FacebookTwitterg+Mail

ਲੋਹੜੀ ਦੇ ਖਾਸ ਮੌਕੇ ਗਿੱਪੀ ਗਰੇਵਾਲ ਦੇਣਗੇ ਫੈਨਜ਼ ਨੂੰ ਵੱਡਾ ਸਰਪ੍ਰਾਈਜ਼, ਵੀਡੀਓ

pre teaser release of gippy grewal  s film ik sandhu hunda si
09 January, 2020 12:00:28 PM

ਜਲੰਧਰ (ਬਿਊਰੋ) — ਦੇਸੀ ਰੌਕਸਟਾਰ ਗਿੱਪੀ ਗਰੇਵਾਲ ਤੇ ਰਾਕੇਸ਼ ਮਹਿਤਾ ਵਲੋਂ ਡਾਇਰੈਕਟ ਕੀਤੀ ਗਈ ਫਿਲਮ 'ਇਕ ਸੰਧੂ ਹੁੰਦਾ ਸੀ' ਦਾ ਟੀਜ਼ਰ 13 ਜਨਵਰੀ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਹਾਲ ਹੀ 'ਚ ਗਿੱਪੀ ਗਰੇਵਾਲ ਨੇ ਟੀਜ਼ਰ ਦੀ ਇਕ ਛੋਟੀ ਝਲਕ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀ ਹੈ, ਜਿਸ ਨੂੰ ਦੇਖ ਕੇ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਇਸ ਫਿਲਮ ਦੀ ਪੂਰੀ ਕਹਾਣੀ ਸੰਧੂ ਨਾਂ ਦੇ ਸ਼ਖਸ ਦੇ ਆਲੇ-ਦੁਆਲੇ ਘੁੰਮੇਗੀ। ਇਸ ਟੀਜ਼ਰ ਦੀ ਝਲਕ ਨੇ ਗਿੱਪੀ ਦੇ ਫੈਨਜ਼ ਦੀਆਂ ਧੜਕਨਾਂ ਵਧਾ ਦਿੱਤੀਆਂ ਹਨ ਅਤੇ ਉਹ ਹੁਣ 13 ਜਨਵਰੀ ਦਾ ਇੰਤਜ਼ਾਰ ਕਰ ਰਹੇ ਹਨ।


ਦੱਸ ਦਈਏ ਕਿ ਫਿਲਮ 'ਇਕ ਸੰਧੂ ਹੁੰਦਾ ਸੀ' ਦਾ ਪੂਰਾ ਟੀਜ਼ਰ 13 ਜਨਵਰੀ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। 13 ਜਨਵਰੀ ਗਿੱਪੀ ਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਲਈ ਖਾਸ ਹੋਵੇਗੀ ਕਿਉਂਕਿ ਇਸ ਦਿਨ ਲੋਹੜੀ ਦਾ ਤਿਉਹਾਰ ਹੈ ਤੇ ਗਿੱਪੀ ਇਸ ਤਿਉਹਾਰ ਦੇ ਖਾਸ ਮੌਕੇ 'ਤੇ ਫੈਨਜ਼ ਨੂੰ ਖਾਸ ਤੋਹਫਾ ਦੇਣ ਜਾ ਰਹੇ ਹਨ।


'ਇਕ ਸੰਧੂ ਹੁੰਦਾ ਸੀ' ਫਿਲਮ ਨੂੰ ਰਾਕੇਸ਼ ਮਹਿਤਾ ਡਾਇਰੈਕਟ ਕਰ ਰਹੇ ਹਨ। ਇਹ ਫਿਲਮ 28 ਫਰਵਰੀ ਨੂੰ ਸਿਨੇਮਾ ਘਰਾਂ 'ਚ ਰਿਲੀਜ਼ ਕੀਤੀ ਜਾਵੇਗੀ। ਇਸ ਫਿਲਮ 'ਚ ਗਿੱਪੀ ਗਰੇਵਾਲ ਨਾਲ ਨੇਹਾ ਸ਼ਰਮਾ ਨਜ਼ਰ ਆਵੇਗੀ। ਇਸ ਤੋਂ ਇਲਾਵਾ ਫਿਲਮ 'ਚ ਰੌਸ਼ਨ ਪ੍ਰਿੰਸ, ਬੱਬਲ ਰਾਏ ਤੇ ਧੀਰਜ ਕੁਮਾਰ ਵੀ ਨਜ਼ਰ ਆਉਣਗੇ।


Tags: Gippy GrewalEk Sandhu Hunda SiPre Teaser ReleaseLohriVideoViralPunjabi Movie

About The Author

sunita

sunita is content editor at Punjab Kesari