ਮੁੰਬਈ (ਬਿਊਰੋ) — ਮੁੰਬਈ 'ਚ ਮੀਂਹ ਨਾਲ ਹਰ ਪਾਸੇ ਪਾਣੀ-ਪਾਣੀ ਹੋ ਗਿਆ ਹੈ, ਜਿਸ ਕਾਰਨ ਆਮ ਤੇ ਖਾਸ ਸਾਰੇ ਲੋਕ ਪ੍ਰੇਸ਼ਾਨ ਹਨ। ਇਸ ਦੌਰਾਨ ਮੇਗਾ ਸਟਾਰ ਅਮਿਤਾਭ ਬੱਚਨ ਦੇ ਬੰਗਲੇ 'ਪ੍ਰਤੀਸ਼ਾ' 'ਚ ਵੀ ਪਾਣੀ ਭਰ ਗਿਆ ਹੈ। ਬੰਗਲੇ ਦੇ ਬਾਹਰ ਸੜਕ 'ਤੇ ਲਗਾਤਾਰ ਪੈ ਰਹੇ ਮੀਂਹ ਕਾਰਨ ਕਾਫੀ ਸਾਰਾ ਪਾਣੀ ਇਕੱਠਾ ਹੋ ਗਿਆ ਹੈ।
![Punjabi Bollywood Tadka](https://img.punjabi.bollywoodtadka.in/multimedia/15_03_2405295001-ll.jpg)
ਸੜਕ 'ਤੇ ਪਾਣੀ ਇਕੱਠਾ ਹੋਣ ਕਾਰਨ ਘਰ ਤੋਂ ਬਾਹਰ ਜਾਣ 'ਚ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਮਿਤਾਭ ਬੱਚਨ ਦੇ ਘਰ ਦੇ ਬਾਹਰ ਪਾਣੀ ਦੀ ਸਮੱਸਿਆ ਕੋਈ ਨਵੀਂ ਨਹੀਂ ਹੈ। ਹਰ ਸਾਲ ਮੀਂਹ ਦੇ ਦਿਨਾਂ 'ਚ ਉਨ੍ਹਾਂ ਦੇ ਘਰ ਤੋਂ ਬਾਹਰ ਜਾਣ ਵਾਲਾ ਰੋਡ ਪਾਣੀ ਨਾਲ ਭਰ ਜਾਂਦਾ ਹੈ। ਇਸ ਦਾ ਮੁੱਖ ਕਾਰਨ ਇਸ ਲੋਕੇਸ਼ਨ ਦਾ ਸਮੁੰਦਰ ਦੇ ਨੇੜੇ ਹੋਣਾ ਹੈ।
![Punjabi Bollywood Tadka](https://img.punjabi.bollywoodtadka.in/multimedia/15_03_2424045052-ll.jpg)
ਦੱਸਿਆ ਜਾ ਰਿਹਾ ਹੈ ਕਿ ਜੁਹੂ ਦੇ ਹੇਠਲੇ ਇਲਾਕੇ 'ਚ ਪ੍ਰੇਸ਼ਾਨੀ ਦਾ ਲੋਕਾਂ ਨੂੰ ਜ਼ਿਆਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਲੋਕਲ ਟਰੇਨਾਂ 'ਤੇ ਵੀ ਅਸ ਦੇਖਣ ਨੂੰ ਮਿਲ ਰਿਹਾ ਹੈ।
![Punjabi Bollywood Tadka](https://img.punjabi.bollywoodtadka.in/multimedia/15_03_2431857593-ll.jpg)