FacebookTwitterg+Mail

5 ਅਕਤੂਬਰ ਨੂੰ ਰਿਲੀਜ਼ ਹੋਵੇਗਾ ਗਿੱਪੀ ਗਰੇਵਾਲ ਦੀ ਫਿਲਮ 'ਡਾਕਾ' ਦਾ ਟਰੇਲਰ

punjabi movie daaka trailer releasing soon
30 September, 2019 01:54:09 PM

ਜਲੰਧਰ (ਬਿਊਰੋ) — 1 ਨਵੰਬਰ ਨੂੰ ਸਿਨੇਮਾ ਘਰਾਂ 'ਚ ਰਿਲੀਜ਼ ਹੋਣ ਵਾਲੀ ਪੰਜਾਬੀ ਫਿਲਮ 'ਡਾਕਾ' ਇਨਵੀਂ ਦਿਨੀਂ ਖੂਬ ਸੁਰਖੀਆਂ 'ਚ ਛਾਈ ਹੋਈ ਹੈ। ਕੁਝ ਦਿਨ ਪਹਿਲਾਂ ਹੀ 'ਡਾਕਾ' ਫਿਲਮ ਦਾ ਟੀਜ਼ਰ ਰਿਲੀਜ਼ ਹੋਇਆ ਸੀ, ਜਿਸ ਨੂੰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਗਿਆ ਹੈ। ਹੁਣ ਫੈਨਜ਼ ਦੀਆਂ ਨਜ਼ਰਾਂ ਫਿਲਮ ਦੇ ਟਰੇਲਰ 'ਤੇ ਟਿੱਕੀਆਂ ਹੋਈਆਂ ਹਨ, ਜੋ ਕਿ 5 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਜੀ ਹਾਂ, ਫਿਲਮ ਦੇ ਮੁੱਖ ਨਾਇਕ ਗਿੱਪੀ ਗਰੇਵਾਲ ਨੇ ਇਸ ਗੱਲ ਦੀ ਜਾਣਕਾਰੀ ਆਪਣੇ ਟਵਿਟਰ ਅਕਾਊਂਟ 'ਤੇ ਫਿਲਮ ਦਾ ਇਕ ਪੋਸਟਰ ਸ਼ੇਅਰ ਕਰਦਿਆਂ ਦਿੱਤੀ ਹੈ। ਇਸ ਪੋਸਟਰ 'ਚ ਗਿੱਪੀ ਗਰੇਵਾਲ ਨਾਲ ਜ਼ਰੀਨ ਖਾਨ ਵੀ ਨਜ਼ਰ ਆ ਰਹੀ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਰਿਲੀਜ਼ ਹੋਏ ਫਿਲਮ ਦੇ ਟੀਜ਼ਰ 'ਚ ਗਿੱਪੀ ਗਰੇਵਾਲ ਦਾ ਐਕਸ਼ਨ ਤੇ ਰੋਮਾਂਟਿਕ ਅੰਦਾਜ਼ ਦੇਖਣ ਨੂੰ ਮਿਲਿਆ। ਫਿਲਮ ਦੇ ਟੀਜ਼ਰ ਨੂੰ ਟੀ-ਸੀਰੀਜ਼ ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ। ਐਕਸ਼ਨ ਡਰਾਮਾ ਫਿਲਮ 'ਡਾਕਾ' ਬਲਜੀਤ ਸਿੰਘ ਦਿਓ ਦੇ ਨਿਰਦੇਸ਼ਨ 'ਚ ਫਿਲਮਾਈ ਗਈ ਹੈ, ਜਿਸ ਦੀ ਕਹਾਣੀ ਤੇ ਸਲੂਕ੍ਰੀਨਪਲੇਅ ਗਿੱਪੀ ਗਰੇਵਾਲ ਨੇ ਲਿਖੇ ਹਨ। ਇਸ ਫਿਲਮ ਦੇ ਪ੍ਰੋਡਿਊਸਰ ਭੂਸ਼ਨ ਕੁਮਾਰ, ਕ੍ਰਿਸ਼ਨ ਕੁਮਾਰ, ਗਿੱਪੀ ਗਰੇਵਾਲ ਤੇ ਰਵਨੀਤ ਕੌਰ ਗਰੇਵਾਲ ਹਨ।

 

ਦੱਸਣਯੋਗ ਹੈ ਕਿ 'ਡਾਕਾ' ਫਿਲਮ 'ਚ ਗਿੱਪੀ ਗਰੇਵਾਲ ਤੇ ਬਾਲੀਵੁੱਡ ਮਸ਼ਹੂਰ ਅਦਾਕਾਰਾ ਜ਼ਰੀਨ ਖਾਨ ਮੁੱਖ ਭੂਮਿਕਾ 'ਚ ਹਨ। ਇਨ੍ਹਾਂ ਤੋਂ ਇਲਾਵਾ ਫਿਲਮ 'ਚ ਹੌਬੀ ਧਾਲੀਵਾਲ, ਰਾਣਾ ਰਣਬੀਰ, ਰਵਿੰਦਰ ਮੰਡ, ਮੁਕੁਲ ਦੇਵ ਅਤੇ ਰਾਣਾ ਜੰਗ ਬਹਾਦਾਰ ਵਰਗੇ ਕਲਾਕਾਰਾਂ ਦੀ ਕਲਾਕਾਰੀ ਦੇਖਣ ਨੂੰ ਮਿਲੇਗੀ। ਇਹ ਐਕਸ਼ਨ ਡਰਾਮਾ ਫਿਲਮ 1 ਨਵੰਬਰ ਨੂੰ ਦੁਨੀਆ ਭਰ 'ਚ ਰਿਲੀਜ਼ ਹੋ ਰਹੀ ਹੈ।


Tags: Punjabi MovieDaakaGippy GrewalZareen khanOfficial PosterPunjabi Celebrity

Edited By

Sunita

Sunita is News Editor at Jagbani.