FacebookTwitterg+Mail

Box Office : ਚੌਥੇ ਦਿਨ ਘਟੀ 'ਰੇਸ 3' ਦੀ ਰਫਤਾਰ, ਜਾਣੋ ਕਲੈਕਸ਼ਨ

race 3
19 June, 2018 02:37:41 PM

ਮੁੰਬਈ (ਬਿਊਰੋ)— ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੀ ਫਿਲਮ 'ਰੇਸ 3' ਨੇ ਬਾਕਸ ਆਫਿਸ 'ਤੇ ਆਪਣੀ ਤੇਜ਼ ਰਫਤਾਰ ਨਾਲ ਸਭ ਨੂੰ ਹੈਰਾਨ ਕਰ ਦਿੱਤਾ ਸੀ। ਤੁਹਾਨੂੰ ਦੱਸ ਦੇਈਏ ਫਿਲਮ ਨੇ ਪਹਿਲੇ ਦਿਨ ਸ਼ੁੱਕਰਵਾਰ 29.17 ਕਰੋੜ, ਦੂਜੇ ਦਿਨ ਸ਼ਨੀਵਾਰ 38.14 ਕਰੋੜ, ਤੀਜੇ ਦਿਨ ਐਤਵਾਰ 39.16 ਕਰੋੜ ਅਤੇ ਚੌਥੇ ਦਿਨ ਸੋਮਵਾਰ 14.24 ਕਰੋੜ ਦੀ ਕਮਾਈ ਕਰ ਲਈ ਹੈ। ਫਿਲਮ ਨੇ ਕੁੱਲ ਮਿਲਾ ਕੇ 4 ਦਿਨਾਂ 'ਚ 120.71 ਕਰੋੜ ਦਾ ਕਾਰੋਬਾਰ ਕਰ ਲਿਆ ਹੈ। ਫਿਲਮ ਦੀ ਕਮਾਈ ਦੇ ਅੰਕੜੇ ਟਰੈਂਡ ਐਨਾਲਿਸਟ ਤਰਣ ਆਦਰਸ਼ ਨੇ ਟਵੀਟ ਰਾਹੀਂ ਸ਼ੇਅਰ ਕੀਤੇ ਹਨ।

ਦੱਸਣਯੋਗ ਹੈ ਕਿ 'ਰੇਸ 3' ਦਾ ਨਿਰਦੇਸ਼ਨ ਰੈਮੋ ਡਿਸੂਜਾ ਨੇ ਕੀਤਾ ਹੈ, ਜਦਕਿ ਰਾਮੇਸ਼ ਤੌਰਾਨੀ ਨੇ ਪ੍ਰੋਡਿਊਸ ਕੀਤਾ ਹੈ। ਇਸ ਫਿਲਮ 'ਚ ਸਲਮਾਨ ਖਾਨ, ਅਨਿਲ ਕਪੂਰ, ਬੌਬੀ ਦਿਓਲ, ਡੇਜ਼ੀ ਸ਼ਾਹ, ਜੈਕਲੀਨ ਫਰਨਾਂਡੀਜ਼, ਸਾਕਿਬ ਸਲੀਮ ਵਰਗੇ ਸਟਾਰ ਅਹਿਮ ਭੂਮਿਕਾ 'ਚ ਦਿਖਾਈ ਦੇ ਰਹੇ ਹਨ। ਜਾਣਕਾਰੀ ਮੁਤਾਬਕ ਫਿਲਮ ਦਾ ਬਜਟ 150 ਕਰੋੜ ਦੱਸਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਇਹ ਉਮੀਦ ਕਰਦੇ ਹਾਂ ਕਿ ਫਿਲਮ ਆਉਣ ਵਾਲੇ ਦਿਨਾਂ 'ਚ ਚੰਗਾ ਬਿਜ਼ਨੈੱਸ ਕਰਨ 'ਚ ਸਫਲ ਰਹੇਗੀ।


Tags: Salman Khan Jacqueline Fernandez Bobby Deol Race 3 Box Office Bollywood Actor

Edited By

Kapil Kumar

Kapil Kumar is News Editor at Jagbani.