ਟੀ-ਸੀਰੀਜ਼ ਤੇ ਹੰਬਲ ਮੋਸ਼ਨ ਪਿਕਚਰਸ ਦੇ ਲੇਬਲ ਹੇਠ 1 ਨਵੰਬਰ ਨੂੰ ਰਿਲੀਜ਼ ਹੋ ਰਹੀ ਹੈ।


Tags: Official TrailerDaakaGippy GrewalZareen KhanBhushan KumarBaljit Singh DeoBhushan Kumar Krishan Kumar Ravneet Kaur Grewal

Edited By

Sunita

Sunita is News Editor at Jagbani.