FacebookTwitterg+Mail

ਚਰਚਾ 'ਚ ਆਈ ਗਿੱਪੀ ਗਰੇਵਾਲ ਦੀ ਫਿਲਮ 'ਅਰਦਾਸ ਕਰਾਂ' (ਵੀਡੀਓ)

punjabi movie ardaas karaan
28 June, 2019 10:30:51 AM

ਜਲੰਧਰ (ਬਿਊਰੋ) — ਉੱਘੇ ਅਦਾਕਾਰ ਤੇ ਗਾਇਕ ਗਿੱਪੀ ਗਰੇਵਾਲ ਦੀ ਪੰਜਾਬੀ ਫਿਲਮ 'ਅਰਦਾਸ ਕਰਾਂ' ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਫਿਲਮ ਦੇ ਟੀਜ਼ਰ, ਟਰੇਲਰ ਦੇ ਰੂਪ 'ਚ ਚੈਪਟਰ 1 ਤੇ ਹਾਲ ਹੀ 'ਚ ਰਿਲੀਜ਼ ਹੋਇਆ ਗੀਤ 'ਸਤਿਗੁਰ ਪਿਆਰੇ' ਲਗਾਤਾਰ ਚਰਚਾ 'ਚ ਛਾਏ ਹੋਏ ਹਨ। ਕੁਝ ਘੰਟੇ ਪਹਿਲਾ 'ਅਰਦਾਸ ਕਰਾਂ' ਦੇ ਸੋਸ਼ਲ ਮੀਡੀਆ 'ਤੇ ਗੁਰਪ੍ਰੀਤ ਘੁੱਗੀ ਦੀ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਉਹ ਫਿਲਮ ਦੇ ਰਿਲੀਜ਼ ਹੋਏ ਗੀਤ 'ਸਤਿਗੁਰ ਪਿਆਰੇ' ਨੂੰ ਇਕ ਵਾਰ ਜ਼ਰੂਰ ਦੇਖਣ ਤੇ ਅੱਗੇ ਸ਼ੇਅਰ ਕਰਨ ਦੀ ਅਪੀਲ ਕਰ ਰਹੇ ਹਨ। ਇਸ ਤੋਂ ਇਲਾਵਾ ਸੋਸ਼ਲ ਮੀਡੀਆ 'ਤੇ ਫਿਲਮ ਦੇ ਕੁਝ ਪੋਸਟਰ ਵੀ ਸ਼ੇਅਰ ਕੀਤੇ ਗਏ ਹਨ।

 

ਦੱਸ ਦਈਏ ਕਿ ਬੀਤੇ ਦਿਨੀਂ ਫਿਲਮ ਦਾ ਗੀਤ 'ਸਤਿਗੁਰ ਪਿਆਰੇ' ਰਿਲੀਜ਼ ਹੋਇਆ, ਜਿਸ ਨੂੰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਰਿਲੀਜ਼ ਹੁੰਦੇ ਹੀ ਫਿਲਮ ਦਾ ਇਹ ਗੀਤ ਟਰੈਡਿੰਗ 'ਚ ਛਾਇਆ ਹੋਇਆ ਹੈ। ਕੁਝ ਦਿਨ ਪਹਿਲਾਂ ਹੀ ਰਿਲੀਜ਼ ਹੋਏ ਫਿਲਮ ਦੇ ਟੀਜ਼ਰ ਤੇ ਚੈਪਟਰ 1 ਨੂੰ ਦਰਸ਼ਕਾਂ ਵਲੋਂ ਭਰਪੂਰ ਪਿਆਰ ਮਿਲ ਰਿਹਾ ਹੈ। 'ਅਰਦਾਸ ਕਰਾਂ' ਫਿਲਮ ਦਾ ਗੀਤ 'ਸਤਿਗੁਰ ਪਿਆਰੇ' ਇਕ ਖੂਬਸੂਰਤ ਮੰਤਰ–ਮੁਗਧ ਕਰਨ ਵਾਲਾ ਗੀਤ ਹੈ, ਜਿਸ ਨੂੰ ਸੁਣ ਕੇ ਰੂਹ ਨੂੰ ਸਕੂਨ ਮਿਲਦਾ ਹੈ।

