ਜਲੰਧਰ (ਬਿਊਰੋ) : ਓਮਜੀ ਗਰੁੱਪ ਵੱਲੋਂ 24 ਮਈ ਨੂੰ ਵੱਡੇ ਪੱਧਰ 'ਤੇ ਰਿਲੀਜ਼ ਹੋ ਰਹੀ ਪੰਜਾਬੀ ਫਿਲਮ 'ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ' ਦਾ ਅਗਲਾ ਨਵਾਂ ਗੀਤ 'ਆਜਾ ਬਿੱਲੋ 'ਕੱਠੇ ਨੱਚੀਏ' 11 ਮਈ ਨੂੰ ਰਿਲੀਜ਼ ਹੋ ਰਿਹਾ ਹੈ। ਦੱਸ ਦਈਏ ਕਿ ਇਸ ਗੱਲ ਦੀ ਜਾਣਕਾਰੀ ਫਿਲਮ ਦੇ ਮੁੱਖ ਨਾਇਕ ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ 'ਤੇ ਗੀਤ ਦਾ ਪੋਸਟਰ ਸ਼ੇਅਰ ਕਰਦਿਆ ਦਿੱਤੀ ਹੈ। 'ਆਜਾ ਬਿੱਲੋ ਇਕੱਠੇ ਨੱਚੀਏ' ਗੀਤ ਦੇ ਬੋਲ ਗਿੱਪੀ ਗਰੇਵਾਲ ਵਲੋਂ ਲਿਖੇ ਗਏ ਹਨ, ਜਿਸ ਨੂੰ ਰਿਕੀ ਖਾਨ ਨੇ ਸ਼ਿੰਗਾਰਿਆ ਹੈ। ਹਾਲਾਂਕਿ ਗੀਤ ਦਾ ਮਿਊਜ਼ਿਕ ਜਤਿੰਦਰ ਸ਼ਾਹ ਵਲੋਂ ਤਿਆਰ ਕੀਤਾ ਗਿਆ ਹੈ।
ਦੱਸ ਦਈਏ ਕਿ 'ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ' ਫਿਲਮ ਦੇ ਗੀਤ 'ਆਜਾ ਬਿੱਲੋ 'ਕੱਠੇ ਨੱਚੀਏ' 'ਚ ਗਿੱਪੀ ਗਰੇਵਾਲ ਤੇ ਸਰਗੁਣ ਮਹਿਤਾ ਦੀ ਸ਼ਾਨਦਾਰ ਕੈਮਿਸਟਰੀ ਦੇਖਣ ਨੂੰ ਮਿਲੇਗੀ। ਗਿੱਪੀ ਗਰੇਵਾਲ ਵਲੋਂ ਸ਼ੇਅਰ ਕੀਤੇ ਗੀਤ ਦੇ ਪੋਸਟਰ 'ਚ ਸਰਗੁਣ ਮਹਿਤਾ ਹੱਸਦੀ ਹੋਏ ਭੰਗੜਾ ਪਾਉਂਦੀ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ ਗਿੱਪੀ ਗਰੇਵਾਲ ਨੇ ਫਿਲਮ ਦਾ ਇਕ ਹੋਰ ਪੋਸਟਰ ਸ਼ੇਅਰ ਕੀਤਾ ਹੈ, ਜਿਸ ਗਿੱਪੀ ਨਾਲ ਸਰਗੁਣ ਨਜ਼ਰ ਆ ਰਹੀ ਹੈ।
ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਰਿਲੀਜ਼ ਹੋਏ ਫਿਲਮ ਦੇ ਟਰੇਲਰ ਤੇ ਗੀਤ ਨੂੰ ਦਰਸ਼ਕਾਂ ਵਲੋਂ ਖੂਬ ਪਿਆਰ ਮਿਲ ਰਿਹਾ ਹੈ। ਕਰਨ. ਆਰ. ਗੁਲੀਆਨੀ ਨੇ ਇਸ ਫਿਲਮ ਨੂੰ ਡਾਇਰੈਕਟ ਕੀਤਾ ਹੈ, ਜਦੋਂਕਿ ਨਰੇਸ਼ ਕਥੂਰੀਆ ਨੇ ਡਾਇਲਾਗਸ ਤੇ ਸਕ੍ਰੀਨਪਲੇਅ ਲਿਖੇ ਹਨ। 'ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ' ਫਿਲਮ ਲਿਓਸਟਰਾਈਡ ਐਂਟਰਟੇਨਮੈਂਟ ਤੇ ਡ੍ਰੀਮ ਬੁੱਕ ਪ੍ਰੋਡਕਸਨ ਦੀ ਸਾਂਝੀ ਪੇਸਕਸ਼ ਹੈ, ਜਿਸ ਨੂੰ ਸੁਮੀਤ ਦੱਤ, ਅਨੁਪਮਾ ਕਾਟਕਰ ਤੇ ਈਆਰਾ ਦੱਤ ਨੇ ਪ੍ਰੋਡਿਊਸ ਕੀਤਾ ਹੈ।