ਜਲੰਧਰ (ਬਿਊਰੋ) : ਪਾਲੀਵੁੱਡ ਫਿਲਮ ਇੰਡਸਟਰੀ ਦੇ ਉੱਘੇ ਅਦਾਕਾਰ ਰਾਣਾ ਰਣਬੀਰ ਅਜਿਹੇ ਕਲਾਕਾਰ ਹਨ, ਜਿਨ੍ਹਾਂ ਨੂੰ ਕਿਸੇ ਪਛਾਣ ਦੀ ਮੁਹਤਾਜ਼ ਨਹੀਂ ਹੈ। ਰਾਣਾ ਰਣਬੀਰ ਪੰਜਾਬੀ ਇੰਡਸਟਰੀ ਦੇ ਉਹ ਹਰਮਨ ਪਿਆਰੇ ਸਿਤਾਰੇ ਹਨ, ਜਿਨ੍ਹਾਂ ਨੂੰ ਬਿਨਾਂ ਕੋਈ ਵੀ ਫਿਲਮ ਸੰਪੂਰਨ ਨਹੀਂ ਹੋ ਸਕਦੀ ਹੈ। ਰਾਣਾ ਰਣਬੀਰ ਜਿਹੜੇ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਸਮੇਂ-ਸਮੇਂ 'ਤੇ ਆਪਣੇ ਫੈਨਜ਼ ਨਾਲ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ। ਰਾਣਾ ਰਣਬੀਰ ਆਪਣੀ ਕਲਮ ਤੋਂ ਕੁਝ ਨਾ ਕੁਝ ਲਿਖ ਕੇ ਸ਼ੇਅਰ ਕਰਦੇ ਰਹਿੰਦੇ ਹਨ।
ਰਾਣਾ ਰਣਬੀਰ ਨੇ ਆਪਣੇ ਇੰਸਟਾਗ੍ਰਾਮ 'ਤੇ ਬਹੁਤ ਹੀ ਸ਼ਾਨਦਾਰ ਮੈਸੇਜ ਸ਼ੇਅਰ ਕੀਤਾ ਹੈ। ਉਨ੍ਹਾਂ ਨੇ ਆਪਣੇ ਫੈਨਜ਼ ਨੂੰ ਦੱਸਿਆ ਹੈ ਕਿ ਕਿਵੇਂ ਜ਼ਿੰਦਗੀ ਨੂੰ ਖੂਬਸੂਰਤੀ ਦੇ ਨਾਲ ਜਿਓ। ਉਨ੍ਹਾਂ ਨੇ ਊੜੇ ਤੋਂ ਲੈ ਕੇ ਹਾਹੇ ਤੱਕ ਬਣਾਏ ਵਾਕਾਂ ਨੂੰ ਬਹੁਤ ਹੀ ਖੂਬਸੂਰਤੀ ਦੇ ਨਾਲ ਲਿਖਿਆ ਹੈ। ਇਨ੍ਹਾਂ ਵਾਕਾਂ ਦੀ ਵਰਤੋਂ ਕਰਕੇ ਇਨਸਾਨ ਆਪਣੇ ਸੁਭਾਅ ਅਤੇ ਸੋਚ ਨੂੰ ਸਹੀ ਕਰਕੇ ਜ਼ਿੰਦਗੀ ਨੂੰ ਚੰਗੇ ਤਰੀਕੇ ਨਾਲ ਬਿਤਾ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਹਰ ਪੋਸਟ ਦੀ ਤਰ੍ਹਾਂ ਇਸ ਪੋਸਟ 'ਤੇ ਵੀ ਜ਼ਿੰਦਗੀ ਜ਼ਿੰਦਾਬਾਦ ਲਿਖਿਆ ਹੈ।
ਦੱਸਣਯੋਗ ਹੈ ਕਿ ਰਾਣਾ ਰਣਬੀਰ ਦੇ ਵਰਕ ਫਰੰਟ ਦੀ ਤਾਂ ਉਹ ਬਹੁਤ ਜਲਦ ਗਿੱਪੀ ਗਰੇਵਾਲ ਦੀ ਮੂਵੀ 'ਮੰਜੇ ਬਿਸਤਰੇ 2', 'ਡਾਕਾ' ਫਿਲਮ ਤੋਂ ਇਲਾਵਾ ਕਈ ਹੋਰ ਫਿਲਮਾਂ 'ਚ ਆਪਣੇ ਅਭਿਨੈ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਨਜ਼ਰ ਆਉਣਗੇ।