ਮੁੰਬਈ(ਬਿਊਰੋ)— ਪ੍ਰਿਯੰਕਾ ਚੋਪੜਾ ਨੇ ਬੀਤੀ ਰਾਤ ਕੇਕ ਕੱਟ ਕੇ ਆਪਣਾ 36ਵਾਂ ਜਨਮਦਿਨ ਮਨਾਇਆ।

ਇਸ ਸੈਲੀਬ੍ਰੇਸ਼ਨ ਦੀਆਂ ਕੁਝ ਤਸਵੀਰਾਂ ਦੇਸੀ ਗਰਲ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।

ਇਨ੍ਹਾਂ ਤਸਵੀਰਾਂ 'ਚ ਉਨ੍ਹਾਂ ਦੇ ਪ੍ਰੇਮੀ ਨਿਕ ਜੋਨਸ ਵੀ ਦਿਸ ਰਹੇ ਹਨ।

ਦੱਸ ਦੇਈਏ ਕਿ ਪ੍ਰਿਯੰਕਾ ਬਹੁਤ ਜਲਦ ਸਲਮਾਨ ਖਾਨ ਨਾਲ ਫਿਲਮ 'ਭਾਰਤ' ਦੀ ਸ਼ੂਟਿੰਗ ਕਰਨ ਵਾਲੀ ਹੈ, ਜਿਸ 'ਚ ਉਨ੍ਹਾਂ ਤੋਂ ਇਲਾਵਾ ਸੁਨੀਲ ਗਰੋਵਰ ਅਤੇ ਦੀਸ਼ਾ ਪਟਾਨੀ ਵੀ ਨਜ਼ਰ ਆਉਣਗੇ।

ਦੂਜੇ ਪਾਸੇ ਪ੍ਰਿਯੰਤਾ ਨੇ 'ਦਿ ਸਕਾਈ ਇਜ਼ ਪਿੰਕ' ਫਿਲਮ ਵੀ ਸਾਈਨ ਕੀਤੀ ਹੈ, ਜਿਸ 'ਚ ਉਨ੍ਹਾਂ ਨਾਲ ਫਰਹਾਨ ਅਖ਼ਤਰ ਨਜ਼ਰ ਆਉਣਗੇ। ਇਸ ਫਿਲਮ 'ਚ ਇਨ੍ਹਾਂ ਦੋਹਾਂ ਸਟਾਰਜ਼ ਤੋਂ ਇਲਾਵਾ ਜ਼ਾਇਰਾ ਵਸੀਮ ਵੀ ਨਜ਼ਰ ਆਵੇਗੀ।