Punjabi Bollywood Tadka

ਇਹ ਗੀਤ ਯੋਗਰਾਜ ਸਿੰਘ ਤੇ ਸੀਮਾ ਕੌਸ਼ਲ 'ਤੇ ਫਿਲਮਾਇਆ ਗਿਆ ਹੈ। ਇਸ ਤੋਂ ਇਲਾਵਾ ਗੀਤ ਦੇ ਅੰਤ 'ਚ ਫਿਲਮ ਦੀ ਬਾਕੀ ਸਟਾਰਕਾਸਟ ਦੀ ਵੀ ਝਲਕ ਦੇਖਣ ਨੂੰ ਮਿਲਦੀ ਹੈ। 'ਸਤਿਗੁਰ ਪਿਆਰੇ' ਗੀਤ ਨੂੰ ਸੁਨਿਧੀ ਚੌਹਾਨ ਤੇ ਦੇਵੇਂਦਰਪਾਲ ਸਿੰਘ ਨੇ ਗਾਇਆ ਹੈ। ਇਸ ਗੀਤ ਨੂੰ ਮਿਊਜ਼ਿਕ ਜਤਿੰਦਰ ਸ਼ਾਹ ਨੇ ਦਿੱਤਾ ਹੈ, ਜਿਸ ਦੇ ਬੋਲ ਪ੍ਰਸਿੱਧ ਗੀਤਕਾਰ ਤੇ ਗਾਇਕ ਹੈਪੀ ਰਾਏਕੋਟੀ ਨੇ ਸ਼ਿੰਗਾਰੇ ਹਨ। 

 

ਦੱਸਣਯੋਗ ਹੈ ਕਿ 'ਅਰਦਾਸ ਕਰਾਂ' ਫਿਲਮ 'ਚ ਗਿੱਪੀ ਗਰੇਵਾਲ, ਗੁਰਪ੍ਰੀਤ ਘੁੱਗੀ, ਜਪਜੀ ਖਹਿਰਾ, ਮਿਹਰ ਵਿਜ, ਸਰਦਾਰ ਸੋਹੀ, ਯੋਗਰਾਜ ਸਿੰਘ, ਸਪਨਾ ਪੱਬੀ, ਮਲਕੀਤ ਰੌਣੀ ਤੇ ਸੀਮਾ ਕੌਸ਼ਲ ਸਮੇਤ ਕਈ ਹੋਰ ਸਿਤਾਰੇ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫਿਲਮ ਨੂੰ ਗਿੱਪੀ ਗਰੇਵਾਲ ਨੇ ਡਾਇਰੈਕਟ ਕੀਤਾ ਹੈ। ਫਿਲਮ ਦੀ ਕਹਾਣੀ ਤੇ ਸਕ੍ਰੀਨਪਲੇਅ ਗਿੱਪੀ ਗਰੇਵਾਲ ਦੇ ਨਾਲ ਰਾਣਾ ਰਣਬੀਰ ਨੇ ਲਿਖਿਆ ਹੈ। ਫਿਲਮ ਦੇ ਡਾਇਲਾਗ ਰਾਣਾ ਰਣਬੀਰ ਨੇ ਲਿਖੇ ਹਨ। ਇਸ ਨੂੰ ਪ੍ਰੋਡਿਊਸ ਵੀ ਖੁਦ ਗਿੱਪੀ ਗਰੇਵਾਲ ਕਰ ਰਹੇ ਹਨ, ਜਦਕਿ ਫਿਲਮ ਨੂੰ ਕੋ-ਪ੍ਰੋਡਿਊਸ ਰਵਨੀਤ ਕੌਰ ਗਰੇਵਾਲ ਨੇ ਕੀਤਾ ਹੈ। ਇਹ ਫਿਲਮ 19 ਜੁਲਾਈ 2019 ਨੂੰ ਸਿਨੇਮਾ ਘਰਾਂ 'ਚ ਦਸਤਕ ਦੇਣ ਜਾ ਰਹੀ ਹੈ।
 

 


Tags: Satgur PyareGippy GrewalArdaas KaraanGurpreet GhuggiJapji KhairaMeher VijSardar Sohi

Edited By

Sunita

Sunita is News Editor at Jagbani.