ਜਲੰਧਰ (ਬਿਊਰੋ) : ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ 21 ਜੂਨ ਨੂੰ ਦੁਨੀਆ ਭਰ 'ਚ ਰਿਲੀਜ਼ ਹੋਣ ਵਾਲੀ ਪੰਜਾਬੀ ਫਿਲਮ 'ਛੜਾ' ਇਨ੍ਹੀਂ ਦਿਨੀਂ ਹਰ ਪਾਸੇ ਛਾਈ ਹੋਈ ਹੈ। ਹੁਣ ਤੱਕ ਰਿਲੀਜ਼ ਹੋਏ ਫਿਲਮ ਦੇ ਗੀਤਾਂ ਤੇ ਟਰੇਲਰ ਨੂੰ ਦਰਸ਼ਕਾਂ ਵਲੋਂ ਮਣਾਂਮੂੰਹੀਂ ਪਿਆਰ ਮਿਲ ਰਿਹਾ ਹੈ। ਹਾਲ ਹੀ 'ਚ 'ਛੜਾ' ਫਿਲਮ ਦੀ ਸਿਨੇਮਾ ਲਿਸਟ ਸਾਹਮਣੇ ਆਈ ਹੈ। ਦੱਸ ਦਈਏ ਕਿ ਇਹ ਫਿਲਮ ਵਿਦੇਸ਼ਾਂ ਦੇ ਸਿਨੇਮਾ ਘਰਾਂ ਦਾ ਸ਼ਿੰਗਾਰ ਬਣਨ ਨੂੰ ਤਿਆਰ ਹੈ।
ਯੂ. ਕੇ.
ਕੈਨੇਡਾ
ਨਿਊਜ਼ੀਲੈਂਡ
ਆਸਟ੍ਰੇਲੀਆ
ਦੱਸਣਯੋਗ ਹੈ ਕਿ ਫਿਲਮ 'ਛੜਾ' 'ਚ ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਸ਼ਾਨਦਾਰ ਕੈਮਿਸਟਰੀ ਦੇਖਣ ਨੂੰ ਮਿਲੇਗੀ। ਇਨ੍ਹਾਂ ਤੋਂ ਇਲਾਵਾ ਇਸ ਫਿਲਮ 'ਚ ਜਗਜੀਤ ਸੰਧੂ, ਹਰਦੀਪ ਗਿੱਲ, ਅਨੀਤਾ ਦੇਵਗਨ, ਗੁਰਪ੍ਰੀਤ ਭੰਗੂ, ਪ੍ਰਿੰਸ ਕੰਵਲਜੀਤ ਸਿੰਘ, ਅਨੀਤਾ ਮੀਤ, ਰਵਿੰਦਰ ਮੰਡ, ਮਨਵੀਰ ਰਾਏ, ਰੁਪਿੰਦਰ ਰੂਪੀ, ਸੀਮਾ ਕੌਸ਼ਲ ਤੇ ਬਨਿੰਦਰ ਬੰਨੀ ਅਹਿਮ ਭੂਮਿਕਾ ਨਿਭਾ ਰਹੇ ਹਨ। ਇਸ ਫਿਲਮ ਦੀ ਕਹਾਣੀ, ਡਾਇਲਾਗਜ਼, ਅਤੇ ਸਕ੍ਰੀਨ ਪਲੇਅ ਜਗਦੀਪ ਸਿੱਧੂ ਦੀ ਹੀ ਰਚਨਾ ਹੈ। ਇਸ ਫਿਲਮ ਦਾ ਦਰਸ਼ਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਅਤੇ ਪੂਰੀ ਉਮੀਦ ਹੈ ਕਿ ਇਹ ਫਿਲਮ ਦਰਸ਼ਕਾਂ ਦੀ ਪਸੰਦ 'ਤੇ ਜ਼ਰੂਰ ਖਰੀ ਉਤਰੇਗੀ।