ਮੁੰਬਈ (ਬਿਊਰੋ)— ਬਾਲੀਵੁੱਡ ਅਭਿਨੇਤਰੀ ਅਨੁਸ਼ਕਾ ਸ਼ਰਮਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਪਰੀ' ਨੂੰ ਲੈ ਕੇ ਕਾਫੀ ਚਰਚਾ 'ਚ ਹੈ। ਹਾਲ ਹੀ 'ਚ ਫਿਲਮ ਦਾ ਟਰੇਲਰ ਰਿਲੀਜ਼ ਹੋਇਆ ਹੈ ਜਿਸਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਟਰੇਲਰ 'ਚ ਅਨੁਸ਼ਕਾ ਦੇ ਕਿਰਦਾਰ ਨੂੰ ਜਾਣੂ ਕਰਵਾਉਂਦੇ ਹੋਏ ਇਕ ਆਵਾਜ਼ ਸੁਣਾਈ ਦਿੰਦੀ ਹੈ। ਟਰੇਲਰ 'ਚ ਅਨੁਸ਼ਕਾ ਕਾਫੀ ਡਰੀ ਤੇ ਲੋਕਾਂ ਕੋਲੋਂ ਮਦਦ ਦੀ ਅਪੀਲ ਕਰਦੀ ਦਿਖਾਈ ਦਿੰਦੀ ਹੈ। 1 ਮਿੰਟ, 34 ਸੈਕਿੰਡ ਦੇ ਇਸ ਟਰੇਲਰ 'ਚ ਅਨੁਸ਼ਕਾ ਦਾ ਬੇਹੱਦ ਭਿਆਨਕ ਰੂਪ ਦੇਖਣ ਨੂੰ ਮਿਲ ਰਿਹਾ ਹੈ।
ਦੱਸਣਯੋਗ ਹੈ ਕਿ 'ਪਰੀ' ਦਾ ਨਿਰਦੇਸ਼ਨ ਪ੍ਰੋਸਿਤ ਰਾਏ ਨੇ ਕੀਤਾ ਹੈ। ਇਸ ਤੋਂ ਪਹਿਲਾਂ ਪ੍ਰੋਸਿਤ 'ਫਿਲੌਰੀ', 'ਆਲ ਇਜ਼ ਵੈੱਲ', ਦਿੱਲੀ 6' ਵਰਗੀਆਂ ਫਿਲਮਾਂ 'ਚ ਅਸਿਸਟੈਂਟ ਕੰਮ ਕਰ ਚੁੱਕੇ ਹਨ। ਨਿਰਦੇਸ਼ਕ ਦੇ ਤੌਰ 'ਤੇ ਇਹ ਉਨ੍ਹਾਂ ਦੀ ਪਹਿਲੀ ਫਿਲਮ ਹੈ। ਇਸ ਤੋਂ ਇਲਾਵਾ ਇਹ ਫਿਲਮ 2 ਮਾਰਚ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ।