FacebookTwitterg+Mail

ਪ੍ਰਸ਼ੰਸਕਾਂ ਦੀਆਂ ਉਮੀਦਾਂ 'ਤੇ ਖਰੀ ਉਤਰ ਰਹੀ ਹੈ 'ਪਰੀ', ਜਾਣੋ ਕਲੈਕਸ਼ਨ

pari
04 March, 2018 05:20:31 PM

ਮੁੰਬਈ (ਬਿਊਰੋ)— ਬਾਲੀਵੁੱਡ ਅਭਿਨੇਤਰੀ ਅਨੁਸ਼ਕਾ ਸ਼ਰਮਾ ਦੀ ਫਿਲਮ 'ਪਰੀ' ਇਨ੍ਹੀਂ ਦਿਨੀਂ ਕਾਫੀ ਚਰਚਾ 'ਚ ਹੈ। ਬੀਤੇ ਦਿਨੀਂੰ ਰਿਲੀਜ਼ ਹੋਈ ਇਸ ਫਿਲਮ 'ਚ ਅਨੁਸ਼ਕਾ ਦੇ ਅਭਿਨੈ ਦੀ ਕਾਫੀ ਤਾਰੀਫ ਹੋ ਰਹੀ ਹੈ। ਫਿਲਮ ਨੇ ਬਾਕਸ ਆਫਿਸ 'ਤੇ ਚੰਗੀ ਸ਼ੁਰੂਆਤ ਕੀਤੀ ਹੈ। ਤੁਹਾਨੂੰ ਦੱਸ ਦੇਈਏ ਫਿਲਮ ਨੇ ਪਹਿਲੇ ਦਿਨ ਸ਼ੁਕਰਵਾਰ 4.36 ਕਰੋੜ ਅਤੇ ਦੂਜੇ ਦਿਨ 5.47 ਕਰੋੜ ਦੀ ਕਮਾਈ ਕੀਤੀ ਹੈ। ਫਿਲਮ ਨੇ ਕੁੱਲ ਮਿਲਾ ਕੇ 2 ਦਿਨਾਂ 'ਚ 9.83 ਕਰੋੜ ਦਾ ਕਾਰੋਬਾਰ ਕਰ ਲਿਆ ਹੈ। ਟਰੇਡ ਐਨਾਲਿਸਟ ਤਰਣ ਆਦਰਸ਼ ਨੇ ਟਵੀਟ ਕਰਕੇ ਫਿਲਮ ਦੀ ਕਮਾਈ ਬਾਰੇ ਜਾਣਕਾਰੀ ਦਿੱਤੀ ਹੈ।

ਦੱਸਣਯੋਗ ਹੈ ਕਿ ਨਿਰਦੇਸ਼ਕ ਪ੍ਰੋਸਿਤ ਰੋਏ ਦੇ ਨਿਰਦੇਸ਼ਨ ਹੇਠ ਬਣੀ ਇਸ ਫਿਲਮ ਨੂੰ ਭਾਰਤ 'ਚ 1,500 ਤੇ ਵਿਦੇਸ਼ਾਂ 'ਚ 165 ਸਕ੍ਰੀਨਜ਼ 'ਤੇ ਰਿਲੀਜ਼ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਫਿਲਮ ਦਾ ਬਜਟ ਪ੍ਰੋਡਕਸ਼ਨ ਤੇ ਪ੍ਰਮੋਸ਼ਨ ਮਿਲਾ ਕੇ 18 ਕਰੋੜ ਦੱਸਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਇਹ ਉਮੀਦ ਕਰਦੇ ਹਾਂ ਕਿ ਫਿਲਮ ਵੀਕੈਂਡ ਤੱਕ ਬਾਕਸ ਆਫਿਸ 'ਤੇ ਚੰਗਾ ਬਿਜ਼ਨੈੱਸ ਕਰਨ 'ਚ ਸਫਲ ਰਹੇਗੀ।


Tags: Anushka Sharma Pari Prosit Roy Box Office Horror Hindi Film

Edited By

Kapil Kumar

Kapil Kumar is News Editor at Jagbani.