FacebookTwitterg+Mail

ਯੁਵਿਕਾ ਚੌਧਰੀ ਤੇ ਪ੍ਰਿੰਸ ਨਰੂਲਾ ਨੇ ਕਰਵਾਇਆ ਪ੍ਰੀ-ਵੈਡਿੰਗ ਫੋਟੋਸ਼ੂਟ

prince narula and yuvika choudhary
05 October, 2018 04:41:39 PM

ਮੁੰਬਈ(ਬਿਊਰੋ)— 'ਲਕੀਰਾਂ', 'ਯਾਰਾਂ ਦਾ ਕੈਚਅੱਪ', 'ਡੈਡੀ ਕੂਲ ਮੁੰਡੇ ਫੂਲ', 'ਯਾਰਾਨਾ' ਵਰਗੀਆਂ ਫਿਲਮਾਂ ਨਾਲ ਪੰਜਾਬੀ ਫਿਲਮ ਇੰਡਸਟਰੀ 'ਚ ਖਾਸ ਪਛਾਣ ਬਣਾਉਣ ਵਾਲੀ ਯੁਵਿਕਾ ਚੌਧਰੀ ਅੱਜਕਲ ਪ੍ਰਿੰਸ ਨਰੂਲਾ ਨਾਲ ਵਿਆਹ ਦੀਆਂ ਖਬਰਾਂ ਨੂੰ ਲੈ ਕੇ ਕਾਫੀ ਸੁਰਖੀਆਂ ਬਟੋਰ ਰਹੀ ਹੈ। ਹਾਲ ਹੀ 'ਚ ਯੁਵਿਕਾ ਚੌਧਰੀ ਤੇ ਪ੍ਰਿੰਸ ਨਰੂਲਾ ਨੇ ਪ੍ਰੀ-ਵੈਡਿੰਗ ਫੋਟੋਸ਼ੂਟ ਕਰਵਾਇਆ ਹੈ, ਜੋ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ।

Punjabi Bollywood Tadka

ਇਸ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਪ੍ਰਿੰਸ ਨਰੂਲਾ ਨੇ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਇਸ ਮਹੀਨੇ 12 ਤਾਰੀਕ ਨੂੰ ਦੋਵੇਂ ਵਿਆਹ ਕਰਵਾਉਣ ਜਾ ਰਹੇ ਹਨ। ਪੰਜਾਬੀ ਰੀਤੀ-ਰਿਵਾਜਾਂ ਨਾਲ ਇਹ ਵਿਆਹ ਦੋ ਦਿਨ 11-12 ਅਕਤੂਬ ਤੱਕ ਚੱਲੇਗਾ। 12 ਅਕਤੂਬਰ ਨੂੰ ਚੰਡੀਗੜ੍ਹ 'ਚ ਰਿਸੇਪਸ਼ਨ ਹੋਵੇਗਾ।

Punjabi Bollywood Tadka

ਇਹ ਕੱਪਲ ਲੰਬੇ ਸਮੇਂ ਤੋਂ ਇਕ-ਦੂਜੇ ਨਾਲ ਰਿਲੇਸ਼ਨਸ਼ਿਪ 'ਚ ਰਹਿ ਰਹੇ ਸਨ ਅਤੇ ਹੁਣ ਦੋਵਾਂ ਨੇ ਵਿਆਹ ਕਰਨ ਦਾ ਫੈਸਲਾ ਲਿਆ ਹੈ। ਇਸ ਵਿਆਹ ਨੂੰ ਲੈ ਕੇ ਦੋਵਾਂ ਦੇ ਪਰਿਵਾਰ ਵਾਲੇ ਵੀ ਕਾਫੀ ਖੁਸ਼ ਹਨ। ਸੂਤਰਾਂ ਦੀ ਮੰਨੀਏ ਤਾਂ ਦੋਵਾਂ ਦੇ ਪਰਿਵਾਰ ਵਾਲੇ ਵਿਆਹ ਦੀਆਂ ਤਿਆਰੀਆਂ 'ਚ ਰੁੱਝੇ ਹੋਏ ਹਨ। ਵਿਆਹ ਤੋਂ ਦੋ ਦਿਨ ਪਹਿਲਾ 10 ਅਕਤੂਬਰ ਨੂੰ ਮਹਿੰਦੀ, ਸੰਗੀਤ ਤੇ ਇਕ ਕਾਕਟੇਲ ਪਾਰਟੀ ਦਾ ਆਯੋਜਨ ਹੈ। 

Punjabi Bollywood Tadka
ਦੱਸਣਯੋਗ ਹੈ ਕਿ ਯੁਵਿਕਾ ਅਤੇ ਪ੍ਰਿੰਸ ਦੀ ਪਹਿਲੀ ਮੁਲਾਕਾਤ 'ਬਿੱਗ ਬੌਸ' ਦੇ ਘਰ 'ਚ ਹੋਈ ਸੀ ਅਤੇ ਉਸ ਤੋਂ ਬਾਅਦ ਦੋਵਾਂ ਨੂੰ ਪਿਆਰ ਹੋਇਆ, ਜੋ ਹੁਣ ਵਿਆਹ ਦੇ ਬੰਧਨ 'ਚ ਬਦਲਣ ਜਾ ਰਿਹਾ ਹੈ। ਦੋਵਾਂ ਦੇ ਵਿਆਹ ਦੀ ਡੇਟ ਦਾ ਇੰਤਜ਼ਾਰ ਸਾਰਿਆਂ ਨੂੰ ਸੀ ਅਤੇ ਹੁਣ ਸਾਰਿਆ ਦਾ ਇੰਤਜ਼ਾਰ ਖਤਮ ਹੋ ਚੁੱਕਿਆ ਹੈ। ਯੁਵਿਕਾ ਚਾਹੁੰਦੀ ਸੀ ਕਿ ਉਸ ਦਾ ਵਿਆਹ ਸ਼ਾਹੀ ਅੰਦਾਜ਼ 'ਚ ਹੋਵੇ ਅਤੇ ਹੁਣ ਉਸ ਦਾ ਇਹ ਸੁਪਨਾ ਪੂਰਾ ਹੋਣ 'ਚ ਬਸ ਕੁਝ ਹੀ ਸਮਾਂ ਰਹਿ ਗਿਆ ਹੈ।


Tags: Prince Narula Yuvika Choudhary Bigg Boss 8 Pre Wedding Photoshoot Yaaran Da Katchup Daddy Cool Munde Fool

Edited By

Sunita

Sunita is News Editor at Jagbani.