FacebookTwitterg+Mail

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਖਰੀਦੀ ਨਵੀਂ ਕਾਰ ‘MUSTANG'

punjabi singer sunanda sharma bought new mustang car
20 April, 2020 09:51:33 AM

ਜਲੰਧਰ (ਵੈੱਬ ਡੈਸਕ) - ਪੰਜਾਬੀ ਗਾਇਕਾ ਅਤੇ ਅਦਾਕਾਰਾ ਸੁਨੰਦਾ ਸ਼ਰਮਾ ਨੇ ਆਪਣੇ ਫੈਨਜ਼ ਨਾਲ ਇਕ 'ਗੁੱਡ ਨਿਊਜ਼' ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਨਵੀਂ ਕਰ ਲੈ ਲਈ ਹੈ ਅਤੇ ਉਸ ਦੀਆਂ ਕੁਝ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ। ਉਨ੍ਹਾਂ ਨੇ ਆਪਣੀ ਨਵੀਂ ਮਸਟੈਗ ਕਰ ਨਾਲ ਤਸਵੀਰਾਂ ਸਾਂਝੀਆਂ ਕਰਦੇ ਹੋਏ ਕੈਪਸ਼ਨ ਵਿਚ ਲਿਖਿਆ , ''ਮੇਰੀ ਨਵੀਂ ਕਰ...ਹੁਣ ਤੁਸੀਂ ਸੋਚ ਸਕਦੇ ਹੋ ਕਿ ਜਦੋਂ 'ਲੌਕ ਡਾਊਨ' ਖੁਲ੍ਹੇਗਾ ਤਾਂ ਸਭ ਤੋਂ ਪਹਿਲਾਂ ਮੈਂ ਕਿ ਕਰਾਂਗੀ  #mustang।'' ਇਸ ਪੋਸਟ 'ਤੇ ਉਨ੍ਹਾਂ ਦੇ ਪ੍ਰਸ਼ੰਸ਼ਕਾਂ ਨੇ ਵਧਾਈ ਵਾਲੇ ਮੈਸੇਜਾਂ ਦੀ ਝੜੀ ਲਾ ਦਿੱਤੀ ਹੈ। 
Punjabi Bollywood Tadka
ਦੱਸ ਦੇਈਏ ਕਿ ਸੁਨੰਦਾ ਸ਼ਰਮਾ ਸੰਗੀਤ ਜਗਤ ਦਾ ਚਮਕਦਾ ਸਿਤਾਰਾ ਹੈ। ਉਨ੍ਹਾਂ ਨੇ ਆਪਣੀ ਮਿਹਨਤ ਦੇ ਸਦਕਾ ਅੱਜ ਮਿਊਜ਼ਿਕ ਜਗਤ 'ਚ ਕਾਫੀ ਸ਼ੋਹਰਤ ਹਾਸਲ ਕੀਤੀ ਹੈ। ਜੇ ਗੱਲ ਕਰੀਏ ਸੁਨੰਦਾ ਸ਼ਰਮਾ ਦੇ ਵਰਕ ਫਰੰਟ ਦੀ ਤਾਂ ਉਹ ਬਹੁਤ ਸਾਰੇ ਪੰਜਾਬੀ ਗੀਤ ਜਿਵੇਂ 'ਜਾਨੀ ਤੇਰਾ ਨਾਂਅ', 'ਸੈਂਡਲ', 'ਪਿਆਸ', 'ਬੈਨ', 'ਦੂਜੀ ਵਾਰ ਪਿਆਰ' ਵਰਗੇ ਗੀਤਾਂ ਨਾਲ ਦਰਸ਼ਕਾਂ ਦਾ ਦਿਲ ਜਿੱਤ ਚੁੱਕੇ ਹਨ। ਇਸ ਤੋਂ ਇਲਾਵਾ ਉਹ ਬਾਲੀਵੁੱਡ ਦੀਆਂ ਕਈ ਫ਼ਿਲਮਾਂ ਵਿਚ ਗੀਤ ਗਏ ਚੁੱਕੀ ਹੈ। ਉਹ ਅਦਾਕਾਰੀ ਦੇ ਖੇਤਰ ਵਿਚ ਵੀ ਵਾਹ-ਵਾਹ ਖੱਟ ਚੁੱਕੇ ਹਨ। ਉਹ ਦਿਲਜੀਤ ਦੋਸਾਂਝ ਨਾਲ ਪੰਜਾਬੀ ਫਿਲਮ 'ਰੰਗਰੂਟ' 'ਚ ਸਿਲਵਰ ਸਕ੍ਰੀਨ ਸ਼ੇਅਰ ਕਰ ਚੁੱਕੇ ਹਨ।  


Tags: Sunanda SharmaNew CarMustangPunjabi Singer

About The Author

sunita

sunita is content editor at Punjab Kesari