FacebookTwitterg+Mail

ਸਿੱਧੂ ਮੂਸੇਵਾਲਾ ਫਾਇਰਿੰਗ ਮਾਮਲਾ : DSP ਦੇ ਬੇਟੇ ਦੀ ਅੰਤਰਿਮ ਜ਼ਮਾਨਤ ਦੀ ਅਰਜ਼ੀ ਰੱਦ

punjabi singer sidhu moosewala
02 June, 2020 04:03:22 PM

ਜਲੰਧਰ (ਬਿਊਰੋ) — ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਫਾਇਰਿੰਗ ਮਾਮਲੇ 'ਚ ਬਰਨਾਲਾ ਅਦਾਲਤ 'ਚ ਸੁਣਵਾਈ ਹੋਈ। ਪਰਚੇ 'ਚ ਨਾਮਜਦ 5 ਪੁਲਸ ਮੁਲਾਜ਼ਮਾਂ ਸਮੇਤ ਇੱਕ ਡੀ. ਐੱਸ. ਪੀ. ਦੇ ਬੇਟੇ ਵਲੋਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਗਈ ਸੀ। ਵਿਰੋਧੀ ਧਿਰ ਵਲੋਂ ਸੋਸ਼ਲ ਐਕਟਵਿਸਟ ਹਾਈਕੋਰਟ ਦੇ ਵਕੀਲ ਰਵੀ ਜੋਸ਼ੀ ਅਤੇ ਬਰਨਾਲਾ ਦੇ ਵਕੀਲ ਹਰਿੰਦਰਪਾਲ ਸਿੰਘ ਰਾਣੂੰ ਪੇਸ਼ ਹੋਏ। ਇਸ ਦੌਰਾਨ ਦੋਵੇਂ ਧਿਰਾਂ ਦਰਮਿਆਨ ਬਹਿਸ ਹੋਈ, ਜਿਸ ਤੋਂ ਬਾਅਦ ਅਦਾਲਤ ਨੇ ਅੰਤਰਿਮ ਜ਼ਮਾਨਤ ਅਰਜੀ ਰੱਦ ਕਰ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੋਸ਼ਲ ਐਕਟੀਵਿਸਟ ਹਾਈ ਕੋਰਟ ਦੇ ਵਕੀਲ ਰਵੀ ਜੋਸ਼ੀ ਅਤੇ ਬਰਨਾਲਾ ਦੇ ਵਕੀਲ ਹਰਿੰਦਰ ਪਾਲ ਸਿੰਘ ਰਾਣੂੰ ਨੇ ਦੱਸਿਆ ਕਿ ਬਰਨਾਲਾ ਦੇ ਪਿੰਡ ਬਡਬਰ ਵਿਖੇ ਫਾਇਰਿੰਗ ਦੇ ਮਾਮਲੇ 'ਚ ਥਾਣਾ ਧਨੌਲਾ 'ਚ ਸਿੱਧੂ ਮੂਸੇਵਾਲੇ ਸਮੇਤ ਪੁਲਸ ਅਧਿਕਾਰੀਆਂ 'ਤੇ ਪਰਚਾ ਦਰਜ ਕੀਤਾ ਗਿਆ ਸੀ ਕਿਉਂਕਿ ਉਸ ਨੇ ਤਾਲਾਬੰਦੀ ਦੌਰਾਨ ਬਡਬੜ ਦੇ ਟਿੱਬਿਆਂ 'ਚ ਆ ਕੇ ਏ. ਕੇ. 47 ਨਾਲ ਫਾਇਰਿੰਗ ਕੀਤੀ ਸੀ। ਇਸ ਮਾਮਲੇ 'ਚ ਡੀ. ਐੱਸ. ਪੀ. ਦੇ ਬੇਟੇ ਜੰਗ ਸ਼ੇਰ ਸਿੰਘ, ਹੈੱਡ ਕਾਂਸਟੇਬਲ ਗੁਰਜਿੰਦਰ ਸਿੰਘ, ਗਗਨਦੀਪ ਸਿੰਘ ਕਾਂਸਟੇਬਲ, ਬਲਕਾਰ ਸਿੰਘ ਏ. ਐੱਸ. ਆਈ, ਹਰਵਿੰਦਰ ਸਿੰਘ ਕਾਂਸਟੇਬਲ ਅਤੇ ਜਸਵੀਰ ਸਿੰਘ ਕਾਂਸਟੇਬਲ ਵੱਲੋਂ ਅੰਤਰਿਮ ਜ਼ਮਾਨਤ ਅਰਜ਼ੀ ਲਾਈ ਗਈ ਸੀ, ਜਿਨ੍ਹਾਂ ਦੀ ਜ਼ਮਾਨਤ ਅਰਜੀ ਨੂੰ ਅੱਜ ਅਡੀਸ਼ਨਲ ਸੈਸ਼ਨ ਜੱਜ ਅਰੁਣ ਗੁਪਤਾ ਦੀ ਅਦਾਲਤ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਪੁਲਸ ਦੀ ਕਾਰਗੁਜ਼ਾਰੀ ਪੂਰੀ ਤਰ੍ਹਾਂ ਸ਼ੱਕੀ ਹੈ। ਆਰਮਜ਼ ਐਕਟ ਵੀ ਅਦਾਲਤ ਰਾਹੀਂ ਲਾਇਆ ਗਿਆ ਹੈ। ਜਦੋਂ ਕਿ ਜਿਸ ਮੋਬਾਈਲ 'ਚ ਇਹ ਵੀਡੀਓ ਬਣਾ ਕੇ ਵਾਇਰਲ ਕੀਤੀ ਗਈ ਹੈ, ਉਹ ਮੋਬਾਇਲ ਵੀ ਬਰਾਮਦ ਨਹੀਂ ਕੀਤਾ ਗਿਆ ਅਤੇ ਇਸ ਮਾਮਲੇ 'ਚ ਆਈ. ਟੀ. ਐਕਟ ਵੀ ਨਹੀਂ ਲਾਇਆ ਗਿਆ। ਇਨ੍ਹਾਂ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਵੀ ਪੁਲਸ ਵੱਲੋਂ ਕੋਈ ਕਾਰਵਾਈ ਅਮਲ 'ਚ ਨਹੀਂ ਲਿਆਂਦੀ ਗਈ। ਇਸ ਕੇਸ ਤੋਂ ਸਾਹਮਣੇ ਆਇਆ ਹੈ ਕਿ ਪੁਲਸ ਦੀ ਕਾਰਗੁਜ਼ਾਰੀ ਅਮੀਰਾਂ ਅਤੇ ਗਰੀਬਾਂ ਲਈ ਹੋਰ ਹੈ।

ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਗਾਇਕ 'ਤੇ ਪੁਲਸ ਇੰਨ੍ਹੀ ਮਿਹਰਬਾਨ ਹੈ ਕਿ ਉਸ ਨੂੰ ਜ਼ਮਾਨਤ ਅਰਜ਼ੀ ਲਗਾਉਣ ਦੀ ਵੀ ਹਾਲੇ ਤੱਕ ਲੋੜ ਨਹੀਂ ਪਈ ਅਤੇ ਪੁਲਸ ਉਸ ਨੂੰ ਗ੍ਰਿਫਤਾਰ ਨਹੀਂ ਕਰਨਾ ਚਾਹੁੰਦੀ ਹੈ ਤੇ ਬਚਾ ਰਹੀ ਹੈ। ਪੁਲਸ ਦੀ ਸਾਰੀ ਕਾਰਵਾਈ ਗਾਇਕ ਸਿੱਧੂ ਮੂਸੇਵਾਲਾ ਦੇ ਅਨੁਸਾਰ ਹੀ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਇਸ ਮਾਮਲੇ 'ਚ ਪੁਲਸ ਨੇ ਕੋਈ ਵੀ ਅਣਗਹਿਲੀ ਕੀਤੀ ਤਾਂ ਪੁਲਸ ਖਿਲਾਫ ਵੀ ਕਾਰਵਾਈ ਲਈ ਅਦਾਲਤ 'ਚ ਪੈਰਵਾਈ ਕੀਤੀ ਜਾਵੇਗੀ।


Tags: Sidhu MoosewalaFiring caseInterim BailPunjabi Singer

About The Author

sunita

sunita is content editor at Punjab Kesari