FacebookTwitterg+Mail

'ਛੜਾ' ਦਾ ਤੀਜਾ ਗੀਤ 'ਟੌਮੀ' ਰਿਲੀਜ਼, ਸ਼ਾਨਦਾਰ ਕੈਮਿਸਟਰੀ 'ਚ ਦਿਸੇ ਦਿਲਜੀਤ ਤੇ ਸੋਨਮ

punjabi movie shadaa new song tommy
03 June, 2019 10:27:48 AM

ਜਲੰਧਰ (ਬਿਊਰੋ) — ਇਨ੍ਹੀਂ ਦਿਨੀਂ ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਫਿਲਮ 'ਛੜਾ' ਦੀ ਹਰ ਪਾਸੇ ਚਰਚਾ 'ਚ ਛਾਈ ਹੋਈ ਹੈ। ਹਾਲ ਹੀ 'ਚ 'ਛੜਾ' ਫਿਲਮ ਦਾ ਗੀਤ 'ਟੌਮੀ' ਰਿਲੀਜ਼ ਹੋਇਆ ਹੈ, ਜਿਸ 'ਚ ਦਿਲਜੀਤ ਤੇ ਸੋਨਮ ਬਾਜਵਾ ਨਜ਼ਰ ਆ ਰਹੇ ਹਨ। ਇਸ ਗੀਤ 'ਚ ਸੋਨਮ ਬਾਜਵਾ ਵੈਸਟਰਨ ਲੁੱਕ 'ਚ ਨਜ਼ਰ ਆ ਰਹੀ ਹੈ। ਦਿਲਜੀਤ ਤੇ ਸੋਨਮ ਦੀ ਸ਼ਾਨਦਾਰ ਕੈਮਿਸਟਰੀ ਲੋਕਾਂ ਨੂੰ ਖੂਬ ਪਸੰਦ ਆ ਰਹੀ ਹੈ। ਫਿਲਮ ਦੇ ਇਸ ਗੀਤ ਨੂੰ ਰਾਜ ਰਣਜੋਧ ਨੇ ਆਪਣੀ ਮਿੱਠੜੀ ਆਵਾਜ਼ ਨਾਲ ਸ਼ਿੰਗਾਰਿਆ ਹੈ ਅਤੇ ਗੀਤ ਨੂੰ ਕਲਮਬਧ ਵੀ ਖੁਦ ਰਾਜ ਰਣਜੋਧ ਨੇ ਕੀਤਾ ਹੈ। ਜਦੋਂਕਿ ਮਿਊਜ਼ਿਕ ਜੇ. ਐਸ. ਐਲ. ਨੇ ਤਿਆਰ ਕੀਤਾ ਗਿਆ ਹੈ, ਜਿਸ ਨੂੰ ਜ਼ੀ ਮਿਊਜ਼ਿਕ ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ 'ਛੜਾ' ਫਿਲਮ ਦੋ ਗੀਤ ਰਿਲੀਜ਼ ਹੋ ਚੁੱਕੇ ਹਨ, ਜਿਨ੍ਹਾਂ ਨੂੰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਫਿਲਮ ਦੇ ਟਰੇਲਰ ਨੂੰ ਵੀ ਲੋਕਾਂ ਵਲੋਂ ਕਾਫੀ ਵਧੀਆ ਹੁੰਗਾਰਾ ਮਿਲਿਆ।


ਦੱਸਣਯੋਗ ਹੈ ਕਿ 'ਛੜਾ' ਫਿਲਮ 'ਚ ਦਿਲਜੀਤ ਤੇ ਨੀਰੂ ਤੋਂ ਇਲਾਵਾ ਪੰਜਾਬੀ ਸਿਨੇਮਾ ਦੇ ਕਈ ਦਿੱਗਜ ਕਲਾਕਾਰ ਨਜ਼ਰ ਆਉਣਗੇ। 'ਏ ਐਂਡ ਏ ਐਡਵਾਈਜ਼ਰ' ਤੇ 'ਬਰੈਟ ਫਿਲਮਜ਼' ਵੱਲੋਂ ਪ੍ਰੋਡਿਊਸ ਕੀਤੀ ਇਸ ਫਿਲਮ ਨੂੰ ਅਤੁਲ ਭੱਲਾ, ਅਮਿਤ ਭੱਲਾ, ਅਨੁਰਾਗ ਸਿੰਘ, ਪਵਨ ਗਿੱਲ ਤੇ ਅਮਨ ਗਿੱਲ ਨੇ ਪ੍ਰੋਡਿਊਸ ਕੀਤਾ ਹੈ, ਜਦੋਂਕਿ ਫਿਲਮ ਨੂੰ ਜਗਦੀਪ ਸਿੱਧੂ ਨੇ ਲਿਖਿਆ ਤੇ ਡਾਇਰੈਕਟ ਕੀਤਾ ਹੈ। 'ਛੜਾ' 21 ਜੂਨ ਨੂੰ ਵੱਡੇ ਪੱਧਰ 'ਤੇ ਰਿਲੀਜ਼ ਹੋਣ ਜਾ ਰਹੀ ਹੈ।


Tags: ShadaaNew SongTommyDiljit DosanjhSonam BajwaNeeru BajwaPunjabi MovieMusic UpdateRaj RanjodhJSL

Edited By

Sunita

Sunita is News Editor at Jagbani.