ਮੁੰਬਈ— ਬਾਲੀਵੁੱਡ ਅਭਿਨੇਤਰੀ ਰਾਧਿਕਾ ਆਪਟੇ ਅਕਸਰ ਆਪਣੇ ਬੋਲਡ ਅੰਦਾਜ਼ ਕਰਕੇ ਚਰਚਾ 'ਚ ਰਹੀ ਹੈ। ਰਾਧਿਕਾ ਨੇ ਹਾਲ ਹੀ 'ਚ ਰਾਧਿਕਾ ਨੇ ਇਕ ਫੋਟੋਸ਼ੂਟ ਕਰਾਇਆ ਹੈ। ਇਸ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਰਾਧਿਕਾ ਬੇਹਦ ਖੂਬਸੂਰਤ ਲੱਗ ਰਹੀ ਹੈ। ਇਸ ਫੋਟੋਸ਼ੂਟ ਨੂੰ ਕਰਨ ਲਈ ਰਾਧਿਕਾ ਕਿਸੀ ਸਟੂਡਿਓ 'ਚ ਨਹੀਂ ਗਈ ਬਲਕਿ ਉਨ੍ਹਾਂ ਆਪਣੇ ਘਰ 'ਚ ਹੀ ਇਹ ਫੋਟੋਸ਼ੂਟ ਕਰਾਇਆ ਸੀ।
ਜ਼ਿਕਰਯੋਗ ਹੈ ਕਿ ਰਾਧਿਕਾ ਨੇ ਇਸ ਫੋਟੋਸ਼ੂਟ ਦੀਆਂ ਤਸਵੀਰਾਂ ਨੂੰ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤਾ ਹੈ। ਬਹੁਤ ਘਟ ਸਮੇਂ 'ਚ ਹੀ ਰਾਧਿਕਾ ਨੇ ਆਪਣੀ ਅਦਾਕਾਰੀ ਦੇ ਦਮ ਨਾਲ ਪ੍ਰਸ਼ੰਸਕਾਂ 'ਚ ਖਾਸ ਜਗ੍ਹਾ ਬਣਾ ਲਈ ਹੈ। ਦੱਖਣੀ ਸੁਪਰਸਟਾਰ ਰਜਨੀਕਾਂਤ ਦੀ ਫਿਲਮ 'ਕਬਾਲੀ' 'ਚ ਉਨ੍ਹਾਂ ਦੀ ਪਤਨੀ ਦੇ ਕਿਰਦਾਰ 'ਚ ਨਜ਼ਰ ਆਈ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਫਿਲਮ 'ਚ ਰਜਨੀਕਾਂਤ ਨਾਲ ਕੰਮ ਕਰਨ ਦਾ ਤਜ਼ਰਬਾ ਬਹੁਤ ਸ਼ਾਨਦਾਰ ਰਿਹਾ ਸੀ।