FacebookTwitterg+Mail

‘ਫੱਟੇ ਦਿੰਦੇ ਚੱਕ ਪੰਜਾਬੀ’ ‘ਚ ਜ਼ਰੀਨ ਖਾਨ ਤੇ ਬਿਨੂੰ ਢਿੱਲੋਂ ਦੀ ਬਣੇਗੀ ਜੋੜੀ

phatte dinde chak punjabi gippy grewal binnu dhillon
20 October, 2019 01:26:46 PM

ਜਲੰਧਰ(ਬਿਊਰੋ)- ਪੰਜਾਬੀ ਗਾਇਕ ਤੇ ਐਕਟਰ ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਨਵੀਂ ਫਿਲਮ ‘ਡਾਕਾ’ ਦੀ ਪ੍ਰਮੋਸ਼ਨ ‘ਚ ਲੱਗੇ ਹੋਏ ਹਨ। ਇਸ ਫਿਲਮ ’ਚ ਉਨ੍ਹਾਂ ਨਾਲ ਜ਼ਰੀਨ ਖਾਨ ਨਜ਼ਰ ਆਵੇਗੀ। ਹਾਲ ਹੀ ’ਚ ਗਿੱਪੀ ਗਰੇਵਾਲ ਦੇ ਹੋਮ ਪ੍ਰੋਡਕਸ਼ਨ ‘ਚ ਬਣਨ ਵਾਲੀ ਫਿਲਮ ‘ਫੱਟੇ ਦਿੰਦੇ ਚੱਕ ਪੰਜਾਬੀ’ ਦੀ ਸਟਾਰਕਾਸਟ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ। ਗਿੱਪੀ ਗਰੇਵਾਲ ਤੋਂ ਬਾਅਦ ਬਿਨੂੰ ਢਿੱਲੋਂ ਹੁਣ ਪੰਜਾਬੀ ਇੰਡਸਟਰੀ ‘ਚ ਬਾਲੀਵੁੱਡ ਅਦਾਕਾਰਾ ਜ਼ਰੀਨ ਖਾਨ ਨਾਲ ਸਕ੍ਰੀਨ ਸਾਂਝੀ ਕਰਨ ਜਾ ਰਹੇ ਹਨ।


ਇਸ ਨਵੀਂ ਫਿਲਮ ਨੂੰ ਸਮੀਪ ਕੰਗ ਡਾਇਰੈਕਟ ਕਰਨਗੇ। ਇਸ ਫਿਲਮ ਨੂੰ ਗਿੱਪੀ ਗਰੇਵਾਲ ਵੱਲੋਂ ਪ੍ਰੋਡਿਊਸ ਕੀਤਾ ਗਿਆ ਹੈ। ਹਮਬਲ ਮੋਸ਼ਨ ਪਿਕਚਰਸ ਦੇ ਬੈਨਰ ਹੇਠ ‘ਫੱਟੇ ਦਿੰਦੇ ਚੱਕ ਪੰਜਾਬੀ’ ਫਿਲਮ ਅਗਲੇ ਸਾਲ ਯਾਨੀ 17 ਜੁਲਾਈ 2020 ਨੂੰ ਰਿਲੀਜ਼ ਹੋਵੇਗੀ। ਫਿਲਹਾਲ 1 ਨਵੰਬਰ ਨੂੰ ਸਿਨੇਮਾਘਰਾਂ ‘ਚ ‘ਡਾਕਾ’ ਰਿਲੀਜ਼ ਹੋਣ ਲਈ ਤਿਆਰ ਹੈ। ਫਿਲਮ ਦੇ ਟਰੇਲਰ ਤੇ ਗੀਤਾਂ ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।


Tags: Phatte Dinde Chak PunjabiGippy GrewalBinnu DhillonZareen KhanInstagram

About The Author

manju bala

manju bala is content editor at Punjab Kesari