FacebookTwitterg+Mail

'ਰਾਂਝਾ ਰਫਿਊਜੀ' ਦੇ ਟਰੇਲਰ ਦਾ ਹੋ ਰਿਹੈ ਇੰਤਜ਼ਾਰ, ਕੱਲ 5 ਵਜੇ ਹੋਵੇਗਾ ਰਿਲੀਜ਼

ranjha refugee
04 October, 2018 08:45:52 AM

ਜਲੰਧਰ (ਰਾਹੁਲ ਸਿੰਘ)— ਪੰਜਾਬੀ ਗਾਇਕ ਤੇ ਅਦਾਕਾਰ ਰੌਸ਼ਨ ਪ੍ਰਿੰਸ ਦੀ ਫਿਲਮ 'ਰਾਂਝਾ ਰਫਿਊਜੀ' ਦਾ ਟਰੇਲਰ ਸ਼ੁੱਕਰਵਾਰ ਸ਼ਾਮ ਨੂੰ 5 ਵਜੇ ਰਿਲੀਜ਼ ਹੋਵੇਗਾ। ਇਸ ਫਿਲਮ ਦੇ ਵੱਖ-ਵੱਖ ਪੋਸਟਰਜ਼ ਲਗਾਤਾਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੇ ਹਨ, ਜਿਸ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਲਗਾਤਾਰ ਇਸ ਫਿਲਮ ਦੇ ਟਰੇਲਰ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। 'ਜੇ. ਬੀ. ਮੂਵੀ ਪ੍ਰੋਡਕਸ਼ਨ' ਦੇ ਬੈਨਰ ਹੇਠ ਬਣੀ ਇਸ ਫਿਲਮ ਦੇ ਲੇਖਕ ਤੇ ਨਿਰਦੇਸ਼ਕ ਅਵਤਾਰ ਸਿੰਘ ਹਨ। ਕਾਮੇਡੀ, ਰੋਮਾਂਸ ਤੇ ਡਰਾਮੇ ਨਾਲ ਭਰਪੂਰ ਇਸ ਫ਼ਿਲਮ 'ਚ ਰੌਸ਼ਨ ਪ੍ਰਿੰਸ ਇਕ ਵੱਖਰੇ ਅੰਦਾਜ਼ 'ਚ ਨਜ਼ਰ ਆਉਣਗੇ। ਇਸ ਸਾਲ ਦੀ ਸੁਪਰਹਿੱਟ ਪੰਜਾਬੀ ਫਿਲਮ 'ਲਾਵਾਂ ਫੇਰੇ' ਨਾਲ ਹਰ ਪਾਸੇ ਛਾ ਚੁੱਕੇ ਰੌਸ਼ਨ ਪ੍ਰਿੰਸ ਲਈ ਇਹ ਫਿਲਮ ਬੇਹੱਦ ਖਾਸ ਹੈ। ਦਰਸ਼ਕ ਉਨ੍ਹਾਂ ਨੂੰ ਇਸ ਫ਼ਿਲਮ 'ਚ ਵੱਖ-ਵੱਖ ਕਿਰਦਾਰਾਂ 'ਚ ਦੇਖਣਗੇ। ਹੁਣ ਤੱਕ ਰਿਲੀਜ਼ ਹੋਏ ਪੋਸਟਰਾਂ ਤੋਂ ਦਰਸ਼ਕ ਉਨ੍ਹਾਂ ਦੇ ਕਿਰਦਾਰ ਬਾਰੇ ਅੰਦਾਜ਼ਾ ਲਾਉਣ ਦੀ ਕੋਸ਼ਿਸ਼ ਕਰ ਰਹੇ ਹਨ।


ਦੱਸਣਯੋਗ ਹੈ ਕਿ ਫ਼ਿਲਮ ਦੇ ਜਿਹੜੇ ਪੋਸਟਰਜ਼ ਰਿਲੀਜ਼ ਹੋਏ ਹਨ, ਉਨ੍ਹਾਂ 'ਚੋਂ ਇਕ 'ਚ ਰੌਸ਼ਨ ਪ੍ਰਿੰਸ ਫ਼ਿਲਮ ਦੀ ਹੀਰੋਇਨ ਸਾਨਵੀ ਧੀਮਾਨ ਨਾਲ ਦਿਖਾਈ ਦੇ ਰਹੇ ਹਨ, ਜਦਕਿ ਇਕ ਪੋਸਟਰ 'ਚ ਉਹ ਮੁਸਲਮਾਨ ਨੌਜਵਾਨ ਦੇ ਰੂਪ 'ਚ ਦਿਸ ਰਹੇ ਹਨ। ਇਨ੍ਹਾਂ ਪੋਸਟਰਾਂ ਨੇ ਰੌਸ਼ਨ ਪ੍ਰਿੰਸ ਦੇ ਪ੍ਰਸ਼ੰਸਕਾਂ ਦੇ ਨਾਲ-ਨਾਲ ਆਮ ਦਰਸ਼ਕਾਂ 'ਚ ਵੀ ਇਕ ਸਸਪੈਂਸ ਪੈਦਾ ਕਰ ਦਿੱਤਾ ਹੈ। ਇਸ ਵੇਲੇ ਦਰਸ਼ਕਾਂ ਦੇ ਨਾਲ-ਨਾਲ ਫਿਲਮ ਇੰਡਸਟਰੀ ਦੀਆਂ ਨਜ਼ਰਾਂ ਵੀ ਫਿਲਮ ਦੇ ਟਰੇਲਰ 'ਤੇ ਹਨ। 26 ਅਕਤੂਬਰ ਨੂੰ ਰਿਲੀਜ਼ ਹੋ ਰਹੀ ਇਸ ਫਿਲਮ ਜ਼ਰੀਏ ਦਰਸ਼ਕ ਪਹਿਲੀ ਵਾਰ ਭਾਰਤ ਤੇ ਪਾਕਿਸਤਾਨ ਦੀ ਸਰਹੱਦ 'ਤੇ ਖੌਫ ਤੇ ਜੰਗਨੁਮਾ ਮਾਹੌਲ ਦੀ ਜਗ੍ਹਾ ਹਾਸੋਹੀਣਾ ਤੇ ਆਪਸੀ ਭਾਈਚਾਰੇ ਵਾਲਾ ਮਾਹੌਲ ਦੇਖਣਗੇ।


Tags: Roshan Prince Ranjha Refugee Saanvi Dhiman Nisha Bano Karamjit Anmol Harby Sangha

Edited By

Sunita

Sunita is News Editor at Jagbani.