FacebookTwitterg+Mail

ਸ਼ਹੀਦ ਜਵਾਨਾਂ ਦੀਆਂ ਮਾਵਾਂ ਦੇ ਦੁੱਖ ਨੂੰ ਆਰ. ਨੇਟ ਨੇ ਇੰਝ ਕੀਤਾ ਬਿਆਨ, ਵੀਡੀਓ

r nait pulwama terror attack
17 February, 2019 12:53:26 PM

ਜਲੰਧਰ (ਬਿਊਰੋ) : ਬੀਤੇ ਵੀਰਵਾਰ ਨੂੰ ਪੁਲਵਾਮਾ 'ਚ ਸੀ. ਆਰ. ਪੀ. ਐਫ ਦੇ ਕਾਫਲੇ 'ਤੇ ਹੋਏ ਅੱਤਵਾਦੀ ਹਮਲੇ 'ਚ 44 ਜਵਾਨ ਸ਼ਹੀਦ ਹੋਏ ਅਤੇ 22 ਜਵਾਨ ਜ਼ਖਮੀ ਹੋਏ। ਸ਼ਹੀਦ ਹੋਏ ਜਵਾਨਾਂ ਦਾ ਸੋਗ ਦੇਸ਼ ਭਰ 'ਚ ਹੀ ਨਹੀਂ ਸਗੋਂ ਦੁਨੀਆਂ ਭਰ 'ਚ ਮਨਾਇਆ ਜਾ ਰਿਹਾ ਹੈ। ਉੱਥੇ ਹੀ ਪੰਜਾਬੀ ਮਿਊਜ਼ਿਕ ਤੇ ਫਿਲਮ ਇੰਡਸਟਰੀ ਵੱਲੋਂ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। ਪੰਜਾਬੀ ਗਾਇਕ ਆਰ. ਨੇਟ ਵੱਲੋਂ ਇਸ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਨੂੰ ਗੀਤ ਗਾ ਕੇ ਸ਼ਰਧਾਂਜਲੀ ਦਿੱਤੀ ਗਈ ਹੈ। ਆਰ. ਨੇਟ ਵੱਲੋਂ ਜਵਾਨਾਂ ਦੀ ਸ਼ਹਾਦਤ 'ਤੇ ਗਾਏ ਇਸ ਗੀਤ 'ਚ ਉਨ੍ਹਾਂ ਸ਼ਹੀਦਾਂ ਦੀਆਂ ਮਾਵਾਂ ਦਾ ਹਾਲ ਬਿਆਨ ਕੀਤਾ ਹੈ। ਇਹ ਵੀਡੀਓ ਨੂੰ ਆਰ. ਨੇਟ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤਾ ਹੈ। 


ਦੱਸ ਦਈਏ ਕਿ ਇਸ ਤੋਂ ਪਹਿਲਾਂ ਰਣਜੀਤ ਬਾਵਾ, ਐਮੀ ਵਿਰਕ ਤੇ ਬਾਦਸ਼ਾਹ ਵੱਲੋਂ ਪੰਜਾਬ ਦੇ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰ ਨੂੰ ਮਾਲੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ। ਜਿੱਥੇ ਪੂਰੇ ਦੇਸ਼ ਦੇ ਲੋਕ ਸ਼ਹੀਦ ਹੋਏ ਫੌਜੀਆਂ ਦੇ ਪਰਿਵਾਰਾਂ ਨਾਲ ਖੜ੍ਹੇ ਹਨ, ਉੱਥੇ ਹੀ ਪੰਜਾਬੀ ਫਿਲਮ ਇੰਡਸਟਰੀ ਵੱਲੋਂ ਅਜਿਹੇ ਹੰਬਲੇ ਉਨ੍ਹਾਂ ਦਾ ਹੌਂਸਲਾ ਵਧਾਉਣਗੇ। ਦੁੱਖ ਦੀ ਇਸ ਘੜੀ 'ਚ ਸਾਰਾ ਹਿੰਦੁਸਤਾਨ ਸ਼ਹੀਦਾਂ ਦੇ ਪਰਿਵਾਰਾਂ ਨਾਲ ਹੈ। ਦੱਸ ਦਈਏ ਕਿ ਇਸ ਹਮਲੇ ਦੀ ਜਿੰਮੇਵਾਰੀ ਜੈਸ-ਏ-ਮੁਹੰਮਦ ਨਾਂ ਦੇ ਅੱਤਵਾਦੀ ਸੰਗਠਨ ਨੇ ਲਈ ਹੈ।


Tags: R Nait Pulwama Terror Attack Jammu and Kashmir Pollywood Celebrity News Instagram Video Pollywood Khabar Badshah Ammy Virk Ranjit Bawa ਪਾਲੀਵੁੱਡ ਸਮਾਚਾਰ

Edited By

Sunita

Sunita is News Editor at Jagbani.