ਜਲੰਧਰ (ਬਿਊਰੋ) : ਪੰਜਾਬੀ ਅਦਾਕਾਰ ਤੇ ਗਾਇਕ ਗਿੱਪੀ ਗਰੇਵਾਲ ਅਤੇ ਬਾਲੀਵੁੱਡ ਅਦਾਕਾਰਾ ਜ਼ਰੀਨ ਖਾਨ ਸਟਾਰਰ ਫਿਲਮ 'ਡਾਕਾ' ਦੇ ਸੈੱਟ ਤੋਂ ਆਏ ਦਿਨ ਤਸਵੀਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਹਾਲ ਹੀ 'ਚ ਗਿੱਪੀ ਗਰੇਵਾਲ ਨੇ ਆਪਣੀ ਇਸ ਫਿਲਮ ਦੀ ਰਿਲੀਜ਼ਿੰਗ ਡੇਟ ਦਾ ਐਲਾਨ ਕੀਤਾ ਹੈ। ਜੀ ਹਾਂ, ਗਿੱਪੀ ਗਰੇਵਾਲ ਦੀ 'ਡਾਕਾ' 13 ਸਤੰਬਰ ਨੂੰ ਇਸੇ ਸਾਲ ਵੱਡੇ ਪਰਦੇ 'ਤੇ ਰਿਲੀਜ਼ ਹੋ ਰਹੀ ਹੈ। ਦੱਸ ਦਈਏ ਜ਼ਰੀਨ ਖਾਨ ਨਾਲ ਗਿੱਪੀ ਗਰੇਵਾਲ ਦੀ ਇਹ ਦੂਜੀ ਫਿਲਮ ਹੈ। ਇਸ ਤੋਂ ਪਹਿਲਾਂ ਗਿੱਪੀ ਗਰੇਵਾਲ ਤੇ ਜ਼ਰੀਨ ਖਾਨ ਦੀ ਜੋੜੀ ਸਾਲ 2014 'ਚ ਆਈ ਫਿਲਮ 'ਜੱਟ ਜੇਮਸ ਬੌਂਡ' 'ਚ ਨਜ਼ਰ ਆਈ ਸੀ, ਜੋ ਕਿ ਸਫਲ ਰਹੀ ਸੀ। ਗਿੱਪੀ ਗਰੇਵਾਲ ਅਤੇ ਜ਼ਰੀਨ ਖਾਨ ਤੋਂ ਇਲਾਵਾ ਫਿਲਮ 'ਚ ਰਾਣਾ ਰਣਬੀਰ, ਹੌਬੀ ਧਾਲੀਵਾਲ, ਨਰੇਸ਼ ਕਠੂਰੀਆ ਅਤੇ ਅਦਾਕਾਰਾ ਸ਼ਹਿਨਾਜ਼ ਗਿੱਲ ਵੀ ਨਜ਼ਰ ਆਉਣ ਵਾਲੀ ਹੈ। ਮਸ਼ਹੂਰ ਡਾਇਰੈਕਟਰ ਬਲਜੀਤ ਸਿੰਘ ਦਿਓ 'ਡਾਕਾ' ਨੂੰ ਡਾਇਰੈਕਟ ਕਰ ਰਹੇ ਹਨ। ਇਸ ਫਿਲਮ ਨੂੰ ਪ੍ਰੋਡਿਊਸ ਭੂਸ਼ਣ ਕੁਮਾਰ, ਕ੍ਰਿਸ਼ਨ ਕੁਮਾਰ, ਗਿੱਪੀ ਗਰੇਵਾਲ ਤੇ ਉਨ੍ਹਾਂ ਦੀ ਧਰਮ ਪਤਨੀ ਰਵਨੀਤ ਕੌਰ ਗਰੇਵਾਲ ਕਰ ਰਹੇ ਹਨ। 'ਡਾਕਾ' ਨੂੰ ਟੀ-ਸੀਰੀਜ਼ ਤੇ ਹੰਬਲ ਮੋਸ਼ਨ ਪਿਕਚਰਸ ਦੇ ਲੇਬਲ ਹੇਠ ਰਿਲੀਜ਼ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਇਸ ਤੋਂ ਨਿਰਦੇਸ਼ਕ ਬਲਜੀਤ ਸਿੰਘ ਦਿਓ ਤੇ ਗਿੱਪੀ ਗਰੇਵਾਲ ਦੀ ਫਿਲਮ 'ਮੰਜੇ ਬਿਸਤਰੇ 2' 12 ਅਪ੍ਰੈਲ ਨੂੰ ਸਿਨੇਮਾ ਘਰਾਂ 'ਚ ਦਸਤਕ ਦੇ ਰਹੀ ਹੈ। ਇਸ ਫਿਲਮ 'ਚ ਗਿੱਪੀ ਗਰੇਵਾਲ ਤੇ ਸਿਮੀ ਚਾਹਲ ਦੀ ਜੋੜੀ ਦੇਖਣ ਨੂੰ ਮਿਲੇਗੀ। ਇਸ ਤੋਂ ਇਲਾਵਾ ਗਿੱਪੀ ਗਰੇਵਾਲ ਨੂੰ ਮਸ਼ਹੂਰ ਅਦਾਕਾਰਾ ਸਰਗੁਣ ਮਹਿਤਾ ਨਾਲ 'ਚੰਡੀਗੜ੍ਹ ਅੰਬਰਸਰ ਚੰਡੀਗੜ੍ਹ' 'ਚ ਨਜ਼ਰ ਆਉਣਗੇ।