FacebookTwitterg+Mail

ਦਿਲਜੀਤ ਦੋਸਾਂਝ ਦੀ ਆਵਾਜ਼ 'ਚ 'ਛੜਾ' ਦਾ ਟਾਈਟਲ ਟਰੈਕ ਆਊਟ (ਵੀਡੀਓ)

punjabi movie shadaa title song release
25 May, 2019 12:38:51 PM

ਜਲੰਧਰ (ਬਿਊਰੋ) : ਪੰਜਾਬੀ ਫਿਲਮਾਂ ਦੇ ਬਾਦਸ਼ਾਹ ਆਖੇ ਜਾਣ ਵਾਲੇ ਦਿਲਜੀਤ ਦੋਸਾਂਝ ਤੇ ਅਦਾਕਾਰਾ ਨੀਰੂ ਬਾਜਵਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਛੜਾ' ਨੂੰ ਲੈ ਕੇ ਖੂਬ ਸੁਰਖੀਆਂ 'ਚ ਛਾਏ ਹੋਏ ਹਨ। ਹਾਲ ਹੀ 'ਚ ਫਿਲਮ ਦਾ ਟਾਈਟਲ ਟਰੈਕ ਰਿਲੀਜ਼ ਹੋਇਆ ਹੈ, ਜੋ ਕਿ ਛੜਿਆਂ ਦੀ ਜ਼ਿੰਦਗੀ 'ਤੇ ਆਧਾਰਿਤ ਹੈ। ਇਸ ਟਾਈਟਲ ਟਰੈਕ ਨੂੰ ਦਿਲਜੀਤ ਦੋਸਾਂਝ ਨੇ ਆਪਣੀ ਮਿੱਠੜੀ ਅਵਾਜ਼ ਨਾਲ ਸ਼ਿੰਗਾਰਿਆ ਹੈ। ਟਾਈਟਲ ਟਰੈਕ ਦੇ ਬੋਲ ਪ੍ਰਸਿੱਧ ਗੀਤਕਾਰ, ਗਾਇਕ ਅਤੇ ਅਦਾਕਾਰ ਹੈਪੀ ਰਾਏਕੋਟੀ ਵਲੋਂ ਲਿਖੇ ਗਏ ਹਨ ਅਤੇ ਗੀਤ ਨੂੰ ਸੰਗੀਤ ਮਿਊਜ਼ਿਕ ਡਾਇਰੈਕਟਰ ਨਿੱਕ ਧੰਮੂ ਨੇ ਦਿੱਤਾ ਹੈ। ਦਿਲਜੀਤ ਦੋਸਾਂਝ ਨੇ ਗੀਤ ਨੂੰ ਕਾਫੀ ਸ਼ਾਨਦਾਰ ਤਰੀਕੇ ਨਾਲ ਗਾਇਆ ਵੀ ਹੈ, ਜਿਸ ਨੂੰ ਸੁਣ ਪਿੰਡਾਂ 'ਚ ਲੱਗਦੇ ਪੁਰਾਣੇ ਅਖਾੜਿਆਂ ਵਾਲਾ ਸਮਾਂ ਯਾਦ ਆ ਜਾਂਦਾ ਹੈ।


ਦੱਸਣਯੋਗ ਹੈ ਕਿ 'ਛੜਾ' ਫਿਲਮ ਨੂੰ ਜਗਦੀਪ ਸਿੱਧੂ ਨੇ ਡਾਇਰੈਕਟ ਕੀਤਾ ਹੈ ਤੇ ਜਗਦੀਪ ਸਿੱਧੂ ਨੇ ਹੀ ਇਸ ਫਿਲਮ ਦੀ ਸਟੋਰੀ, ਸਕ੍ਰੀਨਪਲੇਅ ਤੇ ਡਾਇਲਾਗਸ ਵੀ ਲਿਖੇ ਹਨ। 'ਏ ਐਂਡ ਏ ਐਡਵਾਈਜ਼ਰ' ਤੇ 'ਬਰੈਟ ਫਿਲਮਜ਼' ਦੀ ਇਸ ਸਾਂਝੀ ਪੇਸਕਸ਼ ਨੂੰ ਅਤੁਲ ਭੱਲਾ, ਅਮਿਤ ਭੱਲਾ, ਅਨੁਰਾਗ ਸਿੰਘ, ਅਮਨ ਗਿੱਲ ਤੇ ਪਵਨ ਗਿੱਲ ਨੇ ਪ੍ਰੋਡਿਊਸ ਕੀਤਾ ਹੈ। ਇਸ ਫਿਲਮ 'ਚ ਜਗਜੀਤ ਸੰਧੂ, ਹਰਦੀਪ ਗਿੱਲ, ਅਨੀਤਾ ਦੇਵਗਨ, ਗੁਰਪ੍ਰੀਤ ਭੰਗੂ, ਪ੍ਰਿੰਸ ਕੰਵਲਜੀਤ ਸਿੰਘ, ਅਨੀਤਾ ਮੀਤ, ਰਵਿੰਦਰ ਮੰਡ, ਮਨਵੀਰ ਰਾਏ, ਰੁਪਿੰਦਰ ਰੂਪੀ, ਸੀਮਾ ਕੌਸ਼ਲ ਤੇ ਬਨਿੰਦਰ ਬੰਨੀ ਅਹਿਮ ਭੂਮਿਕਾ 'ਚ ਨਜ਼ਰ ਆਉਣਗੇ। 'ਛੜਾ' 21 ਜੂਨ ਨੂੰ  ਵੱਡੇ ਪਰਦੇ 'ਤੇ ਦੇਖਣ ਨੂੰ ਮਿਲੇਗੀ।


Tags: ShadaaDiljit DosanjhNeeru BajwaHappy RaikotiNikk DhamuZee MusicNew Punjabi MoviePunjabi Movie Song

Edited By

Sunita

Sunita is News Editor at Jagbani.