ਮੁੰਬਈ (ਬਿਊਰੋ)— ਜੌਨ ਅਬ੍ਰਾਹਮ ਅਤੇ ਡਾਇਨਾ ਪੇਂਟੀ ਸਟਾਰਰ ਫਿਲਮ 'ਪਰਮਾਣੂ' ਨੂੰ ਬਾਕਸ ਆਫਿਸ 'ਤੇ ਪ੍ਰਸ਼ੰਸਕਾਂ ਵਲੋਂ ਖੂਬ ਹੁੰਗਾਰਾ ਮਿਲ ਰਿਹਾ ਹੈ। ਇਸ ਫਿਲਮ ਨੇ ਬਾਕਸ ਆਫਿਸ 'ਤੇ ਦੂਜੇ ਹਫਤੇ ਸ਼ੁੱਕਰਵਾਰ 2.05 ਕਰੋੜ, ਸ਼ਨੀਵਾਰ 3.56 ਕਰੋੜ, ਐਤਵਾਰ 4.53 ਕਰੋੜ, ਸੋਮਵਾਰ 1.79 ਕਰੋੜ ਅਤੇ ਮੰਗਲਵਾਰ 1.64 ਕਰੋੜ ਦੀ ਕਮਾਈ ਕੀਤੀ ਹੈ। ਫਿਲਮ ਨੇ ਕੁੱਲ ਮਿਲਾ ਕੇ 12 ਦਿਨਾਂ 'ਚ 48.98 ਕਰੋੜ ਦਾ ਕਾਰੋਬਾਰ ਕਰ ਲਿਆ ਹੈ।ਫਿਲਮ ਦੀ ਕਮਾਈ ਦੇ ਅੰਕੜੇ ਟਰੈਂਡ ਐਨਾਲਿਸਟ ਤਰਣ ਆਦਰਸ਼ ਨੇ ਟਵੀਟ ਰਾਹੀਂ ਸ਼ੇਅਰ ਕੀਤੇ ਹਨ।
ਜ਼ਿਕਰਯੋਗ ਹੈ ਕਿ ਪਰਮਾਣੂ ਪਰੀਖਣ 'ਤੇ ਆਧਾਰਿਤ ਇਸ ਫਿਲਮ ਦਾ ਨਿਰਦੇਸ਼ਨ ਅਭਿਸ਼ੇਕ ਸ਼ਰਮਾ ਨੇ ਕੀਤਾ ਹੈ। ਫਿਲਮ 'ਚ ਜੌਨ ਅਬ੍ਰਾਹਮ, ਬੋਮਨ ਈਰਾਨੀ, ਡਾਇਨਾ ਪੇਂਟੀ, ਵਿਕਾਸ ਕੁਮਾਰ, ਅਨੁਜਾ ਸਾਠੇ ਅਤੇ ਦਰਸ਼ਨ ਪਾਂਡੇ ਵਰਗੇ ਕਲਾਕਾਰ ਅਹਿਮ ਭੂਮਿਕਾ 'ਚ ਹਨ। ਜਾਣਕਾਰੀ ਮੁਤਾਬਕ ਫਿਲਮ ਦਾ ਬਜਟ 45 ਕਰੋੜ ਹੈ। ਉੱਥੇ ਹੀ ਇਸ ਫਿਲਮ ਨੂੰ ਕਰੀਬ 1,935 ਸਕ੍ਰੀਨਜ਼ 'ਤੇ ਰਿਲੀਜ਼ ਕੀਤਾ ਗਿਆ ਹੈ।ਇਸ ਤੋਂ ਇਲਾਵਾ ਇਹ ਉਮੀਦ ਕਰਦੇ ਹਾਂ ਕਿ ਫਿਲਮ ਆਉਣ ਵਾਲੇ ਦਿਨਾਂ 'ਚ ਬਾਕਸ ਆਫਿਸ 'ਤੇ ਚੰਗਾ ਕਾਰੋਬਾਰ ਕਰਨ 'ਚ ਸਫਲ ਰਹੇਗੀ।